ਨਵੀਂ ਦਿੱਲੀ— ਅਫਗਾਨਿਸਤਾਨ ਤੇ ਬੰਗਲਾਦੇਸ਼ ਵਿਚਾਲੇ ਟੀ-20 ਸੀਰੀਜ਼ ਦਾ ਆਖਰੀ ਮੈਚ ਖੇਡਿਆ ਗਿਆ। ਅਫਗਾਨਿਸਤਾਨ ਨੇ ਪਹਿਲਾਂ ਟਾਸ ਜਿੱਤੇ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਅਫਗਾਨਿਸਤਾਨ ਨੇ ਬੰਗਲਾਦੇਸ਼ ਨੂੰ 146 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਬੱਲੇਬਾਜ਼ੀ ਕਰਨ ਉਤਰੀ ਬੰਗਲਾਦੇਸ਼ ਦੀ ਟੀਮ 20 ਓਵਰਾਂ 'ਚ 144 ਦੌੜਾਂ ਹੀ ਬਣਾ ਸਕੀ ਤੇ ਅਫਗਾਨਿਸਤਾਨ ਦੀ ਟੀਮ ਨੇ ਇਹ ਮੈਚ 1 ਦੌੜ ਨਾਲ ਜਿੱਤ ਲਿਆ। ਅਫਗਾਨਿਸਤਾਨ ਟੀਮ ਨੇ ਟੀ-20 ਸੀਰੀਜ਼ 'ਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਅਫਗਾਨਿਸਤਾਨ ਦੀ ਟੀਮ ਨੇ ਇਹ ਮੈਚ ਜਿੱਤ ਕੇ 3-0 ਨਾਲ ਸੀਰੀਜ਼ 'ਤੇ ਕਬਜ਼ਾ ਕਰ ਲਿਆ ਤੇ ਬੰਗਲਾਦੇਸ਼ ਨੂੰ ਕਲੀਨ ਸਵੀਪ ਕਰ ਦਿੱਤਾ। ਅਫਗਾਨਿਸਤਾਨ ਨੇ ਪਹਿਲੇ ਟੀ-20 ਮੈਚ 'ਚ ਬੰਗਲਾਦੇਸ਼ ਨੂੰ 45 ਦੌੜਾਂ ਤੇ ਦੂਜੇ ਮੈਚ 'ਚ 6 ਵਿਕਟਾਂ ਨਾਲ ਹਰਾ ਦਿੱਤਾ ਸੀ।
16 ਡੱਬੇ ਨਜਾਇਜ਼ ਸ਼ਰਾਬ ਸਮੇਤ ਇਕ ਗ੍ਰਿਫਤਾਰ
NEXT STORY