Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    8:52:01 AM

  • assam floods

    ਅਸਾਮ 'ਚ ਹੜ੍ਹ ਦਾ ਕਹਿਰ ਜਾਰੀ, 97 ਹੋਈ ਮਰਨ...

  • canada student visa

    ਕੈਨੇਡਾ ਦੇ ਸਟੂਡੈਂਟ ਵੀਜ਼ੇ ’ਤੇ ਬਿਸ਼ਨੋਈ ਗੈਂਗ ਦਾ...

  • father had sexually abused minor daughter

    ਰਿਸ਼ਤੇ ਹੋਏ ਸ਼ਰਮਸਾਰ: ਪਿਓ ਨੇ ਰੋਲੀ ਨਾਬਾਲਗ ਧੀ ਦੀ...

  • mohan bhagwat on gen z

    ਪੁਰਾਣੀ ਪੀੜ੍ਹੀ ਨਾਲੋਂ ਵੱਧ ਇਮਾਨਦਾਰ ਤੇ ਦੇਸ਼ ਭਗਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Special Story News
  • ਲੋਕ ਸਭਾ ਚੋਣਾਂ 'ਚ ਖੇਤਰੀ ਪਾਰਟੀਆਂ ਹੋਣਗੀਆਂ 'ਕਿੰਗ-ਮੇਕਰ'

SPECIAL STORY News Punjabi(ਵਿਸ਼ੇਸ਼ ਟਿੱਪਣੀ)

ਲੋਕ ਸਭਾ ਚੋਣਾਂ 'ਚ ਖੇਤਰੀ ਪਾਰਟੀਆਂ ਹੋਣਗੀਆਂ 'ਕਿੰਗ-ਮੇਕਰ'

  • Updated: 06 Feb, 2019 06:13 AM
Special Story
regional parties in the lok sabha elections will be   king maker
  • Share
    • Facebook
    • Tumblr
    • Linkedin
    • Twitter
  • Comment

ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਖੇਤਰੀ ਪਾਰਟੀਆਂ 'ਕਿੰਗ-ਮੇਕਰ' ਹੋਣਗੀਆਂ। ਇਥੋਂ ਤਕ ਕਿ 'ਨਿਊਯਾਰਕ ਟਾਈਮਜ਼' ਨੇ ਵੀ ਕਿਹਾ ਹੈ ਕਿ ''ਜ਼ਿਆਦਾਤਰ ਸਮੀਖਿਅਕਾਂ ਦਾ ਮੰਨਣਾ ਹੈ ਕਿ ਨਾ ਤਾਂ ਮੋਦੀ ਦੀ ਪਾਰਟੀ ਭਾਜਪਾ ਅਤੇ ਨਾ ਹੀ ਕਾਂਗਰਸ ਨੂੰ ਸਪੱਸ਼ਟ ਬਹੁਮਤ ਮਿਲੇਗਾ। ਇਸ ਦਾ ਅਰਥ ਇਹ ਹੈ ਕਿ ਖੇਤਰੀ ਅਤੇ ਜਾਤ 'ਤੇ ਆਧਾਰਿਤ ਪਾਰਟੀਆਂ ਸ਼ਾਇਦ ਕਿੰਗ-ਮੇਕਰ ਬਣਨਗੀਆਂ।''
ਜ਼ਬਰਦਸਤ 'ਮੋਦੀ ਲਹਿਰ' ਦੇ ਬਾਵਜੂਦ 2014 'ਚ ਖੇਤਰੀ ਪਾਰਟੀਆਂ ਦੀ ਸਾਂਝੀ ਤਾਕਤ 212 ਸੀਟਾਂ ਦੀ ਸੀ, ਜੋ ਇਹ ਦਰਸਾਉਂਦੀ ਹੈ ਕਿ ਉਨ੍ਹਾਂ ਨੂੰ ਅਣਡਿੱਠ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੀ ਵੋਟ ਹਿੱਸੇਦਾਰੀ ਵੀ ਲੱਗਭਗ ਬਰਾਬਰ ਸੀ। ਮਮਤਾ ਬੈਨਰਜੀ (ਪੱਛਮੀ ਬੰਗਾਲ), ਨਵੀਨ ਪਟਨਾਇਕ (ਓਡਿਸ਼ਾ) ਅਤੇ ਸਵ. ਜੈਲਲਿਤਾ (ਤਾਮਿਲਨਾਡੂ) ਵਰਗੇ ਖੇਤਰੀ ਨੇਤਾਵਾਂ ਦੀ ਆਪੋ-ਆਪਣੇ ਸੂਬਿਆਂ 'ਤੇ ਮਜ਼ਬੂਤ ਪਕੜ ਰਹੀ ਹੈ। ਭਾਜਪਾ ਨੂੰ ਇਨ੍ਹਾਂ ਪਾਰਟੀਆਂ ਦਾ ਸਾਹਮਣਾ ਕਰਨ ਲਈ ਸ਼ਾਇਦ ਮੁਸ਼ਕਿਲ ਦਾ ਸਾਹਮਣਾ ਕਰਨਾ ਪਵੇਗਾ।
ਇਕ ਰਣਨੀਤੀ ਦੇ ਤਹਿਤ ਪਾਰਟੀ ਨੂੰ ਯੂ. ਪੀ. 'ਚ ਸਪਾ-ਬਸਪਾ ਗੱਠਜੋੜ ਦਾ ਸਾਹਮਣਾ ਕਰਨਾ ਪਵੇਗਾ। ਬਿਹਾਰ 'ਚ ਇਸ ਨੇ ਰਾਜਦ ਦਾ ਸਾਹਮਣਾ ਕਰਨ ਲਈ ਜਨਤਾ ਦਲ (ਯੂ) ਨਾਲ ਗੱਠਜੋੜ ਕੀਤਾ ਹੋਇਆ ਹੈ ਤੇ ਹੁਣ ਇਹ ਪੱਛਮੀ ਬੰਗਾਲ ਅਤੇ ਓਡਿਸ਼ਾ 'ਚ ਆਪਣੇ ਪੈਰ ਪਸਾਰਨ ਦੀ ਕੋਸ਼ਿਸ਼ ਕਰ ਰਹੀ ਹੈ। ਟੀ. ਆਰ. ਐੱਸ. ਅਤੇ ਵਾਈ. ਐੱਸ. ਆਰ. ਕਾਂਗਰਸ ਦੇ ਨਾਲ-ਨਾਲ ਇਹ ਤਾਮਿਲਨਾਡੂ 'ਚ ਅੰਨਾ ਡੀ. ਐੱਮ. ਕੇ. ਨਾਲ ਚੋਣਾਂ ਤੋਂ ਬਾਅਦ ਗੱਠਜੋੜ ਲਈ ਉਡੀਕ ਕਰ ਰਹੀ ਹੈ। 
ਕਾਂਗਰਸ ਨਾਲ ਭਾਜਪਾ ਦੀ ਸਿੱਧੀ ਲੜਾਈ ਆਸਾਨ ਹੋਵੇਗੀ
ਦਿਲਚਸਪ ਗੱਲ ਇਹ ਹੈ ਕਿ ਸੂਬਿਆਂ 'ਚ ਵੱਖ-ਵੱਖ ਸਿਆਸੀ ਪਾਰਟੀਆਂ ਦਾ ਸਾਹਮਣਾ ਕਰਨ ਦੀ ਬਜਾਏ ਕਾਂਗਰਸ ਨਾਲ ਸਿੱਧੀ ਲੜਾਈ ਸ਼ਾਇਦ ਭਾਜਪਾ ਲਈ ਆਸਾਨ ਹੋਵੇਗੀ। ਕਾਂਗਰਸ ਦਾ ਸਾਹਮਣਾ ਕਰਨਾ ਸਿਰਫ ਉਸ ਨੂੰ ਨਿੰਦਣਾ ਹੋ ਸਕਦਾ ਹੈ ਪਰ ਇਸ ਨੂੰ ਤੇਲਗੂਦੇਸ਼ਮ ਪਾਰਟੀ, ਵਾਈ. ਐੱਸ. ਆਰ. ਕਾਂਗਰਸ, ਟੀ. ਆਰ. ਐੱਸ., ਬੀਜੂ ਜਨਤਾ ਦਲ, ਤ੍ਰਿਣਮੂਲ ਕਾਂਗਰਸ, ਡੀ. ਐੱਮ. ਕੇ. ਅਤੇ ਅੰਨਾ ਡੀ. ਐੱਮ. ਕੇ. ਵਰਗੀਆਂ ਵੱਖ-ਵੱਖ ਖੇਤਰੀ ਪਾਰਟੀਆਂ ਦਾ ਸਾਹਮਣਾ ਕਰਨ ਲਈ ਵੱਖਰੀਆਂ ਸਕ੍ਰਿਪਟਾਂ ਦੀ ਲੋੜ ਹੋਵੇਗੀ, ਜਿਨ੍ਹਾਂ ਨੇ ਭਾਜਪਾ ਦੀ ਰਾਸ਼ਟਰਵਾਦੀ ਸਕ੍ਰਿਪਟ ਦਾ ਮੁਕਾਬਲਾ ਕਰਨ ਲਈ ਆਪਣੀਆਂ ਖੇਤਰੀ ਸਕ੍ਰਿਪਟਾਂ ਤਿਆਰ ਕਰ ਲਈਆਂ ਹਨ। 
ਦੱਖਣ 'ਚ, ਜਿਥੇ ਖੇਤਰੀ ਪਾਰਟੀਆਂ ਦੀ ਚੰਗੀ ਪਕੜ ਹੈ, ਮੋਦੀ ਲਹਿਰ ਦੇ ਬਾਵਜੂਦ ਭਾਜਪਾ ਸਿਰਫ 22 ਸੀਟਾਂ ਜਿੱਤ ਸਕੀ। ਦੱਖਣੀ ਸੂਬਿਆਂ 'ਚ ਇਸ ਦਾ ਕੋਈ ਸਹਿਯੋਗੀ ਨਹੀਂ ਹੈ। ਸਵ. ਜੈਲਲਿਤਾ ਅਤੇ ਸਵ. ਕਰੁਣਾਨਿਧੀ ਤੋਂ ਬਾਅਦ ਉਨ੍ਹਾਂ ਦੀਆਂ ਪਾਰਟੀਆਂ ਨਾਲ ਗੱਠਜੋੜ ਕਰਨ ਦੀ ਭਾਜਪਾ ਦੀ ਕੋਸ਼ਿਸ਼  ਹੁਣ ਤਕ ਅਸਫਲ ਰਹੀ ਹੈ, ਹਾਲਾਂਕਿ ਅੰਨਾ ਡੀ. ਐੱਮ. ਕੇ. ਨਾਲ ਗੱਠਜੋੜ ਹੋਣ ਦੀ ਸੰਭਾਵਨਾ ਬਣ ਰਹੀ ਹੈ। ਕੇਰਲ ਯੂ. ਡੀ. ਐੱਫ. ਅਤੇ ਐੱਸ. ਡੀ. ਐੱਫ. ਦਰਮਿਆਨ ਝੂਲਦਾ ਰਹਿੰਦਾ ਹੈ, ਜਦਕਿ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਖੇਤਰੀ ਨੇਤਾਵਾਂ ਦੀ ਪਕੜ 'ਚ ਹਨ। 
80 ਦੇ ਦਹਾਕੇ 'ਚ ਜਾਤ, ਧਰਮ ਅਤੇ ਖੇਤਰਵਾਦ ਦੇ ਆਧਾਰ 'ਤੇ ਜਾਤੀਵਾਦੀ ਪਛਾਣ ਦੀ ਸਿਆਸਤ ਉੱਭਰਨ ਤੋਂ ਬਾਅਦ ਖੇਤਰੀ ਪਾਰਟੀਆਂ ਦੀ ਗਿਣਤੀ 'ਚ ਕਾਫੀ ਵਾਧਾ ਹੋਇਆ ਹੈ। ਉਹ 4 ਪ੍ਰਮੁੱਖ ਮੁੱਦਿਆਂ 'ਤੇ ਕੰਮ ਕਰਦੀਆਂ ਹਨ–ਖ਼ੁਦਮੁਖਤਿਆਰੀ (ਨੈਸ਼ਨਲ ਕਾਨਫਰੰਸ ਵਰਗੀਆਂ ਪਾਰਟੀਆਂ), ਸੂਬੇ ਦਾ ਦਰਜਾ (ਪਹਿਲਾਂ ਤੇਲੰਗਾਨਾ ਅਤੇ ਹੁਣ ਆਮ ਆਦਮੀ ਪਾਰਟੀ), ਪਛਾਣ (ਸ਼ਿਵ ਸੈਨਾ) ਅਤੇ ਵਿਕਾਸ। ਆਮ ਤੌਰ 'ਤੇ ਆਪਣੇ ਉਭਾਰ ਲਈ ਇਹ ਪਾਰਟੀਆਂ ਇਨ੍ਹਾਂ 'ਚੋਂ 2 ਜਾਂ ਜ਼ਿਆਦਾ ਮੁੱਦਿਆਂ ਨੂੰ ਸ਼ਾਮਿਲ ਕਰ ਲੈਂਦੀਆਂ ਹਨ।
ਖੇਤਰੀ ਪਾਰਟੀਆਂ 'ਚ ਵਾਧੇ ਦੇ ਕਾਰਨ
ਖੇਤਰੀ ਪਾਰਟੀਆਂ ਦੇ ਵਾਧੇ ਪਿੱਛੇ ਕਈ ਕਾਰਨ ਹਨ, ਜਿਵੇਂ ਕਿ ਲੋਕਾਂ ਦਾ ਕੌਮੀ ਪਾਰਟੀਆਂ ਤੋਂ ਮੋਹ ਭੰਗ, ਵਿਕਾਸ ਲਈ ਤੜਫ, ਮਜ਼ਬੂਤ ਖੇਤਰੀ ਨੇਤਾਵਾਂ ਦਾ ਉਭਾਰ ਅਤੇ ਭਾਵਨਾਤਮਕ ਮੁੱਦੇ, ਜੋ ਲੋਕਾਂ ਦਾ ਧਿਆਨ ਖਿੱਚਦੇ ਹਨ।
ਤਾਮਿਲਨਾਡੂ, ਆਂਧਰਾ ਪ੍ਰਦੇਸ਼, ਓਡਿਸ਼ਾ, ਬਿਹਾਰ ਤੇ ਤੇਲੰਗਾਨਾ ਵਰਗੇ ਕੁਝ ਸੂਬਿਆਂ 'ਚ ਖੇਤਰੀ ਪਾਰਟੀਆਂ ਵਿਕਾਸ ਅਤੇ ਪ੍ਰਸ਼ਾਸਨ ਦੇ ਮੁੱਦਿਆਂ 'ਤੇ ਧਿਆਨ ਦੇ ਕੇ ਜ਼ਿਕਰਯੋਗ ਸਫਲਤਾ ਹਾਸਿਲ ਕਰਨ 'ਚ ਸਫਲ ਰਹੀਆਂ ਹਨ। 
ਤਾਮਿਲਨਾਡੂ 'ਚ ਅੰਨਾ ਡੀ. ਐੱਮ. ਕੇ. ਅਤੇ ਡੀ. ਐੱਮ. ਕੇ. ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਜਨ-ਸਿਹਤ ਦੀ ਦਿਸ਼ਾ 'ਚ ਚੰਗੀ ਜਾਣਕਾਰੀ ਦਿਖਾਈ ਹੈ। ਓਡਿਸ਼ਾ ਤੇ ਆਂਧਰਾ ਪ੍ਰਦੇਸ਼ 'ਚ ਸੂਬਾ ਸਰਕਾਰਾਂ ਨੇ ਕੁਦਰਤੀ ਆਫਤਾਂ ਨਾਲ ਨਜਿੱਠਣ ਦੇ ਮਾਮਲੇ 'ਚ ਚੰਗਾ ਕੰਮ ਕੀਤਾ ਹੈ। 
ਪਿਛਲੇ 2 ਦਹਾਕਿਆਂ ਦੌਰਾਨ ਇਨ੍ਹਾਂ ਖੇਤਰੀ ਪਾਰਟੀਆਂ ਦੀ ਵੋਟ ਹਿੱਸੇਦਾਰੀ ਵਧੀ ਹੈ। ਇਥੋਂ ਤਕ ਕਿ ਤੇਲੰਗਾਨਾ ਤੇ ਮਿਜ਼ੋਰਮ ਦੀਆਂ ਹੁਣੇ ਜਿਹੇ ਹੋਈਆਂ ਵਿਧਾਨ ਸਭਾ ਚੋਣਾਂ 'ਚ ਖੇਤਰੀ ਪਾਰਟੀਆਂ ਨੇ ਚੰਗੀ ਕਾਰਗੁਜ਼ਾਰੀ ਦਿਖਾਈ। ਗੈਰ-ਭਾਜਪਾ ਤੇ ਗੈਰ-ਕਾਂਗਰਸ ਪਾਰਟੀਆਂ ਦੀ ਵੱਡੀ ਮੌਜੂਦਗੀ ਨਾਲ ਸੂਬਿਆਂ 'ਚ 2014 ਤੋਂ ਬਾਅਦ ਦਾ ਰੁਝਾਨ ਸਪੱਸ਼ਟ ਦਿਖਾਈ ਦਿੰਦਾ ਹੈ। 
ਇਸ ਦੇ ਨਾਲ ਹੀ ਭਾਜਪਾ ਜਿਹੜੇ ਸੂਬਿਆਂ 'ਚ ਵਿਧਾਨ ਸਭਾ ਚੋਣਾਂ 'ਚ ਹਾਰੀ ਹੈ, ਉਹ ਖੇਤਰੀ ਪਾਰਟੀਆਂ ਹੱਥੋਂ ਹੀ ਹਾਰੀ ਹੈ। ਇਸ ਲਈ ਇਹ ਸਪੱਸ਼ਟ ਹੈ ਕਿ ਹੋਣ ਵਾਲੀਆਂ ਲੋਕ ਸਭਾ ਚੋਣਾਂ 'ਚ ਖੇਤਰੀ ਪਾਰਟੀਆਂ ਅਹਿਮ ਭੂਮਿਕਾ ਨਿਭਾਅ ਸਕਦੀਆਂ ਹਨ।
ਖੇਤਰੀ ਪਾਰਟੀਆਂ ਦੀ ਕੌਮੀ ਇੱਛਾ
ਦਿਲਚਸਪ ਗੱਲ ਇਹ ਹੈ ਕਿ ਕੁਝ ਸਿਆਸੀ ਪਾਰਟੀਆਂ ਦੀਆਂ ਕੌਮੀ ਇੱਛਾਵਾਂ ਵੀ ਹਨ। ਜਿਥੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ. ਚੰਦਰਬਾਬੂ ਨਾਇਡੂ ਇਕ ਕੌਮੀ ਭਾਜਪਾ ਵਿਰੋਧੀ ਮੋਰਚੇ ਲਈ ਕੰਮ ਕਰ ਰਹੇ ਹਨ, ਉਥੇ ਹੀ ਕੇ. ਚੰਦਰਸ਼ੇਖਰ ਰਾਓ ਦਾ ਉਦੇਸ਼ ਭਾਜਪਾ ਨਾਲ ਲੜਨ ਲਈ ਗੈਰ-ਭਾਜਪਾ, ਗੈਰ-ਕਾਂਗਰਸ  ਪਾਰਟੀਆਂ ਦਾ ਇਕ ਸੰਘੀ ਮੋਰਚਾ ਬਣਾਉਣਾ ਹੈ। 
ਯੂ. ਪੀ. 'ਚ ਸਪਾ-ਬਸਪਾ-ਰਾਲੋਦ ਗੱਠਜੋੜ ਭਾਜਪਾ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਇਨ੍ਹਾਂ ਪਾਰਟੀਆਂ ਨੇ ਹੁਣੇ ਜਿਹੇ ਲੋਕ ਸਭਾ ਅਤੇ ਵਿਧਾਨ ਸਭਾ ਦੀਆਂ ਉਪ-ਚੋਣਾਂ ਮਿਲ ਕੇ ਲੜੀਆਂ ਹਨ, ਜਿਨ੍ਹਾਂ ਦੇ ਸ਼ਾਨਦਾਰ ਨਤੀਜੇ ਆਏ। 
ਇਸ ਦੀ ਮਹੱਤਤਾ ਨੂੰ ਮਹਿਸੂਸ ਕਰਦਿਆਂ ਹੀ ਕਾਂਗਰਸ ਕਈ ਸੂਬਿਆਂ 'ਚ ਖੇਤਰੀ ਪਾਰਟੀਆਂ ਨਾਲ ਗੱਠਜੋੜ ਕਰ ਰਹੀ ਹੈ। ਘੱਟੋ-ਘੱਟ 5 ਪ੍ਰਮੁੱਖ ਸੂਬਿਆਂ ਗੁਜਰਾਤ, ਮੱਧ ਪ੍ਰਦੇਸ਼, ਰਾਜਸਥਾਨ ਅਤੇ ਹਰਿਆਣਾ 'ਚ ਭਾਜਪਾ ਅਤੇ ਕਾਂਗਰਸ ਵਿਚਾਲੇ ਸਿੱਧੀ ਟੱਕਰ ਹੋਵੇਗੀ, ਜਦਕਿ ਬਾਕੀ ਸੂਬਿਆਂ 'ਚ ਖੇਤਰੀ ਪਾਰਟੀਆਂ ਆਪਣੀ ਤਾਕਤ ਦਾ ਇਸਤੇਮਾਲ ਕਰਨਗੀਆਂ।
ਕਾਂਗਰਸ ਨੇ ਕੁਝ ਸੂਬਿਆਂ 'ਚ ਖੇਤਰੀ ਪਾਰਟੀਆਂ ਨਾਲ ਗੱਠਜੋੜ ਕੀਤਾ ਵੀ ਹੈ, ਜਿਨ੍ਹਾਂ 'ਚ ਮਹਾਰਾਸ਼ਟਰ (ਰਾਕਾਂਪਾ), ਕੇਰਲ (ਯੂ. ਡੀ. ਐੱਫ.), ਕਰਨਾਟਕ (ਜਨਤਾ ਦਲ-ਐੱਸ), ਜੰਮੂ-ਕਸ਼ਮੀਰ (ਨੈਕਾ), ਤਾਮਿਲਨਾਡੂ (ਡੀ. ਐੱਮ. ਕੇ.), ਬਿਹਾਰ (ਰਾਜਦ) ਅਤੇ ਝਾਰਖੰਡ (ਝਾਮੁਮੋ) ਸ਼ਾਮਿਲ ਹਨ।  ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ 272 ਸੀਟਾਂ ਦਾ ਅੰਕੜਾ ਪਾਰ ਕਰਨ ਲਈ ਕਾਂਗਰਸ ਅਤੇ ਇਸ ਦੇ ਸਹਿਯੋਗੀਆਂ ਵਾਸਤੇ ਚੰਗੀ ਕਾਰਗੁਜ਼ਾਰੀ ਦਿਖਾਉਣਾ ਅਹਿਮ ਹੋਵੇਗਾ। 
ਜੇ ਲੋਕ ਸਭਾ ਚੋਣਾਂ ਦੌਰਾਨ ਇਹ ਗੱਠਜੋੜ ਬਣੇ ਰਹਿੰਦੇ ਹਨ ਤਾਂ ਨਤੀਜੇ 2014 ਦੇ ਚੋਣ ਨਤੀਜਿਆਂ ਨਾਲੋਂ ਕਾਫੀ ਵੱਖਰੇ ਹੋਣਗੇ। ਆਪਣੀ ਮਹੱਤਤਾ ਜਾਣਦੇ ਹੋਏ ਖੇਤਰੀ ਪਾਰਟੀਆਂ ਵੀ ਆਪੋ-ਆਪਣੀ ਤਿਆਰੀ ਕਰ ਰਹੀਆਂ ਹਨ, ਹਾਲਾਂਕਿ ਸਿਰਫ ਕਾਂਗਰਸ ਅਤੇ ਭਾਜਪਾ 50 ਸੀਟਾਂ ਦਾ ਅੰਕੜਾ ਪਾਰ ਕਰ ਸਕਦੀਆਂ ਹਨ। 
ਇਹ ਸਪੱਸ਼ਟ ਹੈ ਕਿ ਭਾਜਪਾ ਲਈ ਜਿੱਤ ਦਾ ਅੰਕੜਾ ਕਾਫੀ ਹੱਦ ਤਕ ਇਸ ਗੱਲ 'ਤੇ ਨਿਰਭਰ ਕਰੇਗਾ ਕਿ ਪਾਰਟੀ ਇਨ੍ਹਾਂ ਖੇਤਰੀ ਪਾਰਟੀਆਂ ਨਾਲ ਕਿਵੇਂ ਨਜਿੱਠਦੀ ਹੈ ਕਿਉਂਕਿ ਇਹ ਪਾਰਟੀਆਂ ਚੁਣੌਤੀ ਦੇਣ ਵਾਲੀਆਂ ਹਨ। ਇਨ੍ਹਾਂ ਨਾਲ ਟੱਕਰਨ ਲਈ ਭਾਜਪਾ ਨੂੰ ਜ਼ਰੂਰੀ ਤੌਰ 'ਤੇ ਸੂਬਾ ਆਧਾਰਿਤ ਰਣਨੀਤੀ ਬਣਾਉਣੀ ਪਵੇਗੀ।            (kalyani60@gmail.com)

  • ਲੋਕ ਸਭਾ
  • ਕਿੰਗ-ਮੇਕਰ
  • Lok Sabha

ਮੁਸਲਿਮ ਰਹਿਨੁਮਾ ਹੀ ਮੁਸਲਮਾਨਾਂ ਲਈ ਕੁਝ ਨਹੀਂ ਕਰਦੇ

NEXT STORY

Stories You May Like

  • presidential election in bangladesh
    ਬੰਗਲਾਦੇਸ਼ 'ਚ 20 ਅਗਸਤ ਨੂੰ ਹੋਣਗੀਆਂ ਰਾਸ਼ਟਰਪਤੀ ਚੋਣਾਂ
  • lok sabha  rajya sabha 2 pm adjournment
    ਸੰਸਦ 'ਚ ਵਿਰੋਧੀ ਧਿਰ ਦਾ ਹੰਗਾਮਾ, ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
  • lok sabha  proceedings  adjournment  opposition  uproar
    ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ 5 ਵਜੇ ਤੱਕ ਮੁਲਤਵੀ
  • opposition lok sabha adjournment
    ਲੋਕ ਸਭਾ 'ਚ ਹੰਗਾਮੇ ਕਾਰਨ 13ਵੇਂ ਦਿਨ ਵੀ ਨਹੀਂ ਚੱਲ ਸਕਿਆ ਪ੍ਰਸ਼ਨਕਾਲ, ਕਾਰਵਾਈ ਹੋਈ ਮੁਲਤਵੀ
  • harsimrat kaur badal lok sabha punjab paper leak
    ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ
  • now the government will decide whether charge will be taken from upi or not
    ਹੁਣ ਸਰਕਾਰ ਫੈਸਲਾ ਕਰੇਗੀ ਕਿ UPI ਤੋਂ ਚਾਰਜ ਲਿਆ ਜਾਵੇਗਾ ਜਾਂ ਨਹੀਂ, ਲੋਕ ਸਭਾ 'ਚ ਪਾਸ ਹੋਇਆ ਬਿੱਲ
  • lok sabha  kargil war  martyrs  tribute
    ਲੋਕ ਸਭਾ 'ਚ ਕਾਰਗਿਲ ਯੁੱਧ ਦੇ ਸ਼ਹੀਦਾਂ ਦੀ ਦਿੱਤੀ ਗਈ ਸ਼ਰਧਾਂਜਲੀ
  • paper leak lok sabha  bill  government
    ਪੇਪਰ ਲੀਕ ਵਿਰੁੱਧ ਸੋਮਵਾਰ ਨੂੰ ਲੋਕ ਸਭਾ 'ਚ ਇੱਕ ਬਿੱਲ ਪੇਸ਼ ਕਰੇਗੀ ਸਰਕਾਰ
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
Trending
Ek Nazar
youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਸ਼ੇਸ਼ ਟਿੱਪਣੀ ਦੀਆਂ ਖਬਰਾਂ
    • today is the gen z god tomorrow who
      ਅੱਜ ‘ਜੈੱਨ-ਜ਼ੀ’ ਭਗਵਾਨ, ਕੱਲ ਕੌਣ?
    • how america helped china challenge its own dominance
      ਅਮਰੀਕਾ ਨੇ ਚੀਨ ਨੂੰ ਆਪਣੇ ਹੀ ਦਬਦਬੇ ਨੂੰ ਚੁਣੌਤੀ ਦੇਣ ’ਚ ਕਿਵੇਂ ਮਦਦ ਕੀਤੀ
    • bhakhra dam news
      ਸਰਕਾਰੀ ਲਾਪ੍ਰਵਾਹੀ ਪਾ ਰਹੀ ਭਾਖੜਾ ਡੈਮ ਨੂੰ ਖ਼ਤਰੇ ’ਚ
    • anti paper leak
      ਕੀ ਐਂਟੀ-ਲੀਕ ਬਿੱਲ ਤੋਂ ਬਾਅਦ ਭਾਜਪਾ ‘ਜਨਰੇਸ਼ਨ ਐਕਸ’ ਦਾ ਵਿਸ਼ਵਾਸ ਮੁੜ ਜਿੱਤ...
    • the beacon of freedom shone through poems and shayari
      ਆਜ਼ਾਦੀ ਦੀ ਮਿਸ਼ਾਲ ਕਵਿਤਾਵਾਂ ਅਤੇ ਸ਼ਾਇਰੀ ਤੋਂ ਪ੍ਰਜਵੱਲਿਤ ਹੋਈ
    • extreme shamelessness in the name of protest
      ਅੰਦੋਲਨ ਦੇ ਨਾਂ ’ਤੇ ਹੱਦ ਦੀ ਬੇਸ਼ਰਮੀ!
    • nandan nilekani leak proof exams
      ਨੰਦਨ ਨੀਲੇਕਣੀ ਤੋਂ ‘ਲੀਕ-ਪਰੂਫ’ ਪ੍ਰੀਖਿਆ ਸੁਧਾਰਾਂ ਦੀ ਉਮੀਦ!
    • when words lose their dignity a nation loses its soul
      ਜਦੋਂ ਸ਼ਬਦਾਂ ਦੀ ਮਰਿਆਦਾ ਗੁਆਚ ਜਾਂਦੀ ਹੈ, ਤਾਂ ਰਾਸ਼ਟਰ ਆਪਣੀ ਆਤਮਾ ਗੁਆ ਦਿੰਦਾ ਹੈ
    • 2 girls missing
      ਵਿਆਹ ਦਾ ਝਾਂਸਾ ਦੇ ਕੇ ਦੋ ਨਾਬਾਲਗ ਕੁੜੀਆਂ ਨੂੰ ਲਿਜਾਣ ਦੇ ਦੋਸ਼ ਹੇਠ ਅਣਪਛਾਤੇ...
    • drugs ruining youth
      ‘ਨਾਰਕੋ ਟੂਰਿਜ਼ਮ’ (ਨਸ਼ੇ) ਦੇ ਵਧਦੇ ਕਦਮ ਅਤੇ ਬਰਬਾਦ ਹੁੰਦੀ ਨੌਜਵਾਨ ਸ਼ਕਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +