ਮੈਲਬੌਰਨ (ਮਨਦੀਪ ਸਿੰਘ ਸੈਣੀ)- 2 ਅਪ੍ਰੈਲ ਤੋਂ ਪੱਛਮੀ ਆਸਟਰੇਲੀਆ ਸੂਬੇ ਦੇ ਸ਼ਹਿਰ ਪਰਥ ਵਿਚ ਹੋਣ ਵਾਲੀਆਂ 33 ਵੀਆਂ ਸਾਲਾਨਾ ਆਸਟਰੇਲੀਆਈ ਸਿੱਖ ਖੇਡਾਂ ਦੀਆਂ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਆਸਟਰੇਲੀਆ ਦੇ ਪੰਜਾਬੀ ਭਾਈਚਾਰੇ ਵਲੋਂ ਕੌਮੀ ਪੱਧਰ ’ਤੇ ਆਯੋਜਿਤ ਹੋਣ ਵਾਲੀਆਂ 33 ਵੀਆਂ ਸਾਲਾਨਾ ਸਿੱਖ ਖੇਡਾਂ 2 ਤੋਂ 4 ਅਪ੍ਰੈਲ ਤਕ ਪੱਛਮੀ ਆਸਟਰੇਲੀਆ ਦੇ ਸ਼ਹਿਰ ਪਰਥ ਦੀ ਕਰਟਿਨ ਯੂਨੀਵਰਸਿਟੀ, ਬੈਂਟਲੀ ਵਿਚ ਪੂਰੇ ਉਤਸ਼ਾਹ ਨਾਲ ਕਰਵਾਈਆਂ ਜਾ ਰਹੀਆਂ ਹਨ ਪਰ ਕੋਰੋਨਾ ਪਾਬੰਦੀਆਂ ਕਰਕੇ ਇਨ੍ਹਾਂ ਖੇਡਾਂ ਵਿਚ ਸਿਰਫ ਪੱਛਮੀ ਆਸਟਰੇਲੀਆ ਸੂਬੇ ਦੇ ਖਿਡਾਰੀ ਹੀ ਭਾਗ ਲੈ ਸਕਣਗੇ। ਖੇਡਾਂ ਦੌਰਾਨ ਕਰਵਾਏ ਜਾ ਰਹੇ ਸਿੱਖ ਫੋਰਮ ਅਤੇ ਸੱਭਿਆਚਾਰਕ ਵੰਨਗੀਆਂ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਹੋਣਗੀਆਂ।
ਇਹ ਖ਼ਬਰ ਪੜ੍ਹੋ- ਯਕੀਨ ਸੀ ਕਿ ਕਰਨਾਟਕ ਤੋਂ ਅਗਲਾ ਖਿਡਾਰੀ ਪ੍ਰਸਿੱਧ ਹੀ ਹੋਵੇਗਾ : ਰਾਹੁਲ
ਜਾਣਕਾਰੀ ਦਿੰਦੇ ਹੋਏ ਕੌਮੀ ਪ੍ਰਧਾਨ ਸਰਬਜੋਤ ਸਿੰਘ ਢਿੱਲੋਂ ਨੇ ਦੱਸਿਆਂ ਕਿ ਕੋਰੋਨਾ ਮਹਾਮਾਰੀ ਕਰਕੇ ਪਾਬੰਦੀਆਂ ਲੱਗੀਆਂ ਹੋਣ ਕਰਕੇ ਸਿੱਖ ਖੇਡ ਕਮੇਟੀ ਵਲੋਂ ਖੇਡਾਂ ਦੀ ਮਿੱਥੀ ਹੋਈ ਰੂਪ-ਰੇਖਾ ਵਿਚ ਬਦਲਾਅ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪਰਥ ਸਿੱਖ ਖੇਡਾਂ ਨੂੰ ਸਮਰਪਿਤ ਵੱਖ-ਵੱਖ ਸ਼ਹਿਰਾਂ ਵਿਚ ਰੀਜ਼ਨਲ ਟੂਰਨਾਮੈਂਟ ਉਲੀਕੇ ਗਏ ਹਨ ਤਾਂ ਜੋ ਸਥਾਨਕ ਦਰਸ਼ਕ ਆਪਣੇ ਸ਼ਹਿਰ ਵਿਚ ਹੀ ਖੇਡਾਂ ਦਾ ਆਨੰਦ ਮਾਣ ਸਕਣ। ਮੈਲਬੋਰਨ, ਸਿਡਨੀ, ਬ੍ਰਿਸਬੇਨ ਅਤੇ ਐਡੀਲੇਡ ਵਿਚ ਹੋਣ ਵਾਲੀਆਂ ਇਨ੍ਹਾਂ ਖੇਡਾਂ ਵਿਚ ਸਥਾਨਕ ਲੋਕਾਂ ਦੀ ਸ਼ਮੂਲੀਅਤ ਨਾਲ ਆਪਸੀ ਸਾਂਝ ਅਤੇ ਖੇਡ ਭਾਵਨਾ ਨੂੰ ਹੋਰ ਪ੍ਰਪੱਕ ਕਰਨ ਦਾ ਮੌਕਾ ਮਿਲੇਗਾ। ਕੌਮੀ ਕਮੇਟੀ ਦੀ ਰਹਿਨੁਮਾਈ ਹੇਠ ਸਥਾਨਕ ਕਮੇਟੀਆਂ ਵਲੋਂ ਆਪੋ-ਆਪਣੇ ਸ਼ਹਿਰਾਂ ਵਿਚ ਈਸਟਰ ਵੀਕਐਂਡ ’ਤੇ ਖੇਡ ਪ੍ਰੋਗਰਾਮ ਉਲੀਕੇ ਗਏ ਹਨ। ਇਹਨਾਂ ਖੇਡਾਂ ਵਿਚ ਫੁੱਟਬਾਲ, ਰੱਸ਼ਾਕਸ਼ੀ, ਕ੍ਰਿਕਟ,ਦੌੜਾਂ,ਵਾਲੀਬਾਲ, ਨੈੱਟਬਾਲ,ਟੈਨਿਸ ਅਤੇ ਬੈਡਮਿੰਟਨ ਦੇ ਮੁਕਾਬਲੇ ਕਰਵਾਏ ਜਾਣਗੇ।
ਇਹ ਖ਼ਬਰ ਪੜ੍ਹੋ- ਜ਼ਖਮੀ ਅਈਅਰ ਨੇ ਨਹੀਂ ਹਾਰੀ ਹਿੰਮਤ, ਆਪਣੀ ਵਾਪਸੀ 'ਤੇ ਦਿੱਤਾ ਵੱਡਾ ਬਿਆਨ
ਨੋਟ- ਇਸ ਖਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਭਾਰਤ ਨੂੰ ਮਹਿਲਾਵਾਂ ਦੀ 25 ਮੀਟਰ ਪਿਸਟਲ ਟੀਮ ਪ੍ਰਤੀਯੋਗਿਤਾ ਦਾ ਸੋਨ ਤਮਗਾ
NEXT STORY