ਸਪੋਰਟਸ ਡੈਸਕ- ਟੀ-20 ਵਿਸ਼ਵ ਕੱਪ ਵਿੱਚ ਭਾਰਤ ਅਤੇ ਨਾਮੀਬੀਆ ਵਿਚਾਲੇ 12 ਵਰਵਰੀ ਯਾਨੀ ਵੀਰਵਾਰ ਨੂੰ ਹੋਣ ਵਾਲੇ ਮੁਕਾਬਲੇ ਤੋਂ ਪਹਿਲਾਂ ਭਾਰਤੀ ਟੀਮ ਲਈ ਇੱਕ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਭਾਰਤ ਦੇ ਵਿਸਫੋਟਕ ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ ਪੇਟ ਦੇ ਸੰਕਰਮਣ ਕਾਰਨ ਪਿਛਲੇ ਦੋ ਦਿਨਾਂ ਤੋਂ ਹਸਪਤਾਲ ਵਿੱਚ ਭਰਤੀ ਸਨ। ਹਾਲਾਂਕਿ ਹੁਣ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ, ਪਰ ਨਾਮੀਬੀਆ ਵਿਰੁੱਧ ਉਨ੍ਹਾਂ ਦੇ ਖੇਡਣ 'ਤੇ ਅਜੇ ਵੀ ਸਵਾਲੀਆ ਨਿਸ਼ਾਨ ਲੱਗਿਆ ਹੋਇਆ ਹੈ।
ਮੈਚ ਤੋਂ ਪਹਿਲਾਂ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਟੀਮ ਦੇ ਨੌਜਵਾਨ ਬੱਲੇਬਾਜ਼ ਤਿਲਕ ਵਰਮਾ ਨੇ ਅਭਿਸ਼ੇਕ ਦੀ ਸਿਹਤ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਅਭਿਸ਼ੇਕ ਅੱਜ ਹਸਪਤਾਲ ਤੋਂ ਡਿਸਚਾਰਜ ਹੋ ਗਏ ਹਨ ਪਰ ਭਲਕੇ ਹੋਣ ਵਾਲੇ ਮੈਚ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਬਾਰੇ ਅਜੇ ਤੱਕ ਕੋਈ ਅੰਤਿਮ ਫੈਸਲਾ ਨਹੀਂ ਲਿਆ ਗਿਆ ਹੈ। ਟੀਮ ਪ੍ਰਬੰਧਨ ਉਨ੍ਹਾਂ ਦੀ ਫਿਟਨੈੱਸ 'ਤੇ ਨਜ਼ਰ ਰੱਖ ਰਿਹਾ ਹੈ।
ਇਹ ਵੀ ਪੜ੍ਹੋ- 24 ਘੰਟਿਆਂ 'ਚ 4 ਸਟਾਰ ਖਿਡਾਰੀ T20 ਵਿਸ਼ਵ ਕੱਪ 'ਚੋਂ ਬਾਹਰ, ਹੁਣ ਇਸ ਟੀਮ ਨੂੰ ਲੱਗਾ ਝਟਕਾ
ਦੱਸ ਦੇਈਏ ਕਿ ਅਭਿਸ਼ੇਕ ਸ਼ਰਮਾ ਟੂਰਨਾਮੈਂਟ ਦੇ ਪਹਿਲੇ ਮੈਚ ਵਿੱਚ ਅਮਰੀਕਾ ਖਿਲਾਫ ਖੇਡਦੇ ਸਮੇਂ ਹੀ ਅਸਵਸਥ ਮਹਿਸੂਸ ਕਰ ਰਹੇ ਸਨ। ਉਸ ਮੈਚ ਵਿੱਚ ਉਹ ਜ਼ੀਰੋ 'ਤੇ ਆਊਟ ਹੋ ਗਏ ਸਨ ਅਤੇ ਫੀਲਡਿੰਗ ਦੌਰਾਨ ਉਨ੍ਹਾਂ ਦੀ ਜਗ੍ਹਾ ਸੰਜੂ ਸੈਮਸਨ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਸੀ। ਦਿੱਲੀ ਪਹੁੰਚਣ ਤੋਂ ਬਾਅਦ ਉਨ੍ਹਾਂ ਦੀ ਸਿਹਤ ਜ਼ਿਆਦਾ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਉਣਾ ਪਿਆ।
ਸੰਜੂ ਸੈਮਸਨ ਨੂੰ ਮਿਲ ਸਕਦਾ ਹੈ ਮੌਕਾ
ਜੇਕਰ ਅਭਿਸ਼ੇਕ ਸ਼ਰਮਾ ਫਿੱਟ ਨਹੀਂ ਹੁੰਦੇ, ਤਾਂ ਉਨ੍ਹਾਂ ਦੀ ਜਗ੍ਹਾ ਸੰਜੂ ਸੈਮਸਨ ਨੂੰ ਪਲੇਇੰਗ ਇਲੈਵਨ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ। ਸੈਮਸਨ ਨੇ ਮੰਗਲਵਾਰ ਨੂੰ ਨੈੱਟਸ ਵਿੱਚ ਬੱਲੇਬਾਜ਼ੀ ਕੋਚ ਸਿਤਾਂਸ਼ੂ ਕੋਟਕ ਦੀ ਨਿਗਰਾਨੀ ਹੇਠ ਲੰਮਾ ਸਮਾਂ ਅਭਿਆਸ ਕੀਤਾ ਹੈ, ਜੋ ਇਸ ਗੱਲ ਦਾ ਸੰਕੇਤ ਹੈ ਕਿ ਟੀਮ ਪ੍ਰਬੰਧਨ ਵਿਕਲਪ ਵਜੋਂ ਤਿਆਰ ਹੈ। ਹਾਲਾਂਕਿ, ਪ੍ਰਬੰਧਨ ਨੂੰ ਉਮੀਦ ਹੈ ਕਿ ਅਭਿਸ਼ੇਕ ਐਤਵਾਰ ਤੱਕ ਪੂਰੀ ਤਰ੍ਹਾਂ ਫਿੱਟ ਹੋ ਜਾਣਗੇ।
ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਹੋਈ ਆਈਸੀਸੀ ਟੀ-20 ਰੈਂਕਿੰਗ ਵਿੱਚ ਅਭਿਸ਼ੇਕ ਸ਼ਰਮਾ ਦਾ ਦਬਦਬਾ ਬਣਿਆ ਹੋਇਆ ਹੈ, ਅਜਿਹੇ ਵਿੱਚ ਉਨ੍ਹਾਂ ਦਾ ਮੈਚ ਤੋਂ ਬਾਹਰ ਹੋਣਾ ਭਾਰਤ ਲਈ ਵੱਡਾ ਝਟਕਾ ਹੋ ਸਕਦਾ ਹੈ।
ਇਹ ਵੀ ਪੜ੍ਹੋ- ਇਕ ਹੋਰ ਧਾਕੜ ਖਿਡਾਰੀ T20 ਵਰਲਡ ਕੱਪ 'ਚੋਂ ਹੋਇਆ ਬਾਹਰ
T20 WC 2026: ਆਸਟ੍ਰੇਲੀਆ ਨੇ ਆਇਰਲੈਂਡ ਨੂੰ 67 ਦੌੜਾਂ ਨਾਲ ਹਰਾਇਆ
NEXT STORY