Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    1:26:21 AM

  • lpg cylinder booking new rules 1 may 2026 delivery gap

    ਕੱਲ੍ਹ ਤੋਂ ਬਦਲ ਜਾਣਗੇ LPG ਸਿਲੰਡਰ ਬੁਕਿੰਗ ਦੇ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • ipl 2026 gt vs rcb

    IPL 2026: ਗੁਜਰਾਤ ਟਾਈਟਨਸ ਦੀ ਸ਼ਾਨਦਾਰ ਜਿੱਤ;...

  • tmc workers guard evm strong room durgapur jaggery sweets bengal

    ਕੋਲਕਾਤਾ 'ਚ TMC-ਭਾਜਪਾ ਵਰਕਰਾਂ ਦਾ ਹੰਗਾਮਾ, EVM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Special Story News
  • Jalandhar
  • ਵੱਢ-ਟੁੱਕ ਦੀ ਸਿਆਸਤ ਛੱਡ ਵਿਕਾਸ ਦੀ ਸਿਆਸਤ ’ਤੇ ਹੋਵੇ ਜ਼ੋਰ

SPECIAL STORY News Punjabi(ਵਿਸ਼ੇਸ਼ ਟਿੱਪਣੀ)

ਵੱਢ-ਟੁੱਕ ਦੀ ਸਿਆਸਤ ਛੱਡ ਵਿਕਾਸ ਦੀ ਸਿਆਸਤ ’ਤੇ ਹੋਵੇ ਜ਼ੋਰ

  • Edited By Anuradha,
  • Updated: 20 Mar, 2023 02:24 PM
Jalandhar
leave politics and focus on the politics of development
  • Share
    • Facebook
    • Tumblr
    • Linkedin
    • Twitter
  • Comment

ਹਰਬੰਸ ਸਿੰਘ ਧਾਲੀਵਾਲ ਉਰਫ ਹਰਬ ਧਾਲੀਵਾਲ ਪਹਿਲੇ ਪੰਜਾਬੀ ਸਿੱਖ ਕੈਨੇਡਾ ਸਰਕਾਰ ਵਿਚ 1993 ’ਚ ਕੇਂਦਰੀ ਮੰਤਰੀ ਬਣੇ ਸਨ, ਦੇ ਮੇਰੇ ਨਾਲ ਬਹੁਤ ਪੁਰਾਣੇ ਦੋਸਤਾਨਾ ਸੰਬੰਧ ਹਨ। ਮੰਤਰੀ ਬਣ ਕੇ ਜਦੋਂ ਉਹ ਪਹਿਲੀ ਵਾਰ ਭਾਰਤ ਆਏ, ਅੰਮ੍ਰਿਤਸਰ ਮੇਰੇ ਕੋਲ ਠਹਿਰੇ ਤੇ ਉਨ੍ਹਾਂ ਬਹੁਤ ਸਾਰੇ ਭਾਰਤੀ ਸਿਆਸੀ ਆਗੂਆਂ ਨਾਲ ਮੁਲਾਕਾਤ ਵੀ ਕੀਤੀ। ਧਾਲੀਵਾਲ ਇਸ ਗੱਲ ’ਤੇ ਹੈਰਾਨ ਸਨ ਕਿ ਭਾਰਤੀ ਸਿਆਸੀ ਆਗੂ ਆਪਣੇ ਵੱਲੋਂ ਦੇਸ਼ ਦੇ ਕਾਨੂੰਨ ਤੋੜਨ ਤੇ ਜੇਲ ਜਾਣ ਨੂੰ ਇਕ ਵੱਡੀ ਕਾਮਯਾਬੀ ਦੱਸਦੇ ਸਨ, ਉਸ ਆਧਾਰ ’ਤੇ ਲੋਕਾਂ ਨੂੰ ਆਪਣੇ ਵੱਲ ਖਿੱਚਣ ਦਾ ਯਤਨ ਕਰਦੇ ਸਨ। ਉਸ ਸਮੇਂ ਪੰਜਾਬ ’ਚ ਕਰੀਬ 8 ਫੀਸਦੀ ਵੋਟਾਂ ਨਾਲ ਬਣੀ ਸ. ਬੇਅੰਤ ਸਿੰਘ ਦੀ ਸਰਕਾਰ ਸੀ। ਪੰਜਾਬ ਵਿਚ ਅਸੁਰੱਖਿਆ ਦਾ ਮਾਹੌਲ ਸੀ ਪਰ ਸ਼੍ਰੀ ਧਾਲੀਵਾਲ ਆਪਣੇ ਪਿੰਡ ਚਹੇੜੂ ਨੇੜੇ ਫਗਵਾੜਾ ਵੀ ਗਏ ਤੇ ਲੋਕਾਂ ਨਾਲ ਉਥੋਂ ਦੀਆਂ ਸਮੱਸਿਆਵਾਂ ਬਾਰੇ ਚਰਚਾ ਵੀ ਕੀਤੀ। ਤਿੰਨ ਵਾਰ ਕੈਨੇਡਾ ਦੇ ਕੇਂਦਰੀ ਮੰਤਰੀ ਰਹਿਣ ਤੋਂ ਬਾਅਦ ਉਹ ਭਰ ਜੁਆਨੀ ’ਚ ਹੀ ਸਿਆਸਤ ਤੋਂ ਵੱਖ ਹੋ ਗਏ। ਚੰਡੀਗੜ੍ਹ ਵਿਚ ਕੈਨੇਡਾ ਦਾ ਪਾਸਪੋਰਟ ਦਫ਼ਤਰ ਵੀ ਉਨ੍ਹਾਂ ਨੇ ਬਣਵਾ ਕੇ ਦਿੱਤਾ, ਆਪ ਉਸਦਾ ਉਦਘਾਟਨ ਕਰਨ ਲਈ ਕੈਨੇਡਾ ਦੇ ਪ੍ਰਧਾਨ ਮੰਤਰੀ ਜੀਨ ਕ੍ਰੇਸ਼ੀਅਨ ਨੂੰ ਵੀ ਲੈ ਕੇ ਆਏ। ਇਸਦੀ ਅਰਜ਼ੀ ਦਿੱਲੀ ਹਾਈ ਕਮਿਸ਼ਨ ’ਚ ਮੈਂ ਤੇ ਮੇਰੇ ਦੋਸਤਾਂ ਨੇ ਦਿੱਤੀ ਸੀ। ਦੇਸ਼ ਨੂੰ ਆਜ਼ਾਦ ਹੋਇਆਂ 75 ਸਾਲ ਦਾ ਸਮਾਂ ਹੋ ਚੁੱਕਾ ਹੈ, ਭਾਰਤੀ ਲੋਕ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਮਨਾ ਰਹੇ ਹਨ। ਭਾਰਤ ਜੀ-20 ਦੇਸ਼ਾਂ ਦਾ ਇਸ ਵਾਰ ਪ੍ਰਧਾਨ ਵੀ ਹੈ। ਭਾਰਤੀ ਰੁਪਏ ਨੂੰ ਅੰਤਰਰਾਸ਼ਟਰੀ ਕਰੰਸੀ ਵੱਲੋਂ ਮਾਨਤਾ ਮਿਲਣ ਦੀ ਗੱਲ ਵੀ ਚੱਲ ਰਹੀ ਹੈ।

ਪੰਜਾਬ ਦੇਸ਼ ਦਾ ਸਰਹੱਦੀ ਸੂਬਾ ਹੈ ਜਿਸਦੀ 550 ਕਿਲੋਮੀਟਰ ਸਰਹੱਦ ਪਾਕਿਸਤਾਨ ਨਾਲ ਲਗਦੀ ਹੈ। ਦੇਸ਼ ਦੀ ਵੰਡ ਤੋਂ ਤੁਰੰਤ ਬਾਅਦ ਹੀ ਪਾਕਿਸਤਾਨ ਨੇ ਕਸ਼ਮੀਰ ’ਚ ਦਖਲਅੰਦਾਜ਼ੀ ਕਰਕੇ ਭਾਰਤ ਨਾਲ ਦੁਸ਼ਮਣੀ ਬਣਾਈ ਰੱਖੀ, ਜੋ ਅਜੇ ਤੱਕ ਹੈ, ਜੋ ਪਾਕਿਸਤਾਨ ਦੀ ਕਈ ਵਾਰ ਹਾਰ ਤੋਂ ਬਾਅਦ ਵੀ ਖਤਮ ਨਹੀਂ ਹੋਈ। ਆਪਣੇ ਮੁਲਕ ਨੂੰ ਤਰੱਕੀ ਦੇ ਰਾਹ ਤੋਰਨ ਦੀ ਬਜਾਇ ਉੁਸਦੀ ਮਨਸ਼ਾ ਕੁਝ ਹੋਰ ਹੀ ਰਹੀ ਹੈ। ਆਜ਼ਾਦੀ ਸਮੇਂ ਤੋਂ ਬਾਅਦ ਪਹਿਲੀਆਂ ਚੋਣਾਂ ’ਚ ਪੰਜਾਬ ਦੀਆਂ ਦੋ ਪ੍ਰਮੁੱਖ ਪਾਰਟੀਆਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸਨ। ਪੈਪਸੂ ’ਚ ਤਾਂ ਸ. ਗਿਆਨ ਸਿੰਘ ਰਾੜੇਵਾਲੇ ਦੀ ਅਗਵਾਈ ਹੇਠ ਅਕਾਲੀ ਸਰਕਾਰ ਹੋਂਦ ਵਿਚ ਆ ਗਈ ਸੀ। ਸ਼੍ਰੋਮਣੀ ਅਕਾਲੀ ਦਲ 1956 ’ਚ ਕਾਂਗਰਸ ’ਚ ਦੁਬਾਰਾ ਸ਼ਾਮਿਲ ਹੋ ਗਿਆ। ਆਜ਼ਾਦੀ ਤੋਂ ਬਾਅਦ ਬੋਲੀ ਦੇ ਆਧਾਰ ’ਤੇ ਸੂਬਿਆਂ ਦੀ ਮੁੜ ਰਚਨਾ ਕਰਨ ਦਾ ਫੈਸਲਾ ਕੀਤਾ ਗਿਆ। 1956 ਈ. ’ਚ ਲੈਂਗਿਊਸਟਿਕ ਪ੍ਰੋਵਿੰਸਿਸ ਬਾਰੇ ਧਰ ਕਮਿਸ਼ਨ ਨੇ ਪੰਜਾਬੀ ਇਲਾਕੇ ਵਾਲਾ ਸੂਬਾ ਨਾ ਬਣਾਉਣ ਦੀ ਸਿਫਾਰਿਸ਼ ਕਰਕੇ, ਪੰਜਾਬੀ ਸੂਬੇ ਦੀ ਮੰਗ ਨੂੰ ਠੁਕਰਾ ਦਿੱਤਾ। ਇਸ ਤੋਂ ਬਾਅਦ ਪੰਜਾਬੀ ਸੂਬੇ ਦੀ ਮੰਗ ਸ਼੍ਰੋਮਣੀ ਅਕਾਲੀ ਦਲ ਨੇ ਆਰੰਭ ਕੀਤੀ ਜੋ 10 ਸਾਲ ਤੱਕ ਚੱਲੀ। ਪੰਜਾਬ ਦੇ ਮੁੜਗਠਨ ਤੋਂ ਬਾਅਦ 1967 ’ਚ ਜਸਟਿਸ ਗੁਰਨਾਮ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਤੇ ਹੋਰ ਵਿਰੋਧੀ ਪਾਰਟੀਆਂ ਦੀ ਪਹਿਲੀ ਗੈਰ-ਕਾਂਗਰਸੀ ਸਰਕਾਰ ਪੰਜਾਬ ’ਚ ਹੋਂਦ ਵਿਚ ਆਈ। ਇਸ ਤੋਂ ਬਾਅਦ ਅਕਾਲੀ ਸਰਕਾਰ ਸ. ਲਛਮਣ ਸਿੰਘ ਗਿੱਲ ਤੇ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਵੀ ਬਣੀ। ਸੱਤਾ ਪ੍ਰਾਪਤ ਕਰਕੇ ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਮੁੱਦਿਆਂ ਬਾਰੇ ਚੁੱਪ ਧਾਰ ਲੈਂਦਾ ਰਿਹਾ ਹੈ, ਤਾਕਤ ਤੋਂ ਬਾਹਰ ਆ ਕੇ ਫਿਰ 1973 ’ਚ ਜਦੋਂ ਪੰਜਾਬ ’ਚ ਗਿਆਨੀ ਜ਼ੈਲ ਸਿੰਘ ਦੀ ਸਰਕਾਰ ਸੀ ਤਾਂ ਸ੍ਰੀ      ਆਨੰਦਪੁਰ ਸਾਹਿਬ ਦਾ ਮਤਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਸ ਕੀਤਾ ਗਿਆ। 1980 ਵਿਚ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦਾ ਸਮਾਂ ਪੂਰਾ ਹੋਣ ਤੋਂ ਪਹਿਲਾਂ ਹੀ ਕਾਂਗਰਸੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਬਰਖਾਸਤ ਕਰ ਦਿੱਤੀ ਗਈ। ਇੰਦਰਾ ਗਾਂਧੀ ਵੱਲੋਂ ਦਰਿਆਈ ਪਾਣੀਆਂ ਦਾ ਫੈਸਲਾ ਦਰਬਾਰਾ ਸਿੰਘ ਮੁੱਖ ਮੰਤਰੀ ਪੰਜਾਬ ’ਤੇ ਦਬਾਅ ਪੁਆ ਕੇ ਕਰ ਦਿੱਤਾ ਗਿਆ ਜਿਸ ’ਤੇ ਸਤਲੁਜ-ਯਮੁਨਾ ਲਿੰਕ ਨਹਿਰ ਬਣਾਉਣ ਦਾ ਟਕ ਵੀ ਕਪੂਰੀ ਪਿੰਡ ’ਚ 8 ਅਪ੍ਰੈਲ, 1982 ਵਿਚ ਲਾ ਦਿੱਤਾ ਗਿਆ ਸੀ। ਇਸ ਦੇ ਵਿਰੋਧ ’ਚ ਸ਼੍ਰੋਮਣੀ ਅਕਾਲੀ ਦਲ ਤੇ ਹੋਰ ਵਿਰੋਧੀ ਪਾਰਟੀਆਂ ਵੱਲੋਂ 24 ਅਪ੍ਰੈਲ, 1982 ਨੂੰ ‘ਨਹਿਰ ਰੋਕੋ ਮੋਰਚਾ’ ਆਰੰਭ ਕਰ ਦਿੱਤਾ ਗਿਆ ਪਰ ਇਸਨੂੰ ਕੋਈ ਵੱਡਾ ਹੁੰਗਾਰਾ ਨਾ ਮਿਲਿਆ। ਇਸ ਨਹਿਰ ਰੋਕੋ ਮੋਰਚੇ ਦੌਰਾਨ ਹੀ 4 ਅਗਸਤ, 1982 ਨੂੰ ਅਕਾਲੀ ਦਲ ਨੇ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਭਾਈ ਅਮਰੀਕ ਸਿੰਘ ਤੇ ਠਾਰਾ ਸਿੰਘ ਦੀ ਰਿਹਾਈ ਦੇ ਮੋਰਚੇ ਨੂੰ ਅਪਣਾ ਕੇ ‘ਧਰਮ ਯੁੱਧ ਮੋਰਚਾ’ ਆਰੰਭ ਕਰ ਦਿੱਤਾ। ਕਈ ਵਾਰ ਕੇਂਦਰ ਨਾਲ ਗੱਲਬਾਤ ਤੋਂ ਬਾਅਦ ਵੀ ਧਰਮਯੁੱਧ ਮੋਰਚਾ ਬਿਨਾਂ ਪ੍ਰਾਪਤੀ ਤੋਂ ਹੀ ਰਿਹਾ, ਜਿਸ ਵਿਚ 1.5 ਲੱਖ ਸਿੱਖਾਂ ਨੇ ਗ੍ਰਿਫਤਾਰੀਆਂ ਦਿੱਤੀਆਂ ਸਨ।

ਰਸਤਾ ਰੋਕੋ, ਰੇਲ ਰੋਕੋ ਆਦਿ ਧਰਨਿਆਂ ਵਿਚ ਕਰੀਬ 190 ਸਿੱਖ ਮਾਰੇ ਗਏ। ‘ਸਾਕਾ ਨੀਲਾ ਤਾਰਾ’ ਤੇ ਹੋਰ ਘਟਨਾਵਾਂ ’ਚ ਮਰਨ ਵਾਲਿਆਂ ਦੀ ਇਕ ਲੰਬੀ ਸੂਚੀ ਹੈ, ਜਿਸਦੇ ਬਾਅਦ 1985 ਵਿਚ ਰਾਜੀਵ-ਲੌਂਗੋਵਾਲ ਸਮਝੌਤੇ ਤੋਂ ਬਾਅਦ ਸੁਰਜੀਤ ਸਿੰਘ ਬਰਨਾਲਾ ਦੀ ਅਕਾਲੀ ਸਰਕਾਰ ਬਣੀ। 1992 ’ਚ ਬਣੀ ਬੇਅੰਤ ਸਿੰਘ ਸਰਕਾਰ ਦੀ ਨੀਤੀ ਨਾਲ ਪੰਜਾਬ ’ਚ ਅੱਤਵਾਦ ਕਾਬੂ ਹੇਠ ਆ ਗਿਆ ਸੀ ਪਰ ਇਸ ਦੌਰਾਨ ਹੋਏ ਪੰਜਾਬ ਦੇ ਕਤਲੇਆਮ ਦੇ ਅਗਲੇ ਲਾਭਪਾਤਰੀ ਪ੍ਰਕਾਸ਼ ਸਿੰਘ ਬਾਦਲ ਸਨ, ਜਿਨ੍ਹਾਂ ਨੇ ਕੁਲ ਤਿੰਨ ਵਾਰ (1997-2002, 2007 ਤੋਂ 2017 ਤੱਕ ਪੰਜਾਬ ਦੀ ਸੱਤਾ ਸੰਭਾਲੀ ਰੱਖੀ। ਇਹ ਸਾਰੇ ਮੁੱਦੇ ਕੇਂਦਰ ਸਰਕਾਰ ਨਾਲ ਕਦੇ ਚਰਚਾ ’ਚ ਨਹੀਂ ਲਿਆਂਦੇ। 2007 ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਸਿੱਖ ਗੁਰੂ ਸਾਹਿਬਾਨ ਵਿਰੁੱਧ ਬੋਲਣ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਕਰਕੇ ਪੰਜਾਬ ਅਸ਼ਾਂਤ ਹੀ ਰਿਹਾ। ਇਹ ਮੁੱਦੇ ਅੱਜ ਵੀ ਬਣੇ ਹੋਏ ਹਨ। ਜੋ ਪੰਜਾਬੀ ਭਾਰਤ ਛੱਡ ਕੇ ਵਿਦੇਸ਼ਾਂ ’ਚ ਵਸ ਗਏ ਹਨ, ਉਨ੍ਹਾਂ ’ਚ ਕੁਝ ਆਪਣੇ ਦੇਸ਼ ਵਿਚ ਸੱਤਾ ਪ੍ਰਾਪਤ ਕਰਨ ਨਾਲੋਂ, ਭਾਰਤ ’ਚ ਭਾਰਤ ਵਿਰੁੱਧ ਬੋਲਣ ਤੇ ਇੱਥੇ ਅੱਤਵਾਦ ਨੂੰ ਵਧਾਉਣ ਤੇ ਪੰਜਾਬ ਨੂੰ ਅਸ਼ਾਂਤ ਕਰਨ ’ਚ ਲੱਗੇ ਰਹਿੰਦੇ ਹਨ। ਅਮਰੀਕਾ ’ਚ ਵੀ ਸਿੱਖਾਂ ਵਿਰੁੱਧ ਨਸਲੀ ਭੇਦਭਾਵ ਦੇ 214 ਕੇਸ ਸਾਲ 2021 ’ਚ ਦਰਜ ਹੋਏ ਹਨ। 1984 ਤੋਂ ਬਾਅਦ ਭਾਰਤ ਵਿਚ ਕਦੇ ਸਮੂਹਿਕ ਤੌਰ ’ਤੇ ਸਿੱਖਾਂ ਪ੍ਰਤੀ ਹਿੰਸਾ ਨਹੀਂ ਹੋਈ। ਅੱਜ ਪੰਜਾਬ ਵਿਚ ਫਿਰ ਸਿਵਿਆਂ ਦੀ ਅੱਗ ਬਲ ਰਹੀ ਹੈ। ਪੰਜਾਬ ਅੱਜ ਵਿਕਾਸ ਅਤੇ ਸ਼ਾਂਤੀ ਚਾਹੁੰਦਾ ਹੈ। ਪੰਜਾਬ ਦੇ ਨੌਜਵਾਨ ਦੇਸ਼ ਛੱਡ ਕੇ, ਬੇਰੋਜ਼ਗਾਰੀ ਕਾਰਨ ਵਿਦੇਸ਼ਾਂ ਵਿਚ ਭੱਜ ਰਹੇ ਹਨ। ਵੱਢ-ਟੁੱਕ ਦੀ ਸਿਅਾਸਤ ਛੱਡ ਕੇ ਵਿਕਾਸ ਦੀ ਸਿਆਸਤ ਵੱਲ ਸੋਚਣ ਦੀ ਲੋੜ ਹੈ। ਪੁਰਾਣੀਆਂ ਗਲਤੀਆਂ ਤੋਂ ਸਬਕ ਲੈ ਕੇ ਪੂਰਨ ਵਿਕਾਸ ਤੇ ਅਮਨ ਸ਼ਾਂਤੀ ਲਈ ਸਮੂਹ ਪੰਜਾਬੀਆਂ ਨੂੰ ਇਕੱਠੇ ਹੋਣਾ ਪਵੇਗਾ। ਅਪਰਾਧੀਆਂ ਦੀ ਥਾਂ ਵਿਕਾਸ ਦਾ ਮਾਰਗ ਦੱਸਣ ਵਾਲੇ ਆਗੂਆਂ ਵੱਲ ਵੇਖਣ ਦੀ ਲੋੜ ਹੈ ਨਹੀਂ ਤਾਂ ਇਹ ਸਰਹੱਦੀ ਸੂਬਾ ਹਮੇਸ਼ਾ ਵਿਦੇਸ਼ੀ ਤਾਕਤਾਂ ਵੱਲੋਂ ਅਸੁਰੱਖਿਅਤ ਹੀ ਰੱਖਿਆ ਜਾਵੇਗਾ।

ਇਕਬਾਲ ਸਿੰਘ ਲਾਲਪੁਰਾ
(ਚੇਅਰਮੈਨ, ਕੌਮੀ ਘੱਟਗਿਣਤੀ ਕਮਿਸ਼ਨ, ਭਾਰਤ ਸਰਕਾਰ)

  • politics
  • development
  • politics
  • ਸਿਆਸਤ
  • ਵਿਕਾਸ
  • ਸਿਆਸਤ

ਜੀ-20 ਮੰਥਨ ਨਾਲ ਭਾਰਤ ਨੂੰ ਮਿਲੇਗੀ ਵਿਸ਼ਵ ਪੱਧਰੀ ਪਛਾਣ

NEXT STORY

Stories You May Like

  • punjab politics appointments in congress
    ਪੰਜਾਬ ਦੀ ਸਿਆਸਤ 'ਚ ਹਲਚਲ, ਕਾਂਗਰਸ ਨੇ ਕੀਤੀਆਂ ਨਿਯੁਕਤੀਆਂ
  • punjab politics  assembly elections
    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ, 2027 ਦੀਆਂ ਚੋਣਾਂ ਲੜਨ ਦਾ ਐਲਾਨ
  • state politics punjab congress
    ਸੂਬੇ ਦੀ ਸਿਆਸਤ 'ਚ ਵੱਡੀ ਹਲਚਲ, ਪੰਜਾਬ ਕਾਂਗਰਸ ਦੀ ਦਿੱਲੀ 'ਚ ਅਹਿਮ ਮੀਟਿੰਗ
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ ਤਬਦੀਲੀ ਦੇ ਸੰਕੇਤ
  • punjab politics  akali dal  assembly elections
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਇਸ ਪਾਰਟੀ ਵੱਲੋਂ ਅਕਾਲੀ ਦਲ ਨੂੰ ਹਮਾਇਤ ਦੇਣ ਦਾ ਐਲਾਨ
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ ਕਾਂਗਰਸ
  • big stir in punjab politics before elections bjp preparing to play hindu card
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਹਿੰਦੂ ਕਾਰਡ' ਖੇਡਣ ਦੀ ਤਿਆਰੀ ’ਚ ਭਾਜਪਾ
  • sad punar surjit releases vision document
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! SAD ਪੁਨਰ ਸੁਰਜੀਤ ਨੇ ਜਾਰੀ ਕੀਤਾ ਵਿਜ਼ਨ ਡਾਕੂਮੈਂਟ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
Trending
Ek Nazar
virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਸ਼ੇਸ਼ ਟਿੱਪਣੀ ਦੀਆਂ ਖਬਰਾਂ
    • simple life
      ਕਿੰਨੀ ਆਕਰਸ਼ਕ ਲੱਗਦੀ ਹੈ ਸਾਦੀ ਜ਼ਿੰਦਗੀ
    • iran war india s fertilizer challenge and possible solutions
      ਈਰਾਨ ਜੰਗ : ਭਾਰਤ ਦੇ ਸਾਹਮਣੇ ਖਾਦਾਂ ਦੀ ਚੁਣੌਤੀ ਅਤੇ ਸੰਭਾਵਿਤ ਹੱਲ
    • rahul gandhi
      ਕੀ ਰਾਹੁਲ ਗਾਂਧੀ ਵਿਰੋਧੀ ਧਿਰ ਦੇ ਇਕ ਭਰੋਸੇਮੰਦ ਨੇਤਾ ਬਣ ਸਕੇ ਹਨ?
    • monsoon in india
      ਸਾਧਾਰਨ ਤੋਂ ਘੱਟ ਮਾਨਸੂਨ ਪਰ ਘਬਰਾਉਣ ਦੀ ਗੱਲ ਨਹੀਂ
    • politicians promises to people
      ਜਨਤਾ ਨਾਲ ਕੀਤੇ ਗਏ ਵਾਅਦੇ ਨੈਤਿਕ ਅਤੇ ਸਿਆਸੀ ਵਜ਼ਨ ਰੱਖਦੇ ਹਨ
    • naxalism
      ਨਕਸਲਵਾਦ ਤੋਂ ਮੁਕਤੀ ਦੇ ਬਾਅਦ ਕਿਰਤੀਆਂ ਦੀ ਅਸ਼ਾਂਤੀ ਨੂੰ ਰੋਕਣਾ ਜ਼ਰੂਰੀ
    • encroachment free roads
      ਸੜਕਾਂ ਨੂੰ ਕਰਨਾ ਹੀ ਚਾਹੀਦਾ ਹੈ ਕਬਜ਼ੇ ਤੋਂ ਮੁਕਤ
    • parents and kids
      ਬੱਚੇ ਸਹੀ ਨਹੀਂ ਅਤੇ ਨਾ ਹੀ ਉਨ੍ਹਾਂ ਦੇ ਮਾਤਾ-ਪਿਤਾ
    • voting and if buts
      ਜ਼ਿਆਦਾ ਵੋਟਿੰਗ ਦੇ ਕਿੰਤੂ-ਪ੍ਰੰਤੂ
    • why is the decorum of language being crossed in politics
      ਰਾਜਨੀਤੀ ’ਚ ਕਿਉਂ ਲੰਘੀ ਜਾ ਰਹੀ ਭਾਸ਼ਾ ਦੀ ਮਰਿਆਦਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +