ਸਪੋਰਟਸ ਡੈਸਕ- ਦੱਖਣੀ ਅਫਰੀਕਾ ਅਤੇ ਭਾਰਤ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਜੋਹਾਨਸਬਰਗ ਦੇ ਨਿਊ ਵਾਂਡਰਸ ਸਟੇਡੀਅਮ 'ਚ ਖੇਡਿਆ ਗਿਆ। ਮੈਚ 'ਚ ਭਾਰਤ ਨੇ ਦੱਖਣੀ ਅਫਰੀਕਾ ਨੂੰ 8 ਵਿਕਟਾਂ ਨਾਲ ਹਰਾਇਆ। ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।
ਇਹ ਵੀ ਪੜ੍ਹੋ : 1sT ODI : ਅਰਸ਼ਦੀਪ-ਅਵੇਸ਼ ਦਾ ਸ਼ਾਨਦਾਰ ਪ੍ਰਦਰਸ਼ਨ, ਦੱਖਣੀ ਅਫਰੀਕਾ ਨੇ ਭਾਰਤ ਨੂੰ 117 ਦੌੜਾਂ ਦਾ ਟੀਚਾ ਦਿੱਤਾ
ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦੱਖਣੀ ਅਫਰੀਕੀ ਟੀਮ ਨੇ 27.3 ਓਵਰਾਂ 'ਚ ਆਲ ਆਊਟ ਹੋ ਕੇ 116 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤ ਲਈ 117 ਦੌੜਾਂ ਦਾ ਟੀਚਾ ਦਿੱਤਾ। ਭਾਰਤ ਲਈ ਅਰਸ਼ਦੀਪ ਸਿੰਘ ਨੇ 5, ਅਵੇਸ਼ ਖਾਨ ਨੇ 4 ਤੇ ਕੁਲਦੀਪ ਯਾਦਵ ਨੇ 1 ਵਿਕਟਾਂ ਲਈਆਂ।
ਇਹ ਵੀ ਪੜ੍ਹੋ : ਰੋਹਿਤ ਨੂੰ ਕਪਤਾਨੀ ਤੋਂ ਹਟਾਉਣਾ MI ਨੂੰ ਪਿਆ ਭਾਰੀ, ਰਾਤੋ-ਰਾਤ ਲੱਖਾਂ Fans ਨੇ Instagram 'ਤੇ ਕੀਤਾ Unfollow
ਟੀਚੇ ਦਾ ਪਿੱਛਾ ਕਰਨ ਆਈ ਭਾਰਤੀ ਟੀਮ ਨੇ 16.4 ਓਵਰਾਂ 'ਚ 2 ਵਿਕਟਾਂ ਗੁਆ ਕੇ 117 ਦੌੜਾਂ ਬਣਾਈਆਂ ਤੇ 8 ਵਿਕਟਾਂ ਨਾਲ ਮੈਚ ਜਿੱਤ ਲਿਆ। ਭਾਰਤ ਲਈ ਰਿਤੁਰਾਜ ਗਾਇਕਵੜਾ 5 ਦੌੜਾਂ, ਸ਼੍ਰੇਅਸ ਅਈਅਰ ਨੇ 52 ਦੌੜਾਂ, ਸਾਈ ਸੁਦਰਸ਼ਨ ਨੇ 55 ਦੌੜਾਂ ਤੇ ਤਿਲਕ ਵਰਮਾ ਨੇ 1 ਦੌੜ ਬਣਾਈ। ਦੱਖਣੀ ਅਫਰੀਕਾ ਲਈ ਵਿਆਨ ਮਡਲਰ ਨੇ 1 ਤੇ ਐਂਡਿਲੇ ਨੇ 1 ਵਿਕਟਾਂ ਲਈਆਂ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜੈਪੁਰ ਓਪਨ ਗੋਲਫ ਦਾ ਰੋਮਾਂਚਕ ਮੈਚ ਅਮਨ ਰਾਜ ਨੇ ਜਿੱਤਿਆ
NEXT STORY