ਨਵੀਂ ਦਿੱਲੀ- ਜੂਨੀਅਰ ਪਹਿਲਵਾਨ ਦੀ ਹੱਤਿਆ ਦੇ ਦੋਸ਼ੀ ਓਲੰਪਿਕ ਤਮਗਾ ਜੇਤੂ ਸੁਸ਼ੀਲ ਕੁਮਾਰ ਨੇ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਓਲੰਪਿਕ ਤਮਗਾ ਜੇਤੂ ਦੋਸੀ ਸੁਸ਼ੀਲ ਕੁਮਾਰ ਨੂੰ ਗੋਡੇ ਦਾ ਆਪਰੇਸ਼ਨ ਕਰਵਾਉਣ ਲਈ ਕੋਰਟ ਨੇ ਉਸ ਨੂੰ ਸ਼ਰਤ ਸਣੇ ਜ਼ਮਾਨਤ ਦਿੱਤੀ ਸੀ। ਦਿੱਲੀ ਦੀ ਰੋਹਿਣੀ ਅਦਾਲਤ ਨੇ ਸੁਸ਼ੀਲ ਕੁਮਾਰ ਨੂੰ 23 ਜੁਲਾਈ ਤੋਂ 30 ਜੁਲਾਈ ਤੱਕ ਇੱਕ ਹਫ਼ਤੇ ਲਈ ਅੰਤਰਿਮ ਜ਼ਮਾਨਤ ਦਿੱਤੀ ਸੀ। ਅਦਾਲਤ ਨੇ ਕਿਹਾ ਸੀ ਕਿ ਸੁਸ਼ੀਲ ਕੁਮਾਰ ਜ਼ਮਾਨਤ ਦੌਰਾਨ ਗਵਾਹਾਂ ਨਾਲ ਸੰਪਰਕ ਨਹੀਂ ਕਰੇਗਾ। ਇਸ ਤੋਂ ਪਹਿਲਾਂ 6 ਮਾਰਚ ਨੂੰ ਅਦਾਲਤ ਨੇ ਸੁਸ਼ੀਲ ਕੁਮਾਰ ਨੂੰ ਚਾਰ ਦਿਨਾਂ ਲਈ ਅੰਤਰਿਮ ਜ਼ਮਾਨਤ ਦਿੱਤੀ ਸੀ। ਉਸ ਨੂੰ ਆਪਣੇ ਪਿਤਾ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਲਈ ਜ਼ਮਾਨਤ ਦਿੱਤੀ ਗਈ ਸੀ। ਸੁਸ਼ੀਲ ਜੂਨ 2021 ਤੋਂ ਨਿਆਂਇਕ ਹਿਰਾਸਤ ਵਿੱਚ ਹੈ।
ਇਹ ਵੀ ਪੜ੍ਹੋ : Prithvi Shaw ਦੀ ਤੂਫਾਨੀ ਪਾਰੀ 'ਚ ਉੱਡੇ ਅੰਗਰੇਜ਼, 15 ਚੌਕੇ ਤੇ 7 ਛੱਕੇ ਜੜ ਟੀਮ ਨੂੰ ਦਿਵਾਈ ਵੱਡੀ ਜਿੱਤ
ਉਸ 'ਤੇ ਜੂਨੀਅਰ ਅਥਲੀਟ ਸਾਗਰ ਧਨਖੜ ਦੀ ਹੱਤਿਆ ਅਤੇ ਹੱਤਿਆ ਦੀ ਕੋਸ਼ਿਸ਼ ਦੇ ਨਾਲ-ਨਾਲ ਦੰਗਾ ਅਤੇ ਅਪਰਾਧਿਕ ਸਾਜ਼ਿਸ਼ ਰਚਣ ਦਾ ਦੋਸ਼ ਹੈ। ਦਿੱਲੀ ਪੁਲਿਸ ਨੇ ਧਨਖੜ ਕਤਲ ਕੇਸ ਵਿੱਚ ਅਦਾਲਤ ਵਿੱਚ 170 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ, ਜਿਸ ਵਿੱਚ ਸੁਸ਼ੀਲ ਕੁਮਾਰ ਨੂੰ ਮੁੱਖ ਮੁਲਜ਼ਮ ਬਣਾਇਆ ਗਿਆ ਸੀ। ਸੁਸ਼ੀਲ ਕੁਮਾਰ ਜ਼ਮਾਨਤ 'ਤੇ ਰਿਹਾਅ ਸੀ। ਇਸ ਦੌਰਾਨ ਉਨ੍ਹਾਂ ਦੇ ਗੋਡੇ ਦਾ ਅਪਰੇਸ਼ਨ ਵੀ ਹੋਇਆ।
ਇਹ ਵੀ ਪੜ੍ਹੋ : WI vs IND: ਵੈਸਟਇੰਡੀਜ਼ ਨੇ ਜਿੱਤਿਆ 5ਵਾਂ T20, 7 ਸਾਲ ਬਾਅਦ ਟੀਮ ਇੰਡੀਆ ਤੋਂ ਜਿੱਤੀ T20 ਸੀਰੀਜ਼
ਦੋਸ਼ ਹੈ ਕਿ ਸੁਸ਼ੀਲ ਕੁਮਾਰ ਨੇ ਆਪਣੇ ਸਾਥੀਆਂ ਨਾਲ 4-5 ਮਈ 2021 ਦੀ ਦਰਮਿਆਨੀ ਰਾਤ ਨੂੰ ਦਿੱਲੀ ਦੇ ਛਤਰਸਾਲ ਸਟੇਡੀਅਮ ਦੀ ਪਾਰਕਿੰਗ ਵਿੱਚ 23 ਸਾਲਾ ਪਹਿਲਵਾਨ ਸਾਗਰ ਧਨਖੜ, ਉਸ ਦੇ ਦੋਸਤ ਸੋਨੂੰ ਅਤੇ ਤਿੰਨ ਹੋਰਾਂ 'ਤੇ ਹਮਲਾ ਕਰ ਦਿੱਤਾ ਸੀ। ਜਾਇਦਾਦ ਵਿਵਾਦ 'ਚ ਬਾਅਦ ਵਿੱਚ ਸਾਗਰ ਧਨਖੜ ਦੀ ਮੌਤ ਹੋ ਗਈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਸਾਗਰ ਅਤੇ ਉਸਦੇ ਦੋਸਤਾਂ ਨੂੰ ਪਹਿਲਾਂ ਦਿੱਲੀ ਵਿੱਚ ਦੋ ਵੱਖ-ਵੱਖ ਥਾਵਾਂ ਤੋਂ ਅਗਵਾ ਕੀਤਾ ਗਿਆ, ਫਿਰ ਛਤਰਸਾਲ ਸਟੇਡੀਅਮ ਵਿੱਚ ਲਿਆਂਦਾ ਗਿਆ, ਜਿੱਥੇ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
ਭਾਰਤੀ ਮਹਿਲਾ ਫੁੱਟਬਾਲ ਖਿਡਾਰਨਾਂ ਵਿਦੇਸ਼ੀ ਲੀਗਾਂ ਵਿੱਚ ਖੇਡ ਕੇ ਅੰਤਰਰਾਸ਼ਟਰੀ ਪੱਧਰ 'ਤੇ ਬਣਾ ਰਹੀਆਂ ਨੇ ਪਛਾਣ
NEXT STORY