ਸਮਰਾਲਾ (ਸਚਦੇਵਾ, ਵਰਮਾ)- ਸ਼ਹਿਰ ’ਚ ਵਧ ਰਹੀਆਂ ਟ੍ਰੈਫਿਕ ਸਮੱਸਿਆਵਾਂ ਤੇ ਸੜਕੀ ਹਾਦਸਿਆਂ ’ਤੇ ਨੱਥ ਪਾਉਣ ਲਈ ਸਮਰਾਲਾ ਟ੍ਰੈਫਿਕ ਪੁਲਸ ਵੱਲੋਂ ਇਕ ਸਖ਼ਤ ਚੈਕਿੰਗ ਮੁਹਿੰਮ ਚਲਾਈ ਗਈ ਹੈ। ਟ੍ਰੈਫਿਕ ਪੁਲਸ ਇੰਚਾਰਜ ਤਰਨਜੀਤ ਸਿੰਘ ਦੀ ਅਗਵਾਈ ਹੇਠ ਕੀਤੀ ਇਸ ਕਾਰਵਾਈ ਦੌਰਾਨ ਟ੍ਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲੇ ਵਾਹਨ ਚਾਲਕਾਂ ਵਿਰੁੱਧ ਤੁਰੰਤ ਕਾਰਵਾਈ ਕਰਦਿਆਂ ਚਲਾਨ ਕੱਟੇ ਗਏ।
ਇਸ ਵਿਸ਼ੇਸ਼ ਮੁਹਿੰਮ ਤਹਿਤ ਸਿਰਫ਼ ਆਮ ਵਾਹਨ ਹੀ ਨਹੀਂ, ਸਗੋਂ ਕਾਨੂੰਨ ਦੀ ਅਣਦੇਖੀ ਕਰਨ ਵਾਲੀਆਂ ਪ੍ਰਾਈਵੇਟ ਬੱਸਾਂ, ਸਕੂਲ ਵੈਨਾਂ, ਆਟੋ ਚਾਲਕਾਂ ਤੇ ਹੋਰ ਲਾਪਰਵਾਹ ਰਾਹਗੀਰਾਂ ਨੂੰ ਵੀ ਘੇਰੇ ’ਚ ਲਿਆ ਗਿਆ। ਟ੍ਰੈਫਿਕ ਇੰਚਾਰਜ ਤਰਨਜੀਤ ਸਿੰਘ ਨੇ ਦੱਸਿਆ ਕਿ ਕਈ ਸਕੂਲੀ ਵੈਨਾਂ ਤੇ ਪ੍ਰਾਈਵੇਟ ਬੱਸਾਂ ’ਚ ਸਮਰੱਥਾ ਤੋਂ ਵੱਧ ਸਵਾਰੀਆਂ ਬਿਠਾਈਆਂ ਗਈਆਂ ਸਨ ਤੇ ਕਈ ਵਾਹਨਾਂ ਦੇ ਕਾਗਜ਼ਾਤ ਵੀ ਅਧੂਰੇ ਪਾਏ ਗਏ। ਇਸ ਤੋਂ ਇਲਾਵਾ ਬਿਨਾਂ ਨੰਬਰ ਪਲੇਟ, ਓਵਰਸਪੀਡ, ਪ੍ਰੈਸ਼ਰ ਹਾਰਨ ਅਤੇ ਗਲਤ ਢੰਗ ਨਾਲ ਵਾਹਨ ਚਲਾਉਣ ਵਾਲਿਆਂ ਵਿਰੁੱਧ ਵੀ ਸਖ਼ਤ ਕਦਮ ਚੁੱਕੇ ਗਏ।
ਇਸ ਮੌਕੇ ਇੰਚਾਰਜ ਤਰਨਜੀਤ ਸਿੰਘ ਨੇ ਸਪੱਸ਼ਟ ਕੀਤਾ ਕਿ ਆਮ ਲੋਕਾਂ ਤੇ ਖਾਸ ਕਰਕੇ ਸਕੂਲੀ ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਮੂਹ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ।
ਸਰਕਾਰੀ ਬੱਸ ਤੇ ਬਰੀਜ਼ਾ ਕਾਰ ਦੀ ਟੱਕਰ, ਸੜਕ ’ਤੇ ਪਲਟੀ ਗੱਡੀ
NEXT STORY