ਨਵੀਂ ਦਿੱਲੀ— ਭਾਰਤੀ ਟੀਮ ਮੈਨੇਜਮੈਂਟ ਨੇ ਵੈਸਟਇੰਡੀਜ਼ ਖਿਲਾਫ ਤੀਜੇ ਅਤੇ ਆਖਰੀ ਟੀ-20 ਮੈਚ 'ਚ ਉਮੇਸ਼ ਯਾਦਵ, ਜਸਪ੍ਰੀਤ ਬੁਮਰਾਹ ਅਤੇ ਕੁਲਦੀਪ ਯਾਦਵ ਨੂੰ ਆਰਾਮ ਦੇਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ 21 ਨਵੰਬਰ ਤੋਂ ਸ਼ੁਰੂ ਹੋ ਰਹੇ ਆਸਟਰੇਲੀਆ ਦੌਰੇ ਨੂੰ ਦੇਖਦੇ ਹੋਏ ਲਿਆ ਗਿਆ ਹੈ। ਚੋਣਕਰਤਾਵਾਂ ਨੇ ਆਖ਼ਰੀ ਟੀ 20 ਮੈਚ ਲਈ ਸਿਧਾਰਥ ਕੌਲ ਨੂੰ ਟੀਮ 'ਚ ਜਗ੍ਹਾ ਦਿੱਤੀ ਹੈ।
ਟੀਮ : ਰੋਹਿਤ ਸ਼ਰਮਾ (ਕਪਤਾਨ), ਸ਼ਿਖਰ ਧਵਨ, ਕੇ.ਐੱਲ. ਰਾਹੁਲ, ਦਿਨੇਸ਼ ਕਾਰਤਿਕ, ਮਨੀਸ਼ ਪਾਂਡੇ, ਸ਼੍ਰੇਅਸ ਅਈਅਰ, ਰਿਸ਼ਭ ਪੰਤ, ਕੁਣਾਲ ਪੰਡਯਾ, ਵਾਸ਼ਿੰਗਟਨ ਸੁੰਦਰ, ਯੁਜਵੇਂਦਰ ਚਾਹਲ, ਭੁਵਨੇਸ਼ਵਰ ਕੁਮਾਰ, ਖਲੀਲ ਅਹਿਮਦ, ਸ਼ਾਹਬਾਜ਼ ਨਦੀਮ ਅਤੇ ਸਿਧਾਰਥ ਕੌਲ।
ਅਜਿਹੇ ਕੁਝ ਧਾਕੜ ਕ੍ਰਿਕਟਰ, ਜੋ ਕੋਹਲੀ ਦੀ ਤਰ੍ਹਾਂ ਵਿਵਾਦਤ ਬਿਆਨ ਦੇ ਕੇ ਪਛਤਾਏ!
NEXT STORY