Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    1:32:46 AM

  • petrol bomb thrown at former bangladesh captain  s house

    ਬੰਗਲਾਦੇਸ਼ ਦੇ ਸਾਬਕਾ ਕਪਤਾਨ ਦੇ ਘਰ 'ਤੇ ਸੁੱਟਿਆ...

  • punjab boy fortune

    ਪੰਜਾਬ: ਬੰਦੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

  • bsf action in punjab

    ਵੱਡੀ ਖ਼ਬਰ: ਪੰਜਾਬ ਦੇ ਇਸ ਪਿੰਡ 'ਚੋਂ ਮਿਲੀ...

  • heavy rain alert in 7 districts punjab

    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Special Story News
  • ਸੜਕ ਹਾਦਸਿਆਂ ਤੋਂ ਬਚਣ ਲਈ ਟ੍ਰੈਫਿਕ ਨਿਯਮਾਂ 'ਤੇ ਅਮਲ ਕਰਨਾ ਜ਼ਰੂਰੀ

SPECIAL STORY News Punjabi(ਵਿਸ਼ੇਸ਼ ਟਿੱਪਣੀ)

ਸੜਕ ਹਾਦਸਿਆਂ ਤੋਂ ਬਚਣ ਲਈ ਟ੍ਰੈਫਿਕ ਨਿਯਮਾਂ 'ਤੇ ਅਮਲ ਕਰਨਾ ਜ਼ਰੂਰੀ

  • Updated: 07 Feb, 2019 05:45 AM
Special Story
the important to follow the traffic rules
  • Share
    • Facebook
    • Tumblr
    • Linkedin
    • Twitter
  • Comment

ਹਰ ਸਾਲ ਦੇਸ਼ 'ਚ 'ਕੌਮੀ ਸੜਕ ਸੁਰੱਖਿਆ ਦਿਵਸ' ਮਨਾਇਆ ਜਾਂਦਾ ਹੈ। ਪੰਜਾਬ ਦੇ ਹਰ ਜ਼ਿਲੇ 'ਚ ਟ੍ਰੈਫਿਕ ਪੁਲਸ 'ਟ੍ਰੈਫਿਕ  ਸੁਰੱਖਿਆ ਹਫਤਾ' ਮਨਾਉਂਦੀ ਹੈ ਅਤੇ ਵੱਖ-ਵੱਖ ਢੰਗਾਂ ਨਾਲ ਲੋਕਾਂ ਨੂੰ ਜਾਗਰੂਕ ਕਰਦੀ ਹੈ, ਪਿੰਡਾਂ ਤੇ ਸ਼ਹਿਰਾਂ 'ਚ ਰੈਲੀਆਂ, ਸਕੂਲਾਂ 'ਚ ਟ੍ਰੈਫਿਕ ਨਿਯਮਾਂ ਬਾਰੇ ਸੈਮੀਨਾਰ ਕਰਵਾਉਂਦੀ ਹੈ। ਸੜਕ ਸੁਰੱਖਿਆ ਨੂੰ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣਾ ਹਰੇਕ ਨਾਗਰਿਕ ਦੀ ਮੁੱਢਲੀ ਜ਼ਿੰਮੇਵਾਰੀ ਹੈ, ਜਿਸ ਨੂੰ ਸਹੀ ਢੰਗ ਨਾਲ ਅਪਣਾ ਕੇ ਅਸੀਂ ਮੌਤ ਦੇ ਮੂੰਹ 'ਚ ਜਾਣ ਵਾਲੀਆਂ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਉਣ 'ਚ ਅਹਿਮ ਭੂਮਿਕਾ ਨਿਭਾਅ ਸਕਦੇ ਹਾਂ। 
ਨਵਾਂ ਸਾਲ ਸ਼ੁਰੂ ਹੁੰਦਿਆਂ ਹੀ 'ਸੜਕ ਸੁਰੱਖਿਆ ਹਫਤਾ' ਸਮਾਰੋਹ ਕੀਤੇ ਜਾਂਦੇ ਹਨ ਤੇ ਨਿੱਤ ਵਧ ਰਹੇ ਸੜਕ ਹਾਦਸਿਆਂ 'ਤੇ ਚਿੰਤਾ ਪ੍ਰਗਟਾਈ ਜਾਂਦੀ ਹੈ। 'ਸੜਕ ਸੁਰੱਖਿਆ  ਹਫਤਾ' ਮਨਾਉਣ ਦੀ ਕਾਰਵਾਈ ਮਹਿਜ਼ ਸਕੂਲਾਂ-ਕਾਲਜਾਂ 'ਚ ਰੈਲੀਆਂ, ਕਾਰਡ ਗੇਮਾਂ, ਕੁਇਜ਼ ਤੇ ਪੋਸਟਰ ਮੁਕਾਬਲਿਆਂ ਤਕ ਹੀ ਸੀਮਤ ਨਹੀਂ ਰਹਿਣੀ ਚਾਹੀਦੀ, ਬਲਕਿ ਇਸ ਨੂੰ ਅਮਲੀ ਰੂਪ ਦੇਣਾ ਲਾਜ਼ਮੀ ਬਣਦਾ ਹੈ ਤੇ ਪੂਰਾ ਸਾਲ ਸਾਨੂੰ ਇਸ 'ਤੇ ਪਹਿਰਾ ਦੇਣਾ ਚਾਹੀਦਾ ਹੈ।
ਭਾਰਤ 'ਚ ਹਰ ਸਾਲ ਸੜਕ ਹਾਦਸਿਆਂ 'ਚ ਤਕਰੀਬਨ 13 ਲੱਖ ਲੋਕਾਂ ਦੀ ਮੌਤ ਹੁੰਦੀ ਹੈ ਅਤੇ ਪੰਜ ਕਰੋੜ ਦੇ ਲੱਗਭਗ ਜ਼ਖਮੀ, ਵੱਖ-ਵੱਖ ਅੰਗਾਂ ਤੋਂ ਅਪਾਹਜ ਹੋ ਜਾਂਦੇ ਹਨ। ਵਿਸ਼ਵ ਸਿਹਤ ਸੰਸਥਾ ਦੇ ਮਾਹਿਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਪੂਰੀ ਦੁਨੀਆ 'ਚ ਟ੍ਰੈਫਿਕ ਨੂੰ ਸੁਰੱਖਿਅਤ ਨਾ ਬਣਾਇਆ ਗਿਆ ਤਾਂ 2020 ਤਕ ਮੌਤਾਂ ਦੀ ਗਿਣਤੀ ਹੁਣ ਨਾਲੋਂ ਦੁੱਗਣੀ ਹੋ ਜਾਵੇਗੀ। ਸਾਡੇ ਦੇਸ਼ 'ਚ ਔਸਤਨ 57 ਸੜਕ ਹਾਦਸੇ ਪ੍ਰਤੀ ਘੰਟਾ ਹੋ ਰਹੇ ਹਨ ਜਿਨ੍ਹਾਂ  'ਚ 17 ਦੇ ਕਰੀਬ ਵਿਅਕਤੀ ਮੌਤ ਦੇ ਮੂੰਹ 'ਚ ਜਾ ਰਹੇ ਹਨ।
ਇਕ ਅਖਬਾਰ ਦੀ ਰਿਪੋਰਟ ਮੁਤਾਬਕ ਪੰਜਾਬ ਭਰ 'ਚ ਲੰਘੇ ਵਰ੍ਹੇ ਦੌਰਾਨ 6638 ਸੜਕ ਹਾਦਸੇ ਹੋਏ ਅਤੇ 4893 ਲੋਕਾਂ ਦੀ ਮੌਤ ਹੋਈ। ਸੰਨ 2012 ਅਤੇ 2013 'ਚ ਪੰਜਾਬ ਵਿਚ 5253 ਅਤੇ 5426 ਸੜਕ ਹਾਦਸੇ ਹੋਏ, ਜਿਨ੍ਹਾਂ 'ਚ 3320 ਅਤੇ 3357 ਲੋਕ ਮੌਤ ਦਾ ਸ਼ਿਕਾਰ ਹੋਏ। 
ਜ਼ਿਆਦਾਤਰ ਸੜਕ ਹਾਦਸੇ ਗੱਡੀਆਂ ਦੀ ਤੇਜ਼ ਰਫਤਾਰੀ, ਨਸ਼ਾ ਕਰ ਕੇ ਗੱਡੀ ਚਲਾਉਣ, ਰਾਤ ਨੂੰ ਤੇਜ਼ ਤੇ ਚਮਕਦਾਰ ਲਾਈਟਾਂ ਦੀ ਵਰਤੋਂ ਕਾਰਨ, ਗੱਡੀ ਚਲਾਉਂਦੇ ਸਮੇਂ ਮੋਬਾਇਲ ਦੀ ਵਰਤੋਂ, ਆਵਾਰਾ ਪਸ਼ੂਆਂ ਦੇ ਸੜਕਾਂ ਉੱਪਰ ਘੁੰਮਣ ਕਰਕੇ, ਟੁੱਟੀਆਂ ਤੇ ਇਕਹਿਰੀਆਂ ਸੜਕਾਂ ਕਰਕੇ ਅਤੇ ਡਰਾਈਵਰਾਂ ਦੀ ਥਕਾਵਟ ਤੇ ਉਨੀਂਦਰਾਪਣ ਹੋਣ, ਮਾੜੀ ਸਿਹਤ ਤੇ ਮਾਨਸਿਕ ਤੌਰ 'ਤੇ ਪ੍ਰੇਸ਼ਾਨੀ 'ਚ ਗੱਡੀ ਚਲਾਉਣ ਕਰਕੇ ਹੁੰਦੇ ਹਨ। ਇੰਜਣ ਦੀ ਖਰਾਬੀ, ਮੋਟਰ ਗੱਡੀਆਂ ਦੀ ਸਮੇਂ ਸਿਰ ਸਰਵਿਸ ਤੇ ਦੇਖਭਾਲ ਨਾ ਕਰਨਾ ਵੀ ਹਾਦਸਿਆਂ ਦੀ ਵਜ੍ਹਾ ਬਣਦਾ ਹੈ। 
ਸੜਕ ਹਾਦਸਿਆਂ 'ਚ ਆਮ ਲੋਕਾਂ ਤੋਂ ਇਲਾਵਾ ਦੇਸ਼ ਦੇ ਸਾਬਕਾ ਰਾਸ਼ਟਰਪਤੀ, ਚੋਟੀ ਦੇ ਖਿਡਾਰੀ, ਕਲਾਕਾਰ, ਵਿਗਿਆਨੀ, ਡਾਕਟਰ, ਕਈ ਕੈਬਨਿਟ ਮੰਤਰੀ ਤੇ ਹੋਰ ਕਈ ਵੱਡੇ-ਵੱਡੇ ਅਧਿਕਾਰੀ ਆਪਣੀਆਂ ਜਾਨਾਂ  ਗੁਆ ਚੁੱਕੇ ਹਨ। ਕਈ ਤਾਂ ਵਿਚਾਰੇ ਪੂਰੇ ਪਰਿਵਾਰਾਂ ਸਮੇਤ ਇਸ ਸੰਸਾਰ ਨੂੰ ਅਲਵਿਦਾ ਕਹਿ ਚੁੱਕੇ ਹਨ।
ਸੜਕ ਸੁਰੱਖਿਆ ਦੇ ਕੁਝ ਅਹਿਮ ਨਿਯਮ ਹਨ, ਜੋ ਸਾਰਿਆਂ ਨੂੰ ਧਿਆਨ 'ਚ ਰੱਖਣੇ ਚਾਹੀਦੇ ਹਨ, ਜਿਵੇਂ ਸੜਕ 'ਤੇ ਚੱਲਣ ਸਮੇਂ ਹਮੇਸ਼ਾ ਖੱਬੇ ਪਾਸੇ ਚੱਲੋ,ਗੱਡੀ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਨਾ ਕਰੋ, ਨਾਬਾਲਗ ਗੱਡੀ ਨਾ ਚਲਾਉਣ, ਸੜਕ ਹਮੇਸ਼ਾ ਜ਼ੈਬਰਾ ਕਾਰਸਿੰਗ ਤੋਂ ਪਾਰ ਕਰੋ, ਕੋਈ ਵੀ ਨਸ਼ਾ  ਕਰ ਕੇ ਗੱਡੀ ਨਾ ਚਲਾਓ, ਦੋਪਹੀਆ ਵਾਹਨ ਚਲਾਉਂਦੇ ਸਮੇਂ ਹੈਲਮੇਟ ਜ਼ਰੂਰ ਪਹਿਨੋ ਜਾਂ ਪੱਗ ਬੰਨ੍ਹਣੀ ਚਾਹੀਦੀ ਹੈ, ਓਵਰਟੇਕ ਸਮਝਦਾਰੀ ਨਾਲ ਹੀ ਕਰੋ। ਕਾਰ ਚਲਾਉਂਦੇ ਸਮੇਂ ਸੀਟ ਬੈਲਟ ਲਾਓ, ਵਾਹਨਾਂ ਦੇ ਇੰਡੀਕੇਟਰਾਂ ਦੀ ਸੱਜੇ-ਖੱਬੇ ਮੁੜਨ ਸਮੇਂ ਵਰਤੋਂ ਜ਼ਰੂਰ ਕਰੋ, ਬੱਤੀਆਂ ਵਾਲੇ ਚੌਕ 'ਚ ਲਾਲ ਬੱਤੀ ਹੋਣ 'ਤੇ ਵ੍ਹੀਕਲ ਨੂੰ ਰੋਕੋ, ਅਤੇ ਹਰੀ ਬੱਤੀ ਜਗਣ 'ਤੇ ਹੀ ਚੌਕ ਪਾਰ ਕਰੋ। 
ਵ੍ਹੀਕਲਾਂ ਦੇ ਅਗਲੇ ਤੇ ਪਿਛਲੇ ਪਾਸੇ ਰਿਫਲੈਕਟਰ ਲਾਉਣ ਨਾਲ ਸੜਕ  ਹਾਦਸਿਆਂ ਦੀ ਸੰਭਾਵਨਾ ਕਾਫੀ ਘਟ ਜਾਂਦੀ ਹੈ। ਚਾਲਕਾਂ ਨੂੰ ਆਪਣੀਆਂ ਅੱਖਾਂ ਦੀ ਨਿਯਮਿਤ ਜਾਂਚ ਕਰਵਾਉਣ, ਨਸ਼ਿਆਂ ਦੀ ਵਰਤੋਂ ਨਾ ਕਰਨ, ਨਿਰਧਾਰਤ ਸਪੀਡ 'ਤੇ ਵਾਹਨ ਚਲਾਉਣ, ਢੋਆ-ਢੁਆਈ ਵਾਲੇ ਵਾਹਨਾਂ ਨੂੰ ਓਵਰਲੋਡ ਨਾ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ। 
ਸਾਨੂੰ ਆਪਣੇ-ਆਪ 'ਚ ਸੁਧਾਰ ਕਰਨ ਦੀ ਲੋੜ ਹੈ। ਸਫਰ ਸਾਡੀ ਜ਼ਿੰਦਗੀ ਦਾ ਅਟੁੱਟ ਹਿੱਸਾ ਬਣ ਗਿਆ ਹੈ ਪਰ ਅਸੀਂ ਸੜਕ 'ਤੇ ਚਲਦਿਆਂ ਟ੍ਰੈਫਿਕ ਨਿਯਮਾਂ ਦੀ ਪ੍ਰਵਾਹ ਨਹੀਂ ਕਰਦੇ। ਸੜਕ ਸੁਰੱਖਿਆ ਦੇ ਵਿਸ਼ੇ ਨੂੰ ਸਕੂਲਾਂ 'ਚ ਲਾਜ਼ਮੀ ਕਰਨ ਦੀ ਲੋੜ ਹੈ। ਆਓ, ਟ੍ਰੈਫਿਕ ਨਿਯਮਾਂ ਨੂੰ ਅਪਣਾਈਏ ਅਤੇ ਜ਼ਿੰਦਗੀ ਨੂੰ ਸੁਰੱਖਿਅਤ ਬਣਾਈਏ।

  • ਟ੍ਰੈਫਿਕ
  • ਨਿਯਮਾਂ
  • traffic
  • rules

'ਸ਼ਾਰਦਾ ਗਰੁੱਪ' ਦੇ ਗਠਨ ਤੋਂ ਲੈ ਕੇ ਘਪਲੇ ਅਤੇ ਹੁਣ ਤਕ ਦੀ ਕਹਾਣੀ

NEXT STORY

Stories You May Like

  • stray animals  supreme court  compensation
    ਆਵਾਰਾ ਪਸ਼ੂਆਂ ਕਾਰਨ ਹੋਣ ਵਾਲੇ ਸੜਕ ਹਾਦਸਿਆਂ ’ਤੇ ਸੁਪਰੀਮ ਕੋਰਟ ਚਿੰਤਤ, ਮੁਆਵਜ਼ੇ ਲਈ ਜਾਰੀ ਕੀਤੇ ਹੁਕਮ
  • is aadhaar necessary for a child  s passport  know rules
    ਕੀ ਬੱਚੇ ਦੇ ਪਾਸਪੋਰਟ ਲਈ ਆਧਾਰ ਜ਼ਰੂਰੀ ਹੈ? ਜਾਣੋ ਪਾਸਪੋਰਟ ਦਫ਼ਤਰ ਦੇ ਨਿਯਮਾਂ ਬਾਰੇ
  • major changes in gas cylinder rules   indane hp bharat gas customers
    ਗੈਸ ਸਿਲੰਡਰ ਦੇ ਨਿਯਮਾਂ 'ਚ ਵੱਡੇ ਬਦਲਾਅ, Indane-HP-Bharat Gas ਗਾਹਕਾਂ ਲਈ ਜ਼ਰੂਰੀ ਹਨ ਅਪਡੇਟ
  • driving license process will be transparent
    ਸੜਕ ਹਾਦਸਿਆਂ 'ਤੇ ਸਰਕਾਰ ਸਖ਼ਤ, ਡਰਾਈਵਿੰਗ ਲਾਇਸੈਂਸ ਪ੍ਰਕਿਰਿਆ ਹੋਵੇਗੀ ਪਾਰਦਰਸ਼ੀ: ਗਡਕਰੀ
  • when there was a traffic jam on the road  the railway employees
    ਸੜਕ 'ਤੇ ਲੱਗਿਆ ਜਾਮ ਤਾਂ ਰੇਲ ਕਰਮਚਾਰੀਆਂ ਨੇ ਸੰਭਾਲੀ ਕਮਾਨ, ਇੰਜਣ ਤੋਂ ਉਤਰ ਕੇ ਰੁਕਵਾਇਆ ਟ੍ਰੈਫਿਕ (ਵੀਡੀਓ)
  • check your route before leaving home today
    ਅੱਜ ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰ ਲਓ ਰੂਟ, ਚੰਡੀਗੜ੍ਹ 'ਚ ਕਈ ਸੜਕਾਂ 'ਤੇ ਬਦਲਿਆ ਟ੍ਰੈਫਿਕ
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ ਗਮਸ਼ੂਜ਼ ਵੰਡੇ
  • footpath  sleeping not negligence  delhi high court
    'ਫੁੱਟਪਾਥ ’ਤੇ ਸੌਣਾ ਮਜਬੂਰੀ ਹੈ, ਲਾਪ੍ਰਵਾਹੀ ਨਹੀਂ', ਸੜਕ ਹਾਦਸਿਆਂ ਨੂੰ ਲੈ ਕੇ ਦਿੱਲੀ ਹਾਈਕੋਰਟ ਦਾ ਅਹਿਮ ਬਿਆਨ
  • health department action 1 000 kg of paneer and 68 kg of milk cream seized
    ਜਲੰਧਰ 'ਚ 1,000 ਕਿਲੋਗ੍ਰਾਮ ਮਿਲਾਵਟੀ ਪਨੀਰ ਤੇ 68 ਕਿਲੋਗ੍ਰਾਮ ਮਿਲਕ ਕਰੀਮ ਜ਼ਬਤ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • woman  s unborn baby dies in a mannat hospita hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ...
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
  • punjab kesari gandhi mandela peace award
    ਐਮਸਟਰਡੈਮ 'ਚ ਗੂੰਜਿਆ 'ਪੰਜਾਬ ਕੇਸਰੀ' ਦਾ ਇਤਿਹਾਸ ! 'ਗਾਂਧੀ- ਮੰਡੇਲਾ...
  • cash and documents stolen from kwality sweets and baker
    ਜਲੰਧਰ ਦੇ ਕਵਾਲਿਟੀ ਸਵੀਟਸ ਐਂਡ ਬੇਕਰ 'ਚ ਤੜਕਸਾਰ ਚੋਰੀ, ਲੱਖਾਂ ਦੀ ਨਕਦੀ ਲੈ ਕੇ...
  • avtar henry junior punjab vidhan sabha
    65 ਹਜ਼ਾਰ ਨੌਕਰੀਆਂ ਦਾ ਵਿਭਾਗ ਵਾਰ ਵੇਰਵਾ ਸਦਨ 'ਚ ਰੱਖੇ ਸਰਕਾਰ: ਅਵਤਾਰ ਹੈਨਰੀ...
  • woman dies under suspicious circumstances in alawalpur
    ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ...
Trending
Ek Nazar
imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

schengen border security

ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ

illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਸ਼ੇਸ਼ ਟਿੱਪਣੀ ਦੀਆਂ ਖਬਰਾਂ
    • the beacon of freedom shone through poems and shayari
      ਆਜ਼ਾਦੀ ਦੀ ਮਿਸ਼ਾਲ ਕਵਿਤਾਵਾਂ ਅਤੇ ਸ਼ਾਇਰੀ ਤੋਂ ਪ੍ਰਜਵੱਲਿਤ ਹੋਈ
    • extreme shamelessness in the name of protest
      ਅੰਦੋਲਨ ਦੇ ਨਾਂ ’ਤੇ ਹੱਦ ਦੀ ਬੇਸ਼ਰਮੀ!
    • nandan nilekani leak proof exams
      ਨੰਦਨ ਨੀਲੇਕਣੀ ਤੋਂ ‘ਲੀਕ-ਪਰੂਫ’ ਪ੍ਰੀਖਿਆ ਸੁਧਾਰਾਂ ਦੀ ਉਮੀਦ!
    • when words lose their dignity a nation loses its soul
      ਜਦੋਂ ਸ਼ਬਦਾਂ ਦੀ ਮਰਿਆਦਾ ਗੁਆਚ ਜਾਂਦੀ ਹੈ, ਤਾਂ ਰਾਸ਼ਟਰ ਆਪਣੀ ਆਤਮਾ ਗੁਆ ਦਿੰਦਾ ਹੈ
    • 2 girls missing
      ਵਿਆਹ ਦਾ ਝਾਂਸਾ ਦੇ ਕੇ ਦੋ ਨਾਬਾਲਗ ਕੁੜੀਆਂ ਨੂੰ ਲਿਜਾਣ ਦੇ ਦੋਸ਼ ਹੇਠ ਅਣਪਛਾਤੇ...
    • drugs ruining youth
      ‘ਨਾਰਕੋ ਟੂਰਿਜ਼ਮ’ (ਨਸ਼ੇ) ਦੇ ਵਧਦੇ ਕਦਮ ਅਤੇ ਬਰਬਾਦ ਹੁੰਦੀ ਨੌਜਵਾਨ ਸ਼ਕਤੀ
    • jantar mantar protest
      ਜੰਤਰ-ਮੰਤਰ ਤੋਂ ਬਾਅਦ ਬਿਹਤਰੀ ਲਈ ਹਰ ਬਦਲਾਅ ਸੰਭਵ ਲੱਗਦਾ ਹੈ
    • public examination act
      ਨੌਜਵਾਨਾਂ ਦੀ ਮਿਹਨਤ, ਪਾਰਦਰਸ਼ਿਤਾ ਅਤੇ ਵਿਸ਼ਵਾਸ ਦੀ ਸੁਰੱਖਿਆ ਦਾ ਮਜ਼ਬੂਤ...
    • china university
      ਚੀਨ ਦੀਆਂ ਯੂਨੀਵਰਸਿਟੀਆਂ ਦੇ ਉਭਾਰ ਤੋਂ ਸਿੱਖ ਸਕਦਾ ਹੈ ਭਾਰਤ
    • money laundering
      ਕੁਝ ਸੈਲੀਬ੍ਰਿਟੀਜ਼ ਦੇ ਵੱਕਾਰ ਦੇ ਪਿੱਛੇ ਦਾ ਕਾਲਾ ਸੱਚ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +