ਨਵੀਂ ਦਿੱਲੀ : ਇੰਡੀਅਨ ਪ੍ਰੀਮੀਅਰ ਲੀਗ ਵਿਚਾਲੇ ਇਕ ਅਜਿਹੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਨੂੰ ਜਾਣਨ ਤੋਂ ਬਾਅਦ ਟੀਮ ਇੰਡੀਆ ਦੇ ਪ੍ਰਸ਼ੰਸਕਾਂ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਦਰਅਸਲ, IPL ਦੇ 17ਵੇਂ ਸੀਜ਼ਨ ਦਾ ਫਾਈਨਲ ਮੈਚ 26 ਮਈ ਨੂੰ ਖੇਡਿਆ ਜਾਣਾ ਹੈ। ਜਦੋਂ ਕਿ ਆਈ. ਪੀ. ਐੱਲ 2024 ਤੋਂ ਬਾਅਦ ਟੀ-20 ਵਿਸ਼ਵ ਕੱਪ 1 ਜੂਨ 2024 ਤੋਂ ਖੇਡਿਆ ਜਾਣਾ ਹੈ। ਟੀ-20 ਵਿਸ਼ਵ ਕੱਪ ਦੀ ਮੇਜ਼ਬਾਨੀ ਵੈਸਟਇੰਡੀਜ਼ ਅਤੇ ਅਮਰੀਕਾ ਕਰ ਰਹੇ ਹਨ। ਟੀ-20 ਵਿਸ਼ਵ ਕੱਪ ਲਈ ਟੀਮ ਇੰਡੀਆ ਦੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ ਪਰ ਹਾਲੇ ਵੀ 25 ਮਈ ਤੱਕ ਟੀਮ 'ਚ ਬਦਲਾਅ ਕਰਨ ਦਾ ਸਮਾਂ ਹੈ। ਜਿਸ ਕਾਰਨ ਮੰਨਿਆ ਜਾ ਰਿਹਾ ਹੈ ਕਿ ਟੀਮ ਇੰਡੀਆ ਦੀ ਟੀਮ 'ਚ 4 ਬਦਲਾਅ ਕੀਤੇ ਜਾ ਸਕਦੇ ਹਨ ਕਿਉਂਕਿ ਟੀਮ ਇੰਡੀਆ 'ਚ ਮੌਕਾ ਮਿਲਣ ਵਾਲੇ 4 ਅਜਿਹੇ ਖਿਡਾਰੀ ਵੀ IPL 'ਚ ਫਲਾਪ ਸਾਬਤ ਹੋਏ ਹਨ।
ਇਹ ਖ਼ਬਰ ਵੀ ਪੜ੍ਹੋ - ਬਾਪੂ ਬਲੌਕਰ ਸਿੰਘ ਨੇ ਦੱਸੀ ਚੋਣਾਂ ਨਾ ਲੜਨ ਦੀ ਵਜ੍ਹਾ, ਰਾਜਾ ਵੜਿੰਗ ਤੇ ਚੰਨੀ ਲਈ ਆਖੀ ਇਹ ਗੱਲ
ਹਾਰਦਿਕ ਪਾਂਡਿਆ
ਹਾਰਦਿਕ ਪਾਂਡਿਆ IPL 2024 'ਚ ਮੁੰਬਈ ਇੰਡੀਅਨਜ਼ ਟੀਮ ਦੇ ਕਪਤਾਨ ਹਾਰਦਿਕ ਪਾਂਡਿਆ ਦਾ ਪ੍ਰਦਰਸ਼ਨ ਹੁਣ ਤੱਕ ਕੁਝ ਖ਼ਾਸ ਨਹੀਂ ਰਿਹਾ ਹੈ, ਜਿਸ ਕਾਰਨ ਉਸ ਨੂੰ ਟੀ-20 ਵਿਸ਼ਵ ਕੱਪ ਟੀਮ ਤੋਂ ਬਾਹਰ ਕੀਤਾ ਜਾ ਸਕਦਾ ਹੈ। IPL 'ਚ ਖਰਾਬ ਪ੍ਰਦਰਸ਼ਨ ਦੇ ਬਾਵਜੂਦ ਹਾਰਦਿਕ ਨੂੰ ਟੀ-20 ਵਿਸ਼ਵ ਕੱਪ ਲਈ ਟੀਮ ਇੰਡੀਆ 'ਚ ਜਗ੍ਹਾ ਮਿਲੀ ਹੈ ਅਤੇ ਉਸ ਨੂੰ ਟੀਮ ਦਾ ਉਪ ਕਪਤਾਨ ਵੀ ਬਣਾਇਆ ਗਿਆ ਹੈ। ਹਾਲਾਂਕਿ IPL 'ਚ ਹਾਰਦਿਕ ਦਾ ਪ੍ਰਦਰਸ਼ਨ ਬਿਲਕੁਲ ਖਰਾਬ ਰਿਹਾ ਹੈ। ਹੁਣ ਤੱਕ ਉਸ ਨੇ 13 ਮੈਚਾਂ 'ਚ ਸਿਰਫ਼ 18 ਦੀ ਔਸਤ ਨਾਲ 200 ਦੌੜਾਂ ਬਣਾਈਆਂ ਹਨ। ਜਦਕਿ ਗੇਂਦਬਾਜ਼ੀ 'ਚ ਉਹ ਕਾਫ਼ੀ ਮਹਿੰਗਾ ਸਾਬਤ ਹੋਇਆ ਹੈ ਅਤੇ ਇਸ ਦੌਰਾਨ ਉਹ ਸਿਰਫ਼ 11 ਵਿਕਟਾਂ ਹੀ ਲੈ ਸਕਿਆ ਹੈ।
ਅਰਸ਼ਦੀਪ ਸਿੰਘ
ਦੂਜਾ ਨਾਂ ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦਾ ਹੈ। ਅਰਸ਼ਦੀਪ ਸਿੰਘ ਨੂੰ ਵੀ ਟੀ-20 ਵਿਸ਼ਵ ਕੱਪ 'ਚ ਮੌਕਾ ਮਿਲਿਆ ਹੈ ਪਰ ਆਈ. ਪੀ. ਐੱਲ 2024 'ਚ ਹੁਣ ਤੱਕ ਉਸ ਦਾ ਪ੍ਰਦਰਸ਼ਨ ਬਹੁਤ ਖਰਾਬ ਰਿਹਾ ਹੈ। ਅਰਸ਼ਦੀਪ ਸਿੰਘ ਨੇ ਇਸ ਸੀਜ਼ਨ 'ਚ 12 ਮੈਚਾਂ 'ਚ 16 ਵਿਕਟਾਂ ਲਈਆਂ ਹਨ ਪਰ ਉਹ ਇਨ੍ਹਾਂ 12 ਮੈਚਾਂ 'ਚ ਕਾਫੀ ਮਹਿੰਗਾ ਸਾਬਤ ਹੋਇਆ ਹੈ। ਅਰਸ਼ਦੀਪ ਸਿੰਘ ਨੇ ਇਸ ਸੀਜ਼ਨ 'ਚ 10.32 ਦੀ ਇਕਾਨਮੀ ਨਾਲ ਦੌੜਾਂ ਬਣਾਈਆਂ ਹਨ।
ਇਹ ਖ਼ਬਰ ਵੀ ਪੜ੍ਹੋ - T-20 ਵਿਸ਼ਵ ਕੱਪ ਤੋਂ ਪਹਿਲਾਂ ਹੈਰਾਨ ਕਰਨ ਵਾਲੀ ਖ਼ਬਰ, ਇਸ ਕ੍ਰਿਕਟਰ ਨੇ ਅਚਾਨਕ ਲਿਆ ਸੰਨਿਆਸ
ਸ਼ਿਵਮ ਦੂਬੇ
IPL 2024 'ਚ, ਆਲਰਾਊਂਡਰ ਸ਼ਿਵਮ ਦੂਬੇ ਦਾ ਪ੍ਰਦਰਸ਼ਨ ਪਹਿਲੇ ਕੁਝ ਮੈਚਾਂ 'ਚ ਸ਼ਾਨਦਾਰ ਰਿਹਾ ਪਰ ਟੀ-20 ਵਿਸ਼ਵ ਕੱਪ ਲਈ ਟੀਮ ਇੰਡੀਆ 'ਚ ਚੁਣੇ ਜਾਣ ਤੋਂ ਬਾਅਦ ਦੂਬੇ ਦਾ ਪ੍ਰਦਰਸ਼ਨ ਕਾਫੀ ਖਰਾਬ ਰਿਹਾ ਹੈ ਕਿਉਂਕਿ ਪਿਛਲੇ 3 ਮੈਚਾਂ 'ਚ ਸ਼ਿਵਮ ਦੂਬੇ ਖਾਤਾ ਖੋਲ੍ਹੇ ਬਿਨਾਂ ਹੀ ਆਊਟ ਹੋ ਗਏ ਹਨ। ਜਦਕਿ ਉਸ ਦਾ ਸਟਰਾਈਕ ਰੇਟ ਵੀ ਪਹਿਲਾਂ ਨਾਲੋਂ ਘੱਟ ਗਿਆ ਹੈ, ਜਿਸ ਕਾਰਨ ਦੋਸ਼ ਦੂਬੇ 'ਤੇ ਪੈ ਸਕਦਾ ਹੈ ਅਤੇ ਉਸ ਨੂੰ ਬਾਹਰ ਕੱਢਿਆ ਜਾ ਸਕਦਾ ਹੈ।
ਮੁਹੰਮਦ ਸਿਰਾਜ
ਉਥੇ ਹੀ ਇਸ ਸੂਚੀ 'ਚ ਚੌਥਾ ਨਾਂ ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਦਾ ਹੈ। IPL 2024 'ਚ ਸਿਰਾਜ ਦਾ ਪ੍ਰਦਰਸ਼ਨ ਬਹੁਤ ਖ਼ਰਾਬ ਰਿਹਾ ਹੈ ਪਰ ਇਸ ਤੋਂ ਬਾਅਦ ਵੀ BBCI ਨੇ ਉਸ ਨੂੰ ਟੀ-20 ਵਿਸ਼ਵ ਕੱਪ ਲਈ ਮੌਕਾ ਦਿੱਤਾ ਹੈ। ਸਿਰਾਜ ਨੇ ਆਈ. ਪੀ. ਐੱਲ 2024 'ਚ ਹੁਣ ਤੱਕ 11 ਮੈਚ ਖੇਡੇ ਹਨ, ਜਿਸ 'ਚ ਉਨ੍ਹਾਂ ਦੇ ਨਾਂ 11 ਵਿਕਟਾਂ ਹਨ ਅਤੇ ਇਸ ਦੌਰਾਨ ਉਨ੍ਹਾਂ ਦੀ ਇਕਾਨਮੀ 9.40 ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
T-20 ਵਿਸ਼ਵ ਕੱਪ ਤੋਂ ਪਹਿਲਾਂ ਹੈਰਾਨ ਕਰਨ ਵਾਲੀ ਖ਼ਬਰ, ਇਸ ਕ੍ਰਿਕਟਰ ਨੇ ਅਚਾਨਕ ਲਿਆ ਸੰਨਿਆਸ
NEXT STORY