ਸਪੋਰਟਸ ਡੈਸਕ- ਆਈਸੀਸੀ ਮੇਨਜ਼ ਟੀ-20 ਵਿਸ਼ਵ ਕੱਪ 2026 ਦੇ 38ਵੇਂ ਮੁਕਾਬਲੇ ਵਿੱਚ ਅਫਗਾਨਿਸਤਾਨ ਨੇ ਆਪਣਾ ਸਫ਼ਰ ਸ਼ਾਨਦਾਰ ਜਿੱਤ ਨਾਲ ਖਤਮ ਕੀਤਾ ਹੈ। ਚੇਨਈ ਦੇ ਐਮਏ ਚਿਦੰਬਰਮ ਸਟੇਡੀਅਮ ਵਿੱਚ ਖੇਡੇ ਗਏ ਗਰੁੱਪ-ਡੀ ਦੇ ਇਸ ਮੁਕਾਬਲੇ ਵਿੱਚ ਅਫਗਾਨਿਸਤਾਨ ਨੇ ਕੈਨੇਡਾ ਨੂੰ 82 ਦੌੜਾਂ ਦੇ ਵੱਡੇ ਫਰਕ ਨਾਲ ਹਰਾਇਆ। ਹਾਲਾਂਕਿ ਦੋਵੇਂ ਟੀਮਾਂ ਸੁਪਰ-8 ਦੀ ਦੌੜ ਤੋਂ ਬਾਹਰ ਹੋ ਚੁੱਕੀਆਂ ਹਨ ਪਰ ਅਫਗਾਨਿਸਤਾਨ ਨੇ ਇਸ ਜਿੱਤ ਨਾਲ ਟੂਰਨਾਮੈਂਟ ਤੋਂ ਸਨਮਾਨਜਨਕ ਵਿਦਾਇਗੀ ਲਈ ਹੈ।
ਕੈਨੇਡਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ, ਜੋ ਕਿ ਗਲਤ ਸਾਬਤ ਹੋਇਆ। ਅਫਗਾਨਿਸਤਾਨ ਨੇ ਨਿਰਧਾਰਤ 20 ਓਵਰਾਂ ਵਿੱਚ 200/4 ਦਾ ਵਿਸ਼ਾਲ ਸਕੋਰ ਖੜ੍ਹਾ ਕੀਤਾ। ਸਲਾਮੀ ਬੱਲੇਬਾਜ਼ ਇਬਰਾਹਿਮ ਜਾਦਰਾਨ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 56 ਗੇਂਦਾਂ ਵਿੱਚ 7 ਚੌਕਿਆਂ ਅਤੇ 5 ਛੱਕਿਆਂ ਦੀ ਮਦਦ ਨਾਲ 95 ਦੌੜਾਂ ਦੀ ਪਾਰੀ ਖੇਡੀ। ਉਨ੍ਹਾਂ ਤੋਂ ਇਲਾਵਾ ਸਦਿਕੁੱਲਾ ਅਟਲ ਨੇ 44 ਅਤੇ ਰਹਿਮਾਨਉੱਲ੍ਹਾ ਗੁਰਬਾਜ਼ ਨੇ 30 ਦੌੜਾਂ ਦਾ ਯੋਗਦਾਨ ਪਾਇਆ। ਕੈਨੇਡਾ ਵੱਲੋਂ ਜਸਕਰਨ ਸਿੰਘ ਨੇ 3 ਵਿਕਟਾਂ ਹਾਸਲ ਕੀਤੀਆਂ।
201 ਦੌੜਾਂ ਦੇ ਵੱਡੇ ਟੀਚੇ ਦਾ ਪਿੱਛਾ ਕਰਦਿਆਂ ਕੈਨੇਡਾ ਦੀ ਸ਼ੁਰੂਆਤ ਬਹੁਤ ਮਾੜੀ ਰਹੀ। ਟੀਮ ਨਿਰਧਾਰਤ ਓਵਰਾਂ ਵਿੱਚ 8 ਵਿਕਟਾਂ ਗੁਆ ਕੇ ਸਿਰਫ਼ 118 ਦੌੜਾਂ ਹੀ ਬਣਾ ਸਕੀ। ਕੈਨੇਡਾ ਲਈ ਹਰਸ਼ ਠਾਕਰ (30) ਅਤੇ ਸਾਦ ਬਿਨ ਜ਼ਫਰ (28) ਤੋਂ ਇਲਾਵਾ ਕੋਈ ਵੀ ਬੱਲੇਬਾਜ਼ ਟਿਕ ਕੇ ਨਹੀਂ ਖੇਡ ਸਕਿਆ।
ਫਗਾਨਿਸਤਾਨ ਦੀ ਜਿੱਤ ਵਿੱਚ ਤਜਰਬੇਕਾਰ ਗੇਂਦਬਾਜ਼ ਮੁਹੰਮਦ ਨਬੀ ਨੇ ਅਹਿਮ ਭੂਮਿਕਾ ਨਿਭਾਈ, ਜਿਸ ਨੇ ਸਿਰਫ਼ 7 ਦੌੜਾਂ ਦੇ ਕੇ 4 ਵਿਕਟਾਂ ਝਟਕਾਈਆਂ। ਕਪਤਾਨ ਰਾਸ਼ਿਦ ਖਾਨ ਨੇ ਵੀ 2 ਵਿਕਟਾਂ ਲੈ ਕੇ ਕੈਨੇਡਾ ਦੇ ਮੱਧਕ੍ਰਮ ਨੂੰ ਤਬਾਹ ਕਰ ਦਿੱਤਾ।
T20 ਵਿਸ਼ਵ ਕੱਪ 'ਚ ਹੋਇਆ ਇਕ ਹੋਰ ਵੱਡਾ ਉਲਟਫੇਰ, TEAM INDIA ਦੀ ਵਧੀ ਟੈਨਸ਼ਨ!
NEXT STORY