Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    7:23:34 PM

  • firing in rahimpur grain market of hoshiarpur

    ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ...

  • murder of factory owner in ludhiana

    ਪਹਿਲਾਂ ਇਕੱਠੇ ਪੀਤੀ ਸ਼ਰਾਬ! ਫਿਰ ਦੋਸਤ ਨੇ ਫੈਕਟਰੀ...

  • raja warring sent legal notice to former dgp mohammad mustafa

    ਰਾਜਾ ਵੜਿੰਗ ਨੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ...

  • former cm charanjit channi gave a big statement about sajjan kumar

    ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Special Story News
  • ਲੋਕ ਸਭਾ ਚੋਣਾਂ : ਕੀ ਕਿਸਾਨ 'ਕਿੰਗ ਮੇਕਰ' ਬਣੇਗਾ

SPECIAL STORY News Punjabi(ਵਿਸ਼ੇਸ਼ ਟਿੱਪਣੀ)

ਲੋਕ ਸਭਾ ਚੋਣਾਂ : ਕੀ ਕਿਸਾਨ 'ਕਿੰਗ ਮੇਕਰ' ਬਣੇਗਾ

  • Updated: 15 Mar, 2019 06:20 AM
Special Story
lok sabha elections  will the farmer become a   king maker
  • Share
    • Facebook
    • Tumblr
    • Linkedin
    • Twitter
  • Comment

ਚੋਣ ਕਮਿਸ਼ਨ ਵਲੋਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਨ ਦੇ ਨਾਲ ਹੀ 17ਵੀਂ ਲੋਕ ਸਭਾ ਲਈ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਹੋਰਨਾਂ ਚੋਣਾਂ ਵਾਂਗ ਇਸ ਵਾਰ ਵੀ ਆਮ ਚੋਣਾਂ 'ਚ ਕਈ ਮੁੱਦੇ  ਹੋਣਗੇ ਪਰ ਇਕ ਮੁੱਦਾ ਹੈ ਖੇਤੀ ਸੰਕਟ ਦਾ, ਜਿਸ ਦੇ ਸਭ ਤੋਂ ਵੱਧ ਚਰਚਾ 'ਚ ਰਹਿਣ ਦੀ ਸੰਭਾਵਨਾ ਹੈ। 
ਇਸ ਵਾਰ ਖੇਤੀ ਸੰਕਟ ਕੁਝ ਜ਼ਿਆਦਾ ਹੀ ਡੂੰਘਾ ਹੈ ਅਤੇ ਪਿਛਲੇ 2 ਸਾਲਾਂ ਤੋਂ ਸਥਿਤੀ ਬਹੁਤ ਗੰਭੀਰ ਬਣੀ  ਹੋਈ ਹੈ। ਇਸ ਤੋਂ ਇਲਾਵਾ ਖੇਤੀ ਨਾਲ ਜੁੜੇ ਹੋਰ ਖੇਤਰ, ਜਿਵੇਂ ਬਾਗਬਾਨੀ, ਨਕਦੀ ਫਸਲਾਂ, ਪਸ਼ੂ ਅਰਥ-ਵਿਵਸਥਾ ਉੱਤੇ ਵੀ ਸੰਕਟ ਹੈ। ਹਾਲਾਂਕਿ ਇਨ੍ਹਾਂ ਸਾਰੇ ਖੇਤਰਾਂ 'ਚ ਸੰਕਟ ਦੇ ਕਾਰਨ ਵੱਖ-ਵੱਖ ਹਨ ਪਰ ਇਸ ਨਾਲ ਇਕ ਸਥਿਤੀ ਅਜਿਹੀ ਪੈਦਾ ਹੋ ਗਈ ਹੈ, ਜਿਸ 'ਚ ਖੇਤੀਬਾੜੀ ਅਰਥ-ਵਿਵਸਥਾ 'ਚ ਅਸਲੀ ਆਮਦਨ 'ਚ ਗਿਰਾਵਟ ਦੇਖੀ ਜਾ ਰਹੀ ਹੈ। 
ਸੰਕਟ ਸਿਰਫ ਖੇਤੀ ਖੇਤਰ ਤਕ ਸੀਮਤ ਨਹੀਂ
ਇਕ ਹੋਰ ਮਹੱਤਵਪੂਰਨ ਗੱਲ ਇਹ ਹੈ ਕਿ ਖੇਤੀ ਕਾਰਨ ਪੈਦਾ ਹੋਇਆ ਸੰਕਟ ਸਿਰਫ ਖੇਤੀ ਖੇਤਰ ਤਕ ਸੀਮਤ ਨਹੀਂ ਹੈ। ਦਿਹਾਤੀ ਖੇਤਰ 'ਚ ਗੈਰ-ਖੇਤੀ ਅਰਥ-ਵਿਵਸਥਾ ਪਿਛਲੇ 6 ਮਹੀਨਿਆਂ 'ਚ ਕਾਫੀ ਕਮਜ਼ੋਰ ਹੋਈ ਹੈ, ਮਜ਼ਦੂਰੀ ਦੀਆਂ ਦਰਾਂ ਪਿਛਲੇ 3 ਦਹਾਕਿਆਂ 'ਚ ਸਭ ਤੋਂ ਖਰਾਬ ਸਥਿਤੀ 'ਚ ਹਨ। ਆਮਦਨ 'ਚ ਵਾਧਾ ਕਾਫੀ ਘੱਟ ਹੈ। 
ਸਪੱਸ਼ਟ ਹੈ ਕਿ ਖੇਤੀ ਖੇਤਰ 'ਚ ਆਮਦਨ 'ਚ ਕਮੀ ਤੇ ਠਹਿਰਾਅ ਨਾਲ ਦਿਹਾਤੀ ਮੰਗ 'ਚ ਕਮੀ ਆਈ ਹੈ, ਜਿਸ ਨਾਲ ਹੁਣ ਅਰਥ-ਵਿਵਸਥਾ ਦੇ ਵੱਡੇ ਹਿੱਸੇ 'ਤੇ ਅਸਰ ਪੈਣ ਦੀ ਸੰਭਾਵਨਾ ਹੈ। ਮੋਟਰਗੱਡੀਆਂ ਤੋਂ ਇਲਾਵਾ ਹੋਰਨਾਂ ਚੀਜ਼ਾਂ ਦੀ ਵਿਕਰੀ 'ਚ ਆਈ ਗਿਰਾਵਟ ਬਾਜ਼ਾਰ 'ਚ ਮੰਦੀ ਦੀ ਪੁਸ਼ਟੀ ਕਰਦੀ ਹੈ। 
ਖੇਤੀ ਖੇਤਰ 'ਚ ਸੰਕਟ ਹੁਣ ਸਿਰਫ ਅੰਦਾਜ਼ੇ ਦੀ ਗੱਲ ਨਹੀਂ ਹੈ, ਇਹ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਹੋ ਰਹੇ ਵਿਰੋਧ ਮੁਜ਼ਾਹਰਿਆਂ ਤੋਂ ਸਪੱਸ਼ਟ ਹੋ ਚੁੱਕਾ ਹੈ। ਕੁਝ ਸਮਾਂ ਪਹਿਲਾਂ ਹੋਈਆਂ ਕਈ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਤੋਂ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਇਸ ਮੁੱਦੇ ਨੂੰ ਸਿਆਸੀ ਤੌਰ 'ਤੇ ਅਣਡਿੱਠ ਨਹੀਂ ਕੀਤਾ ਜਾ ਸਕਦਾ। ਛੱਤੀਸਗੜ੍ਹ, ਰਾਜਸਥਾਨ ਅਤੇ ਮੱਧ ਪ੍ਰਦੇਸ਼ 'ਚ ਭਾਜਪਾ ਦੀ ਹਾਰ ਦਾ ਇਕ ਮੁੱਖ ਕਾਰਨ ਕਿਸਾਨਾਂ ਦਾ ਗੁੱਸਾ ਵੀ ਰਿਹਾ। 
ਦੂਜੇ ਪਾਸੇ 'ਰਿਤੂ ਬੰਧੂ ਸਕੀਮ' ਦੇ ਤਹਿਤ ਕਿਸਾਨਾਂ ਨੂੰ 4000 ਰੁਪਏ ਪ੍ਰਤੀ ਏਕੜ ਦੇਣ ਦੀ ਤੇਲੰਗਾਨਾ ਰਾਸ਼ਟਰ ਸਮਿਤੀ ਦੀ ਯੋਜਨਾ ਨੇ ਉਸ ਦੀ ਸੂਬੇ ਦੀ ਸੱਤਾ 'ਚ ਵਾਪਸੀ ਦਾ ਰਾਹ ਪੱਧਰਾ ਕੀਤਾ। 
ਕਰਜ਼ਾ ਮੁਆਫੀ ਦਾ ਵਾਅਦਾ
ਕਿਉਂਕਿ ਵੋਟਰਾਂ ਦਾ ਇਕ ਵੱਡਾ ਵਰਗ ਕਿਸਾਨ ਹੈ, ਇਸ ਲਈ ਕੋਈ ਵੀ ਸਿਆਸੀ ਪਾਰਟੀ ਖੇਤੀ ਸੰਕਟ ਨੂੰ ਅਣਡਿੱਠ ਨਹੀਂ ਕਰ ਸਕਦੀ। ਹਾਲਾਂਕਿ ਇਸ ਸੰਕਟ ਦੀ ਪਛਾਣ ਹੋ ਗਈ ਹੈ ਪਰ ਨੇੜਲੇ ਭਵਿੱਖ 'ਚ ਇਸ  ਦਾ ਕੋਈ ਹੱਲ ਨਜ਼ਰ ਨਹੀਂ ਆਉਂਦਾ। ਜ਼ਿਆਦਾਤਰ ਸੂਬਿਆਂ ਨੇ ਪਹਿਲਾਂ ਹੀ ਕਰਜ਼ਾ ਮੁਆਫੀ ਵਰਗੇ ਕਦਮ ਚੁੱਕੇ ਹਨ, ਜਿੱਥੇ ਪਿਛਲੇ 2 ਸਾਲਾਂ 'ਚ ਚੋਣਾਂ ਹੋਈਆਂ ਹਨ ਪਰ ਇਸ ਦੇ ਬਾਵਜੂਦ ਇਹ ਸੰਕਟ ਜਿਉਂ ਦਾ ਤਿਉਂ ਹੈ। 
ਹਾਲਾਂਕਿ ਮੁੱਖ ਵਿਰੋਧੀ ਪਾਰਟੀ ਕਾਂਗਰਸ ਨੇ ਪਹਿਲਾਂ ਹੀ ਦੇਸ਼ ਭਰ 'ਚ ਕਰਜ਼ਾ ਮੁਆਫੀ ਦਾ ਵਾਅਦਾ ਕੀਤਾ ਹੈ ਪਰ ਜਿਹੜੇ ਸੂਬਿਆਂ 'ਚ ਕਰਜ਼ਾ ਮੁਆਫ ਕੀਤਾ ਗਿਆ ਹੈ, ਉਥੋਂ ਦੇ ਕਿਸਾਨਾਂ ਦੀ ਆਮਦਨ 'ਚ ਕੋਈ ਖਾਸ ਵਾਧਾ ਨਹੀਂ  ਹੋਇਆ ਹੈ। 
ਸਿਆਸੀ ਪਾਰਟੀਆਂ ਵਲੋਂ ਸਵਾਮੀਨਾਥਨ ਕਮੇਟੀ ਦੀਆਂ ਸਿਫਾਰਿਸ਼ਾਂ ਦੀ ਤਰਜ਼ 'ਤੇ ਘੱਟੋ-ਘੱਟ ਸਮਰਥਨ ਮੁੱਲ ਦਾ ਵਾਅਦਾ ਕੀਤੇ ਜਾਣ ਦੀ ਸੰਭਾਵਨਾ ਵੀ ਨਾ ਦੇ ਬਰਾਬਰ ਹੈ ਕਿਉਂਕਿ ਇਨ੍ਹਾਂ ਨੂੰ ਲਾਗੂ ਕਰਨਾ ਕਿਸੇ ਵੀ ਪਾਰਟੀ ਲਈ ਕਾਫੀ ਮੁਸ਼ਕਿਲ ਹੋਵੇਗਾ। 
ਹੁਣ ਨਵਾਂ ਮੰਤਰ ਹੈ ਨਕਦੀ ਦੀ ਟਰਾਂਸਫਰ, ਜਿਸ ਦਾ ਐਲਾਨ ਕੇਂਦਰ ਸਰਕਾਰ ਵਲੋਂ ਅਤੇ ਉਨ੍ਹਾਂ ਸੂਬਿਆਂ, ਜਿੱਥੇ 6 ਮਹੀਨਿਆਂ 'ਚ ਚੋਣਾਂ ਹੋਣੀਆਂ ਹਨ, ਵਲੋਂ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ ਪਰ ਕਿਸੇ ਵੀ ਸੂਬੇ 'ਚ ਖੇਤੀ ਵਸਤਾਂ ਦੀਆਂ ਕੀਮਤਾਂ 'ਤੇ ਕੋਈ ਅਸਰ ਨਹੀਂ ਪਿਆ ਹੈ। ਇਹ ਕੀਮਤਾਂ ਅਜੇ ਵੀ ਘੱਟ ਹਨ ਅਤੇ ਕੁਲ ਦਿਹਾਤੀ ਮੰਗ ਵੀ ਘੱਟ ਹੈ। 
ਕਿਸਾਨਾਂ ਦੀ ਆਮਦਨ (ਨਕਦੀ) ਟਰਾਂਸਫਰ ਕਰਨ ਨਾਲ ਛੋਟੀ ਜਾਂ ਦਰਮਿਆਨੀ ਮਿਆਦ ਲਈ ਦਿਹਾਤੀ ਮੰਗ 'ਚ ਵਾਧਾ ਹੋ ਸਕਦਾ ਹੈ ਪਰ ਇਸ ਨਾਲ ਕਿਸਾਨਾਂ ਅੰਦਰ ਅਣਡਿੱਠਤਾ ਕਾਰਨ ਪੈਦਾ ਹੋਏ ਗੁੱਸੇ ਦੀ ਭਾਵਨਾ ਨੂੰ  ਖਤਮ ਨਹੀਂ ਕੀਤਾ ਜਾ ਸਕਦਾ। ਕੀ ਇਨ੍ਹਾਂ ਥੋੜ੍ਹਚਿਰੇ ਉਪਾਵਾਂ ਨਾਲ ਕਿਸਾਨਾਂ ਦਾ ਗੁੱਸਾ ਦੂਰ ਹੋ ਜਾਵੇਗਾ? 
ਸੰਕਟ ਦੀ ਡੂੰਘਾਈ ਨੂੰ ਦੇਖਦਿਆਂ ਇਸ ਦੀ ਸੰਭਾਵਨਾ ਨਜ਼ਰ ਨਹੀਂ ਆਉਂਦੀ ਪਰ ਇਹ ਤੈਅ ਹੈ ਕਿ ਖੇਤੀ ਸੰਕਟ ਚੋਣਾਂ 'ਚ ਇਕ ਪ੍ਰਮੁੱਖ ਮੁੱਦਾ ਰਹੇਗਾ ਅਤੇ ਸਵਾਲ ਹੈ ਕਿ ਕੀ ਇਸ ਵਾਰ ਦੀਆਂ ਲੋਕ ਸਭਾ ਚੋਣਾਂ 'ਚ ਕਿਸਾਨ 'ਕਿੰਗ ਮੇਕਰ' ਬਣੇਗਾ?    
                           ('ਮਿੰਟ' ਤੋਂ ਧੰਨਵਾਦ ਸਹਿਤ)

  • ਲੋਕ ਸਭਾ
  • ਕਿੰਗ ਮੇਕਰ
  • king maker

ਰਮਜ਼ਾਨ ਨੂੰ ਲੈ ਕੇ ਆਮ ਚੋਣਾਂ ਦਾ ਵਿਰੋਧ ਕਿਉਂ

NEXT STORY

Stories You May Like

  • assembly elections
    2027 ਦੀਆਂ ਵਿਧਾਨ ਸਭਾ ਚੋਣਾਂ: ਕੀ ਪੰਜਾਬ ਦੀ ਸਿਆਸਤ 'ਚ ਬਦਲੇਗਾ ਸਮੀਕਰਨ, NRI ਬਣ ਸਕਦੇ ਹਨ ਅਹਿਮ ਫੈਕਟਰ
  • lok sabha  tribunal reforms  four important bills
    ਲੋਕ ਸਭਾ 'ਚ ਟ੍ਰਿਬਿਊਨਲ ਸੁਧਾਰਾਂ ਸਣੇ ਚਾਰ ਮਹੱਤਵਪੂਰਨ ਬਿੱਲ ਪੇਸ਼, ਕਾਰਵਾਈ 2 ਵਜੇ ਤੱਕ ਮੁਲਤਵੀ
  • tribunals reforms bill passed in lok sabha
    ਲੋਕ ਸਭਾ 'ਚ ਟ੍ਰਿਬਿਊਨਲ ਸੁਧਾਰ ਬਿੱਲ ਬਿਨਾਂ ਚਰਚਾ ਦੇ ਪਾਸ, ਹੰਗਾਮੇ ਕਾਰਨ ਕਾਰਵਾਈ ਦਿਨ ਭਰ ਲਈ ਮੁਲਤਵੀ
  • monday  lok sabha  4 important bills
    ਸੋਮਵਾਰ ਨੂੰ ਲੋਕ ਸਭਾ 'ਚ ਪੇਸ਼ ਹੋਣਗੇ 4 ਅਹਿਮ ਬਿੱਲ, ਟ੍ਰਿਬਿਊਨਲਾਂ-ਖਣਿਜਾਂ ਤੇ ਕੇਰਲ ਦਾ ਨਾਂ ਬਦਲਣ ਦਾ ਪ੍ਰਸਤਾਵ
  • protest by doaba kisan committee in   tanda
    ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦੋਆਬਾ ਕਿਸਾਨ ਕਮੇਟੀ ਵੱਲੋਂ ਟਾਂਡਾ ’ਚ ਰੋਸ ਪ੍ਰਦਰਸ਼ਨ
  • lok janshakti party will contest on 117 seats punjab vidhan sabha elections
    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ ਐਲਾਨ
  • waris punjab de announces first candidate
    2027 ਦੀਆਂ ਵਿਧਾਨ ਸਭਾ ਚੋਣਾਂ ਲਈ ‘ਵਾਰਿਸ ਪੰਜਾਬ ਦੇ’ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ ਚਰਚਾਵਾਂ
  • heavy rain alert in punjab for next 2 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ ਜ਼ਿਲ੍ਹਾਵਾਰ ਮੌਸਮ ਦੀ...
  • former cm charanjit channi gave a big statement about sajjan kumar
    ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ...
  • sarwan singh pandher  s big announcement protest from august 24 to 31
    ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ! ਪੰਜਾਬ 'ਚ 24 ਤੋਂ 31 ਅਗਸਤ...
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • important news for students appearing for board exams
    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
Trending
Ek Nazar
continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਸ਼ੇਸ਼ ਟਿੱਪਣੀ ਦੀਆਂ ਖਬਰਾਂ
    • mind naxalite is the truth so bitter
      ‘ਦਿਮਾਗੀ ਨਕਸਲੀ’ : ਕੀ ਸੱਚ ਇੰਨਾ ਕੌੜਾ ਹੁੰਦਾ ਹੈ?
    • seeds of truth are continuously sprouting
      ਇਸ ਅਤਿਅੰਤ ਮੁਸ਼ਕਲ ਦੌਰ ’ਚ ਵੀ ਸੱਚ ਦੇ ਬੀਜ ਲਗਾਤਾਰ ਫੁੱਟ ਰਹੇ ਹਨ
    • adultrated food
      ਖਾਣੇ ’ਚ ਮਿਲਾਵਟ ਭ੍ਰਿਸ਼ਟਾਚਾਰ ਜਾਂ ਧੋਖਾ
    • protests lesson
      ਸਰਕਾਰ ਨੂੰ ਜੰਤਰ-ਮੰਤਰ ਵਿਦਿਆਰਥੀ ਅੰਦੋਲਨ ਤੋਂ ਸਬਕ ਲੈਣਾ ਚਾਹੀਦਾ ਹੈ
    • gen z a generation connected to its roots reaching for the sky
      ਜੈੱਨ-ਜ਼ੀ : ਜੜ੍ਹਾਂ ਨਾਲ ਜੁੜੀ, ਆਸਮਾਨ ਨੂੰ ਛੂੰਹਦੀ ਪੀੜ੍ਹੀ
    • vande mataram
      ਰਾਸ਼ਟਰਵਾਦ ਦੀ ਇਕ ਮਜ਼ਬੂਤ ਆਵਾਜ਼ ਹੈ ਵੰਦੇ ਮਾਤਰਮ
    • rebuilding the steel frame
      ਸਟੀਲ ਫ੍ਰੇਮ ਦਾ ਮੁੜ-ਨਿਰਮਾਣ : ਸ਼ਾਸਨ ਕਰਨ ਤੋਂ ਲੈ ਕੇ ਸੇਵਾ ਤੱਕ, ਸਮਾਂਬੱਧ...
    • plastic currency
      ਪਲਾਸਟਿਕ ਕਰੰਸੀ : ਆਧੁਨਿਕੀਕਰਨ ਅਤੇ ਭਰੋਸੇ ਦੀ ਪ੍ਰੀਖਿਆ
    • west bangal government
      ਬੰਗਾਲ ਦੇ 100 ਦਿਨ : ਡਰ ਤੋਂ ਭਰੋਸੇ ਤੱਕ
    • giorgia meloni
      ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਬਖ਼ਸ਼ੋ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +