ਅੰਮ੍ਰਿਤਸਰ, (ਸਰਬਜੀਤ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭਾਰਤੀ ਟੀਮ ਦੇ ਖਿਡਾਰੀ ਅਭਿਸ਼ੇਕ ਸ਼ਰਮਾ ਨੇ ਆਪਣੀ ਮਾਤਾ ਦੇ ਨਾਲ ਦੇਰ ਰਾਤ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਉਹਨਾਂ ਨੇ ਇੱਕ ਆਮ ਸ਼ਰਧਾਲੂ ਵਾਂਗ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਕਰਦੇ ਹੋਏ ਜਿੱਥੇ ਸੱਚਖੰਡ ਵਿਖੇ ਮੱਥਾ ਟੇਕ ਪਾਲਕੀ ਸਾਹਿਬ ਦੇ ਦਰਸ਼ਨ ਕੀਤੇ ਉੱਥੇ ਹੀ ਉਹਨਾਂ ਨੇ ਆਪਣੇ ਚਾਹਣ ਵਾਲਿਆਂ ਨਾਲ ਸੈਲਫੀਆਂ ਵੀ ਖਚਵਾਈਆਂ।
ਜੱਗ ਬਾਣੀ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਉਹਨਾਂ ਦੱਸਿਆ ਕਿ ਭਾਰਤੀ ਟੀਮ ਵੱਲੋਂ 2026 ਦਾ ਵਰਲਡ ਕੱਪ ਜਿੱਤਣ ਤੋਂ ਬਾਅਦ ਉਹ ਆਪਣੀ ਮਾਤਾ ਦੇ ਨਾਲ ਰੂਹਾਨੀਅਤ ਦੇ ਇਸ ਕੇਂਦਰ ਵਿਖੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਆਏ ਹਨ। ਉਹਨਾਂ ਇਹ ਵੀ ਕਿਹਾ ਕਿ ਉਹ ਗੁਰੂ ਨਗਰੀ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ ਅਤੇ ਪਰਮਾਤਮਾ ਦੀ ਕਿਰਪਾ ਨਾਲ ਹੀ ਉਹਨਾਂ ਨੂੰ ਇੰਡੀਆ ਟੀਮ ਵਿੱਚ ਖੇਡਣ ਦਾ ਮੌਕਾ ਮਿਲਿਆ ਜਿਸ ਲਈ ਉਹ ਗੁਰੂ ਰਾਮਦਾਸ ਜੀ ਦੀ ਕਿਰਪਾ ਨਾਲ ਮਿਲੀ ਇਸ ਪ੍ਰਸਿੱਧੀ ਦੇ ਬਹੁਤ ਸ਼ੁਕਰ ਗੁਜ਼ਾਰ ਹਨ।
IPL ਸ਼ੁਰੂ ਹੋਣ ਤੋਂ ਪਹਿਲਾਂ ਟੀਮ ਨੂੰ ਲੱਗਾ ਵੱਡਾ ਝਟਕਾ, ਪੂਰੇ ਟੂਰਨਾਮੈਂਟ 'ਚੋਂ ਹੀ ਬਾਹਰ ਹੋਇਆ ਧਾਕੜ ਖਿਡਾਰੀ
NEXT STORY