Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 12, 2026

    2:34:39 PM

  • ship targe in hormuz

    ਹੋਰਮੁਜ਼ 'ਚ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ...

  • holy scriptures of sri guru granth sahib ji to canada kahlwan

    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ...

  • sleeping woman was bitten by a snake then dead

    ਪੰਜਾਬ: ਸੁੱਤੀ ਹੋਈ ਔਰਤ ਨੂੰ ਸੱਪ ਨੇ ਡੱਸਿਆ! 6...

  • death of a young man who went to america

    ਅਮਰੀਕਾ ਤੋਂ ਆਈ ਖ਼ਬਰ ਨੇ ਪਵਾਏ ਵੈਣ, 4 ਸਾਲ ਪਹਿਲਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Special Story News
  • Jalandhar
  • ਪੰਜਾਬ, ਪੰਜਾਬੀਅਤ ਅਤੇ ਸਿੱਖ ਧਰਮ ਨੂੰ ਪਿਆਰ ਕਰਦੇ ਹਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ

SPECIAL STORY News Punjabi(ਵਿਸ਼ੇਸ਼ ਟਿੱਪਣੀ)

ਪੰਜਾਬ, ਪੰਜਾਬੀਅਤ ਅਤੇ ਸਿੱਖ ਧਰਮ ਨੂੰ ਪਿਆਰ ਕਰਦੇ ਹਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ

  • Edited By Anuradha,
  • Updated: 09 Jan, 2022 05:44 PM
Jalandhar
prime minister narendra modi loves sikhism
  • Share
    • Facebook
    • Tumblr
    • Linkedin
    • Twitter
  • Comment

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਇਕ ਅਜਿਹੀ ਸ਼ਖ਼ਸੀਅਤ ਹਨ ਜੋ ਸਿਰ ’ਤੇ ਦਸਤਾਰ ਸਜਾਉਣ, ਸਿੱਖ ਕੌਮ ਦੀ ਮਦਦ ਕਰਨ, ਪੰਜਾਬ ਦੇ ਮਸਲੇ ਹੱਲ ਕਰਨ ਅਤੇ ਪੰਜਾਬ ਤੇ ਪੰਜਾਬੀਅਤ ਨੂੰ ਪਿਆਰ ਕਰਨ ’ਚ ਮਾਣ ਮਹਿਸੂਸ ਕਰਦੇ ਹਨ। ਉਹ ਆਪ ਵੀ ਸਿੱਖੀ ਨਾਲ ਡੂੰਘੇ ਪ੍ਰੇਮ ਅਤੇ ਗੁਰੂ ਚਰਨਾਂ ਪ੍ਰਤੀ ਅਥਾਹ ਸ਼ਰਧਾ ਵਿਚ ਓਤ-ਪੋਤ ਹਨ। ਇਹ ਸ਼ਾਇਦ ਪਹਿਲੀ ਵਾਰ ਹੋਵੇ ਕਿ ਭਾਰਤ ਦੇ ਕਿਸੇ ਪ੍ਰਧਾਨ ਮੰਤਰੀ ਨੂੰ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ‘ਕੌਮੀ ਸੇਵਾ ਐਵਾਰਡ’ ਸਨਮਾਨ ਨਾਲ ਨਿਵਾਜਿਆ ਗਿਆ ਹੋਵੇ। ਇਸ ਕੌਮੀ ਸੇਵਾ ਐਵਾਰਡ 9 ਨਵੰਬਰ 2019 ਦੀ ਲਿਖਤ ਹੀ ਇਹ ਗਵਾਹੀ ਭਰਦੀ ਹੈ ਕਿ ਮੋਦੀ ਸਾਹਿਬ ਨੇ ਕੀ ਸੇਵਾ ਸਿੱਖ ਕੌਮ ਦੀ ਕੀਤੀ। ‘ਸੱਚੇ ਪਾਤਿਸ਼ਾਹ ਸਤਿਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ’ਤੇ ਸਿੱਖ ਕੌਮ ਉੱਤੇ ਅਕਾਲ ਪੁਰਖ ਅਤੇ ਮਹਾਨ ਗੁਰੂ ਸਾਹਿਬਾਨ ਦੀ ਮਹਾਨ ਬਖਸ਼ਿਸ਼ ਹੋਈ ਹੈ ਕਿ ਇਸ ਇਤਿਹਾਸਿਕ ਅਵਸਰ ਉੱਤੇ ਸਿੱਖ ਕੌਮ ਤੋਂ ਵਿਛੋੜੇ ਗਏ ਪਾਵਨ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰ ਲਈ ਦੁਨੀਆ ਦੇ ਕੋਨੇ-ਕੋਨੇ ਵਿਚ ਸਮੂਹ ਸੰਗਤਾਂ ਵੱਲੋਂ ਦਹਾਕਿਆਂ ਤੋਂ ਨਿੱਤਨੇਮ ਕੀਤੀ ਜਾਂਦੀ ਅਰਦਾਸ ਅਕਾਲ ਪੁਰਖ ਦੀ ਦਰਗਾਹ ’ਚ ਕਬੂਲ ਹੋ ਰਹੀ ਹੈ। ਇਸ ਦੇ ਸਿੱਟੇ ਵਜੋਂ ਪਹਿਲੇ ਕਦਮ ਦੇ ਰੂਪ ਵਿਚ, ਡੇਰਾ ਬਾਬਾ ਨਾਨਕ ਸਾਹਿਬ ਤੇ ਗੁ. ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ’ਚ ਸਥਿਤ ਗੁਰੂ ਨਾਨਕ ਪਾਤਿਸ਼ਾਹ ਦੇ ਜੀਵਨ ਨਾਲ ਸਬੰਧਤ ਗੁਰਧਾਮਾਂ ਨੂੰ ਆਪਸ ’ਚ ਜੋੜਨ ਵਾਲਾ ਲਾਂਘਾ ਸੰਗਤਾਂ ਲਈ ਖੋਲ੍ਹ ਦਿੱਤਾ ਗਿਆ ਹੈ।

ਸਤਿਗੁਰ ਸੱਚੇ ਪਾਤਿਸ਼ਾਹ ਜੀ ਦੇ 550ਵੇਂ ਪ੍ਰਕਾਸ਼ ਪੁਰਬ ’ਤੇ ਸਿੱਖ ਸੰਗਤਾਂ ਨੂੰ ਇਸ ਤੋਂ ਵੱਡੀ ਰੱਬੀ ਦਾਤ ਹੋਰ ਕੀ ਮਿਲ ਸਕਦੀ ਸੀ ਕਿ ਦੇਸ਼ ਦਾ ਕੋਈ ਮੁਖੀਆ ਮਸੀਹਾ ਬਣ ਕੇ ਸਿੱਖ ਜਗਤ ਦੀ ਇਸ ਸੱਧਰ ਦੀ ਪੂਰਤੀ ਲਈ ਸਿਆਸੀ, ਪ੍ਰਸ਼ਾਸਨਿਕ ਅਤੇ ਕੂਟਨੀਤਕ ਦਲੇਰੀ ਦਾ ਮੁਜ਼ਾਹਰਾ ਕਰੇ। ਇਹ ਗੁਰੂ ਦੀ ਮਿਹਰ ਸਦਕਾ ਹੀ ਹੋ ਸਕਦਾ ਹੈ ਕਿ ਆਸਥਾ, ਵਿਸ਼ਵਾਸ ਤੇ ਮਾਨਵਤਾ ਲਈ ਪ੍ਰੇਮ ਵਾਲੇ ਇਸ ਲਾਂਘੇ ਨੂੰ ਖੁੱਲ੍ਹਵਾਉਣ ਦੀ ਖੁਸ਼ੀ ਦੀ ਬਖ਼ਸ਼ਿਸ਼ ਕਿਸੇ ਅਜਿਹੇ ਪ੍ਰਾਣੀ ਨੂੰ ਹੀ ਨਸੀਬ ਹੋਵੇ ਜੋ ਆਪ ਵੀ ਸਿੱਖੀ ਨਾਲ ਡੂੰਘੇ ਪ੍ਰੇਮ ਅਤੇ ਗੁਰੂ ਚਰਨਾਂ ਪ੍ਰਤੀ ਅਥਾਹ ਸ਼ਰਧਾ ’ਚ ਓਤ-ਪੋਤ ਹੋਵੇ। ਇਸ ਦੀ ਸ਼ਰਧਾ ਦੀ ਮਿਸਾਲ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਵੱਲੋਂ ਗੁਰੂ ਮਹਾਰਾਜ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ’ਚ ਪਾਏ ਜਾ ਰਹੇ ਬੇਮਿਸਾਲ ਯੋਗਦਾਨ, ਗੁ. ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਸ਼ੁਰੂ ਕਰਨ ਅਤੇ ਗੁਰੂ ਸਾਹਿਬ ਦੀ ਮੁੱਢਲੀ ਕਰਮ ਭੂਮੀ ਸੁਲਤਾਨਪੁਰ ਲੋਧੀ ਨੂੰ ਅਤਿ-ਆਧੁਨਿਕ ਸਮਾਰਟ ਸਿਟੀ ਬਣਾਉਣ ਸਮੇਤ ਸਿੱਖ ਕੌਮ ਨਾਲ ਸਬੰਧਤ ਚਿਰਾਂ ਤੋਂ ਲਟਕਦੇ ਦੁਖਦਾਈ ਮਸਲਿਆਂ ਨੂੰ ਹੱਲ ਕਰਨ ਲਈ ਚੁੱਕੇ ਕਈ ਕਦਮਾਂ ਤੋਂ ਮਿਲਦੀ ਹੈ। ਸਮੂਹ ਸਿੱਖ ਜਗਤ ਦੀ ਇਹ ਤੀਬਰ ਇੱਛਾ ਅਤੇ ਅਰਦਾਸ ਰਹੇਗੀ ਕਿ ਸ਼੍ਰੀ ਨਰਿੰਦਰ ਮੋਦੀ ਜੀ ਹਮੇਸ਼ਾ ਸਿੱਖ ਕੌਮ ਦੇ ਪਿਆਰ, ਸਤਿਕਾਰ ਅਤੇ ਵਿਸ਼ਵਾਸ ਦਾ ਪਾਤਰ ਬਣੇ ਰਹਿਣ।

ਬੀਤੇ ਸਮੇਂ ’ਚ ਗੁ. ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘੇ ਦੇ ਰਾਹ ’ਚ ਉਨ੍ਹਾਂ ਸ਼ਕਤੀਆਂ ਵੱਲੋਂ ਹੀ ਅਦਿੱਖ ਰੁਕਾਵਟਾਂ ਖੜ੍ਹੀਆਂ ਕੀਤੀਆਂ ਜਾ ਰਹੀਆਂ ਸਨ, ਜੋ ਕਿ ਉਪਰੀ ਲੋਕ-ਦਿਖਾਵੇ ਵਾਸਤੇ ਇਸ ਲਾਂਘੇ ਦੇ ਹੱਕ ਦੀ ਗੱਲ ਕਰਦੀਆਂ ਆਈਆਂ ਹਨ। ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਦੋਵੇਂ ਦੇਸ਼ਾਂ ਦਰਮਿਆਨ ਚੱਲ ਰਹੇ ਤਣਾਅ ਅਤੇ ਕਈ ਹੋਰ ਅਣਸੁਖਾਵੇਂ ਪਹਿਲੂਆਂ ਨੂੰ ਦਲੇਰੀ ਨਾਲ ਦਰ-ਕਿਨਾਰ ਕਰ ਕੇ ਸਿੱਖ ਕੌਮ ਦੇ ਮਨਾਂ ਅੰਦਰ ਆਪਣੇ ਪਾਵਨ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰ ਦੀ ਸੱਧਰ ਨੂੰ ਪੂਰਾ ਕਰਨ ਨੂੰ ਤਰਜੀਹ ਦਿੱਤੀ। ਇਸ ਲਾਂਘੇ ਨੂੰ ਸ਼ੁਰੂ ਕਰਕੇ ਉਨ੍ਹਾਂ ਨੇ ਇਸ ਮਹਾਨ ਪ੍ਰਕਾਸ਼ ਪੁਰਬ ਉੱਤੇ ਸਿੱਖ ਕੌਮ ਨੂੰ ਜੋ ਦਿਲ ਟੁੰਬਵਾਂ ਤੋਹਫ਼ਾ ਦਿੱਤਾ ਹੈ, ਉਸ ਲਈ ਸਮੁੱਚਾ ਖ਼ਾਲਸਾ ਪੰਥ ਉਨ੍ਹਾਂ ਦਾ ਕੋਟਿਨ-ਕੋਟਿ ਧੰਨਵਾਦ ਕਰਦਾ ਹੈ। ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਸਿੱਖ ਕੌਮ ਪ੍ਰਤੀ ਸਨੇਹ ਤੇ ਸਤਿਕਾਰ ਅਤੇ ਮਹਾਨ ਗੁਰੂ ਸਾਹਿਬਾਨ ਪ੍ਰਤੀ ਅਥਾਹ ਸ਼ਰਧਾ ਪ੍ਰਗਟ ਕਰਨ ਲਈ ਸਾਡੇ ਵਿਚ ਬਿਰਾਜਮਾਨ ਹਨ। ਉਨ੍ਹਾਂ ਨੇ 2014 ’ਚ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਦਿਆਂ ਸਾਰ ਹੀ ਤੁਰੰਤ ਠੋਸ ਫ਼ੈਸਲੇ ਲੈ ਕੇ 1984 ਵਿਚ ਸਿੱਖ ਕੌਮ ਉਤੇ ਵਾਪਰੇ ਮਹਾਂ-ਦੁਖਾਂਤ ਅਤੇ ਸ਼ਰਮਨਾਕ ਪਾਪ ਦੇ ਦੋਸ਼ੀਆਂ ਨੂੰ ਕਾਨੂੰਨ ਦੇ ਸ਼ਿਕੰਜੇ ’ਚ ਲਿਆ ਕੇ ਸਜ਼ਾਵਾਂ ਦੁਆਉਣ ਦਾ ਅਮਲ ਸ਼ੁਰੂ ਕਰ ਦਿੱਤਾ ਸੀ, ਜਿਸ ਦੇ ਸਿੱਟੇ ਵਜੋਂ ਸਿਆਸੀ ਸਰਪ੍ਰਸਤੀ ਵਾਲੇ ਵੱਡੇ ਹੱਤਿਆਰਿਆ ਸਮੇਤ ਕਈ ਕਾਤਲ ਜੇਲ ਦੀਆਂ ਸੀਖਾਂ ਪਿੱਛੇ ਸੁੱਟੇ ਗਏ ਤੇ ਕਈ ਹੋਰ ਕਾਨੂੰਨ ਦੀ ਗ੍ਰਿਫ਼ਤ ਹੇਠ ਆ ਰਹੇ ਹਨ। ਇਸ ਤੋਂ ਇਲਾਵਾ, ਮੋਦੀ ਸਰਕਾਰ ਵੱਲੋਂ ਹਰ ਪੀੜਤ ਪਰਿਵਾਰ, ਜਿਨ੍ਹਾਂ ਦੀ ਗਿਣਤੀ ਕੋਈ ਸਾਢੇ ਤਿੰਨ ਹਜ਼ਾਰ ਹੈ, ਨੂੰ 5-5 ਲੱਖ ਰੁਪਏ ਦੀ ਰਾਹਤ ਦਿੱਤੀ ਗਈ ਹੈ।

ਪਿਛਲੀਆਂ ਕੁਝ ਸਰਕਾਰਾਂ ਦੌਰਾਨ, ਪੰਜਾਬ ਦੇ ਕਾਲੇ ਦਿਨਾਂ ਦੀ ਆੜ ਹੇਠ ਵਿਦੇਸ਼ਾਂ ਵਿਚ ਹਜ਼ਾਰਾਂ ਪ੍ਰਵਾਸੀ ਸਿੱਖ ਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਾਲੀਆਂ ਸੂਚੀਆਂ ’ਚ ਸ਼ਾਮਲ ਕਰਕੇ ਉਨ੍ਹਾਂ ਨੂੰ ਖੱਜਲ ਕੀਤਾ ਜਾਂਦਾ ਸੀ। ਮੋਦੀ ਸਾਹਿਬ ਨੇ ਉਹ ਕਾਲੀਆਂ ਸੂਚੀਆਂ ਖ਼ਤਮ ਕਰਨ ਦੇ ਹੁਕਮ ਜਾਰੀ ਕੀਤੇ ਤੇ ਇਹ ਵੀ ਫ਼ੈਸਲਾ ਕੀਤਾ ਕਿ ਜਿਹੜੇ ਸਿੱਖ ਵੀਰ ਪੰਜਾਬ ’ਚ ਕਾਲੇ ਦਿਨਾਂ ਦੌਰਾਨ ਸਰਕਾਰੀ ਤਸ਼ੱਦਦ ਕਾਰਨ ਬਾਹਰਲੇ ਮੁਲਕਾਂ ’ਚ ਬਤੌਰ ਸ਼ਰਨਾਰਥੀ ਰਹਿ ਰਹੇ ਹਨ, ਉਨ੍ਹਾਂ ਦੇ ਬੱਚਿਆਂ ਸਮੇਤ ਪਰਿਵਾਰਾਂ ਨੂੰ ਭਾਰਤ ਦਾ ਵੀਜ਼ਾ ਜਾਰੀ ਕੀਤਾ ਜਾਵੇ। ਗੁ. ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਸ਼ੁਰੂ ਕਰਨ ਦੇ ਇਤਿਹਾਸਿਕ ਕਾਰਜ ਸਮੇਤ 2014 ਤੋਂ ਅੱਜ ਤੱਕ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਵੱਲੋਂ ਪੰਥ ਮਹਾਰਾਜ ਦੇ ਪਾਵਨ ਨਿਸ਼ਾਨ ਜੁਗੋ-ਜੁਗ ਝੂਲਦੇ ਰੱਖਣ ਹਿੱਤ ਕੀਤੀਆਂ ਗਈਆਂ ਇਤਿਹਾਸਿਕ ਅਤੇ ਜ਼ਰੂਰਤਮੰਦਾਨਾ ਪਹਿਲਕਦਮੀਆਂ ਅਤੇ ਕੌਮ ਪ੍ਰਤੀ ਉਨ੍ਹਾਂ ਦੀ ਉਸਾਰੂ ਅਤੇ ਨਿੱਘੀ ਦੋਸਤਾਨਾ ਸੋਚ ਤੇ ਭਾਵਨਾ ਅਤੇ ਸਿੱਖ ਕੌਮ ਦੀ ਆਨ-ਸ਼ਾਨ ਅਤੇ ਸਨਮਾਨ ਲਈ ਉਨ੍ਹਾਂ ਵੱਲੋਂ ਮਾਰੇ ਗਏ ਹੋਰ ਬੇਹੱਦ ਅਹਿਮ ਹੰਭਲਿਆਂ ਨੂੰ ਮੁੱਖ ਰੱਖਦਿਆਂ ਖਾਲਸਾ ਪੰਥ ਦੀ ਸਿਰਮੌਰ ਨੁਮਾਇੰਦਾ ਧਾਰਮਿਕ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਨੂੰ ਵੱਕਾਰੀ “ਕੌਮੀ ਸੇਵਾ ਅੈਵਾਰਡ’’ ਨਾਲ ਸਨਮਾਨਿਤ ਕਰਨ ’ਚ ਮਾਣ ਅਤੇ ਖੁਸ਼ੀ ਮਹਿਸੂਸ ਕਰਦੀ ਹੈ।’’

ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਜੀ ਕੋਈ ਵੀ ਉਹ ਸਮਾਂ ਨਹੀਂ ਗੁਆਉਂਦੇ ਜਦੋਂ ਉਹ ਸਿੱਖ ਸਮਾਜ ਨਾਲ ਖੜ੍ਹੇ ਨਜ਼ਰ ਨਾ ਆਉਣ। ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਲਈ ਐੱਫ਼. ਸੀ. ਆਰ. ਏ. ਰਜਿਸਟ੍ਰੇਸ਼ਨ, ਟੈਕਸ ਫ੍ਰੀ ਲੰਗਰ, ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ, ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ, ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ, ਸਿੱਖ ਵਿਰਾਸਤ ਦਾ ਮਾਣ, ਜੰਮੂ-ਕਸ਼ਮੀਰ ਵਿਚ ਸਿੱਖਾਂ ਦੇ ਅਧਿਕਾਰ ਯਕੀਨੀ ਬਣਾਉਣ ਆਦਿ ਸ਼ਲਾਘਾਯੋਗ ਫੈਸਲੇ ਲੈ ਰਹੇ ਹਨ। ਖੇਤੀ ਕਾਨੂੰਨ ਭਾਵੇਂ ਕਿਸਾਨ ਦੀ ਭਲਾਈ ਲਈ ਬਣਾਏ ਗਏ ਸਨ ਪਰ ਉਸ ਦੀ ਭਾਵਨਾ ਹਰ ਵਿਅਕਤੀ ਦੇ ਦਿਲ ’ਚ ਨਾ ਵਸਾ ਸਕਣ ਦੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਉਨ੍ਹਾਂ ਨੇ 19 ਨਵੰਬਰ, 2021 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਿਸ ਲੈਣ ਦਾ ਐਲਾਨ ਕੀਤਾ ਅਤੇ ਵਾਪਿਸ ਵੀ ਲਏ। 25 ਦਸੰਬਰ, 2021 ਨੂੰ ਉਹ ਗੁਰਦੁਆਰਾ ਸ੍ਰੀ ਲਖਪਤ ਸਾਹਿਬ, ਗੁਜਰਾਤ ’ਚ ਇਕੱਤਰ ਸੰਗਤ ਨੂੰ ਵੀਡੀਓ ਕਾਨਫਰੰਸ ਰਾਹੀਂ ਜੁੜਦਿਆਂ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਦੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਦੀ ਚਰਚਾ ਕਰ ਰਹੇ ਸਨ। 5 ਜਨਵਰੀ, 2022 ਨੂੰ ਵੀ ਫਿਰੋਜ਼ਪੁਰ ਵਿਖੇ ਉਹ ਪੰਜਾਬ, ਪੰਜਾਬੀਅਤ ਦੇ ਵਿਕਾਸ ਲਈ ਇਕ ਬਹੁਤ ਵੱਡਾ ਐਲਾਨ ਕਰਨ ਲਈ ਆਏ ਸਨ ਪਰ ਬਦਕਿਸਮਤੀ ਨਾਲ ਪੰਜਾਬ ਰਾਜ ਦੀ ਸੁਰੱਖਿਆ ਪ੍ਰਣਾਲੀ ਨੇ ਇਸ ਫੇਰੀ ਨੂੰ ਨਾਕਾਮਯਾਬ ਕੀਤਾ ਉਸ ਵੱਲੋਂ ਹੀ ਦੱਸਣਾ ਬਣਦਾ ਹੈ ਕਿ ਸ਼੍ਰੀ ਨਰਿੰਦਰ ਮੋਦੀ ਜੀ ਦੇ ਪੰਜਾਬ, ਪੰਜਾਬੀਅਤ ਨਾਲ ਪਿਆਰ ਦੇ ਵਿਚਕਾਰ ਰੋੜਾ ਬਣਨ ਪਿੱਛੇ ਉਨ੍ਹਾਂ ਦਾ ਕੀ ਉਦੇਸ਼ ਹੈ।

ਇਕਬਾਲ ਸਿੰਘ ਲਾਲਪੁਰਾ
ਚੇਅਰਮੈਨ, ਰਾਸ਼ਟਰੀ ਘੱਟਗਿਣਤੀ ਕਮਿਸ਼ਨ

  • Punjab
  • Sikhism
  • Narendra Modi
  • ਪੰਜਾਬ
  • ਸਿੱਖ ਧਰਮ
  • ਨਰਿੰਦਰ ਮੋਦੀ

ਔਰਤ ਸਸ਼ਕਤੀਕਰਨ – ‘ਪੰਜਾਬ ਮਾਡਲ’ ਦੇ ਬੁਨਿਆਦੀ ਸਿਧਾਂਤ, ਪੜ੍ਹੋ ਨਵਜੋਤ ਸਿੱਧੂ ਦੇ ਦਾਅਵੇ

NEXT STORY

Stories You May Like

  • prime minister modi  swami vivekananda
    ਪ੍ਰਧਾਨ ਮੰਤਰੀ ਮੋਦੀ ਨੇ ਸਵਾਮੀ ਵਿਵੇਕਾਨੰਦ ਨੂੰ ਉਨ੍ਹਾਂ ਦੀ ਬਰਸੀ 'ਤੇ ਭੇਟ ਕੀਤੀ ਸ਼ਰਧਾਂਜਲੀ
  • india new zealand ties strengthened during pm modi  s auckland visit
    ਪ੍ਰਧਾਨ ਮੰਤਰੀ ਮੋਦੀ ਦੇ ਆਕਲੈਂਡ ਦੌਰੇ ਨਾਲ ਭਾਰਤ-ਨਿਊਜ਼ੀਲੈਂਡ ਦੇ ਸਬੰਧਾਂ ਨੂੰ ਮਿਲੀ ਮਜ਼ਬੂਤੀ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ ਵਜਾਉਣਗੇ ਚੋਣ ਬਿਗੁਲ
  • modi departed for australia
    ਇੰਡੋਨੇਸ਼ੀਆ ਦੌਰੇ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਆਸਟ੍ਰੇਲੀਆ ਲਈ ਰਵਾਨਾ
  • narendra modi to visit new zealand
    ਨਰਿੰਦਰ ਮੋਦੀ ਅਗਲੇ ਹਫ਼ਤੇ ਜਾਣਗੇ ਨਿਊਜ਼ੀਲੈਂਡ!
  • modi departed for new zealand
    ਆਸਟ੍ਰੇਲੀਆ ਦੀ ਤਿੰਨ ਦਿਨਾਂ ਯਾਤਰਾ ਪੂਰੀ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨਿਊਜ਼ੀਲੈਂਡ ਲਈ ਰਵਾਨਾ
  • japanese prime minister sanae takaichi arrives in india on three day visit
    ਤਿੰਨ ਦਿਨਾਂ ਦੌਰੇ 'ਤੇ ਭਾਰਤ ਪੁੱਜੀ ਜਾਪਾਨੀ ਪ੍ਰਧਾਨ ਮੰਤਰੀ ਸਨਾਏ ਤਾਕਾਇਚੀ, PM ਮੋਦੀ ਨੇ ਕੀਤਾ ਵੈੱਲਕਮ
  • pm modi lands in auckland
    ਆਕਲੈਂਡ ਪਹੁੰਚੇ PM ਮੋਦੀ, ਪ੍ਰਧਾਨ ਮੰਤਰੀ ਲਕਸਨ ਨੇ ਕੀਤਾ ਨਿੱਘਾ ਸਵਾਗਤ
  • the canal department repaired the broken bist doab canal overnight
    ਟੁੱਟੀ ਹੋਈ ਨਹਿਰ ਨੂੰ ਨਹਿਰੀ ਵਿਭਾਗ ਨੇ ਰਾਤ ਭਰ ਕੀਤਾ ਠੀਕ, ਵੱਡਾ ਖ਼ਤਰਾ ਟਲਿਆ
  • union minister ravneet bittu paid obeisance at dera sachkhand ballan
    ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
  • jalandhar police commissioner satinder singh issues strict orders on action
    ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
  • protest march taken out in jalandhar against ban on   sutlej   movie
    ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ...
  • warning of heavy rain in punjab
    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • new on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • dilapidated buildings in the city have become a danger
    ਅੰਦਰੂਨੀ ਸ਼ਹਿਰ ਦੀਆਂ ਖ਼ਸਤਾ ਹਾਲਤ ਇਮਾਰਤਾਂ ਬਣੀਆਂ ਖ਼ਤਰਾ, ਮੀਂਹ ਦੇ ਸੀਜ਼ਨ 'ਚ...
Trending
Ek Nazar
indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਸ਼ੇਸ਼ ਟਿੱਪਣੀ ਦੀਆਂ ਖਬਰਾਂ
    • prashant kishor to become king
      ਕੀ ਕਿੰਗ ਮੇਕਰ ਤੋਂ ਕਿੰਗ ਬਣਨ ਵੱਲ ਪ੍ਰਸ਼ਾਂਤ ਕਿਸ਼ੋਰ?
    • supreme court orders
      ਸੁਪਰੀਮ ਕੋਰਟ ਦੇ ਨਿਰਦੇਸ਼ ਸ਼ਲਾਘਾਯੋਗ, ਪਰ ਅਮਲ ’ਚ ਲਿਆਉਣਾ ਜ਼ਿਆਦਾ ਮਹੱਤਵਪੂਰਨ
    • no fear of sir
      ਐੱਸ. ਆਈ. ਆਰ. ਤੋਂ ਡਰਨ ਦੀ ਲੋੜ ਨਹੀਂ
    • monsoon problem
      ਮਾਨਸੂਨ ਦੀ ਤਬਾਹੀ : ਹਰ ਸਾਲ ਉਹੀ ਕਹਾਣੀ
    • sacrilege law
      ਬੇਅਦਬੀ ਕਾਨੂੰਨ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਰਾਜ਼ਾਂ ਨੂੰ ਜਲਦ ਦੂਰ ਕੀਤਾ ਜਾਏ
    • home is the biggest school
      ਬੇਟੀ ਲਈ ਮਾਂ-ਬਾਪ ਦਾ ਘਰ ਹੀ ਸਭ ਤੋਂ ਵੱਡਾ ਸਕੂਲ
    • spain employment
      ਸਪੇਨ ਦੁਨੀਆ ਨੂੰ ਰੋਜ਼ਗਾਰ ਦੇ ਰਿਹਾ ਹੈ, ਭਾਰਤ ਆਪਣੇ ਲੋਕਾਂ ਨੂੰ ਕਿਉਂ ਨਹੀਂ ?
    • digital awareness
      ਸਾਖਰਤਾ ਅਤੇ ਡਿਜੀਟਲ ਜਾਗਰੂਕਤਾ ਨਾਲ ਹੀ ਅਸਲ ਤਰੱਕੀ ਸੰਭਵ
    • higher education for poor
      ਗ਼ਰੀਬ ਵਿਦਿਆਰਥੀਆਂ ਦੀ ਉੱਚ ਸਿੱਖਿਆ ਦਾ ਸਵਾਲ
    • punjab congress clash
      ਪੰਜਾਬ ’ਚ ਵੀ ਆਤਮਘਾਤ ’ਤੇ ਉਤਾਰੂ ਕਾਂਗਰਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +