ਨਵੀਂ ਦਿੱਲੀ- ਭਾਰਤ ਦੇ ਸਾਹਮਣੇ ਦੱਖਣੀ ਅਫਰੀਕਾ ਦਾ ਖਾਸ ਦੌਰਾ ਹੈ। ਇਸ ਦੌਰੇ ਤੋਂ ਪਹਿਲਾਂ ਹੀ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਭਾਰਤੀ ਵਨ ਡੇ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੂੰ ਮੁੰਬਈ ਵਿਚ ਅਭਿਆਸ ਸੈਸ਼ਨ ਦੇ ਦੌਰਾਨ ਸੱਟ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਰੋਹਿਤ ਸ਼ਰਮਾ ਨੂੰ ਇਹ ਸੱਟ ਉਸਦੇ ਹੱਥ 'ਤੇ ਲੱਗੀ ਹੈ। ਜਿਸ ਕਾਰਨ ਉਹ ਬੱਲੇਬਾਜ਼ੀ ਕਰਨ ਵਿਚ ਅਸਹਿਜ ਮਹਿਸੂਸ ਕਰ ਰਹੇ ਹਨ।
ਇਕ ਰਿਪੋਰਟ ਦੇ ਅਨੁਸਾਰ ਰੋਹਿਤ ਸ਼ਰਮਾ ਤੇ ਭਾਰਤੀ ਟੀਮ ਦੇ ਹੋਰ ਖਿਡਾਰੀ ਦੱਖਣੀ ਅਫਰੀਕਾ ਦੌਰੇ ਦੇ ਲਈ ਤਿਆਰੀ ਕਰ ਰਹੇ ਸਨ। ਇਹ ਸਾਰੇ ਖਿਡਾਰੀ ਮੁੰਬਈ 'ਚ ਅਭਿਆਸ ਕਰ ਰਹੇ ਸਨ। ਇਸ ਅਭਿਆਸ ਸੈਸ਼ਨ ਦੇ ਦੌਰਾਨ ਭਾਰਤੀ ਟੀਮ ਦੇ ਥ੍ਰੋਅ ਡਾਊਨ ਰਘੁ ਨੇ ਰੋਹਿਤ ਨੂੰ ਗੇਂਦ ਸੁੱਟੀ। ਰੋਹਿਤ ਗੇਂਦ ਨੂੰ ਠੀਕ ਤਰ੍ਹਾਂ ਨਾਲ ਸਮਝ ਨਹੀਂ ਸਕੇ ਤੇ ਗੇਂਦ ਉਸਦੇ ਹੱਥ ਵਿਚ ਲੱਗ ਗਈ।

ਜ਼ਿਕਰਯੋਗ ਹੈ ਕਿ ਦੱਖਣੀ ਅਫਰੀਕਾ ਦੌਰੇ ਦੇ ਲਈ ਭਾਰਤੀ ਚੋਣਕਰਤਾ ਨੇ ਰੋਹਿਤ ਸ਼ਰਮਾ ਨੂੰ ਵੱਡੀ ਜ਼ਿੰਮੇਦਾਰੀ ਸੌਂਪੀ ਹੈ। ਚੋਣਕਰਤਾ ਨੇ ਰੋਹਿਤ ਸ਼ਰਮਾ ਨੂੰ ਵਨ ਡੇ ਟੀਮ ਦੀ ਕਪਤਾਨੀ ਤੇ ਟੈਸਟ ਟੀਮ ਦੀ ਉਪ ਕਪਤਾਨੀ ਸੌਂਪੀ ਹੈ। ਰੋਹਿਤ ਨੂੰ ਅਜਿੰਕਯ ਰਹਾਨੇ ਦੀ ਜਗ੍ਹਾ ਟੈਸਟ ਟੀਮ ਦਾ ਉਪ ਕਪਤਾਨ ਬਣਾਇਆ ਗਿਆ ਹੈ। ਭਾਰਤੀ ਟੀਮ- ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ (ਉਪ ਕਪਤਾਨ), ਕੇ.ਐੱਲ. ਰਾਹੁਲ, ਮਯੰਕ ਅਗਰਵਾਲ, ਚੇਤੇਸ਼ਵਰ ਪੁਜਾਰਾ, ਅਜਿੰਕਯ ਰਹਾਨੇ, ਸ਼੍ਰੇਅਸ ਅਈਅਰ, ਹਨੂਮਾ ਵਿਹਾਰੀ, ਰਿਸ਼ਭ ਪੰਤ, ਰਿਧੀਮਾਨ ਸਾਹਾ, ਆਰ. ਅਸ਼ਵਿਨ, ਜਯੰਤ ਯਾਦਵ, ਇਸ਼ਾਂਤ ਸ਼ਰਮਾ, ਮੁਹੰਮਦ ਸ਼ਰਮਾ, ਉਮੇਸ਼ ਯਾਦਵ, ਜਸਪ੍ਰੀਤ ਬੁਮਰਾਹ, ਸ਼ਾਰਦੁਲ ਠਾਕੁਰ, ਮੁਹੰਮਦ ਸਿਰਾਜ਼।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਡੇਵਿਡ ਵਾਰਨਰ ਅਤੇ ਹੇਲੀ ਮੈਥਿਊਜ਼ ਚੁਣੇ ਗਏ ICC ਦੇ ਸਰਵਸ੍ਰੇਸ਼ਠ ਪੁਰਸ਼ ਅਤੇ ਮਹਿਲਾ ਕ੍ਰਿਕਟਰ
NEXT STORY