ਚੰਡੀਗੜ੍ਹ (ਲੱਲਨ)- ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ. ਸੀ. ਏ.) ਦੀਆਂ ਚੋਣਾਂ ਤੋਂ ਬਾਅਦ ਅਮਰਜੀਤ ਸਿੰਘ ਮਹਿਤਾ ਨੂੰ ਸਰਬਸੰਮਤੀ ਨਾਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪ੍ਰੀਤ ਮਹਿੰਦਰ ਸਿੰਘ ਬੰਗਾ ਨੂੰ ਉਪ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ।
ਇਹ ਵੀ ਪੜ੍ਹੋ : ਲੌਂਗੋਵਾਲ ਵਿਖੇ ਬਣੇਗਾ 3.96 ਕਰੋੜ ਰੁਪਏ ਦੀ ਲਾਗਤ ਵਾਲਾ ਖੇਡ ਸਟੇਡੀਅਮ : ਮੀਤ ਹੇਅਰ

ਪੀਸੀਏ ਦੇ ਵਿੱਤ ਵਿੱਚ ਪੂਰੀ ਪਾਰਦਰਸ਼ਤਾ ਲਿਆਉਣ ਲਈ ਸੁਨੀਲ ਗੁਪਤਾ ਨੂੰ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਖਜ਼ਾਨਚੀ ਦੇ ਅਹੁਦੇ ਲਈ ਸਰਬਸੰਮਤੀ ਨਾਲ ਚੁਣਿਆ ਗਿਆ ਹੈ। ਗੁਪਤਾ ਉੱਤਰੀ ਭਾਰਤ ਵਿੱਚ ਇੱਕ ਪ੍ਰਮੁੱਖ ਚਾਰਟਰਡ ਅਕਾਊਂਟੈਂਟ ਹਨ ਅਤੇ 6 ਸਾਲਾਂ ਲਈ ਕੇਨਰਾ ਬੈਂਕ ਦੇ ਸਾਬਕਾ ਡਾਇਰੈਕਟਰ ਵੀ ਹਨ।
ਇਹ ਵੀ ਪੜ੍ਹੋ : ਸਿਰੀਕਿਟ ਕੱਪ : ਭਾਰਤ ਦੀ ਅਵਨੀ ਨੇ ਸ਼ਾਨਦਾਰ ਪ੍ਰਦਰਸ਼ਨ ਨਾਲ ਜਿੱਤਿਆ ਖਿਤਾਬ

ਨਵੇਂ ਪੀਸੀਏ ਪ੍ਰਬੰਧਨ ਦੀ ਤਰਜੀਹ ਇਸ ਸਾਲ ਅਕਤੂਬਰ ਵਿੱਚ ਭਾਰਤ ਵਿੱਚ ਸ਼ੁਰੂ ਹੋਣ ਵਾਲੇ ਵਨ-ਡੇ ਵਿਸ਼ਵ ਕੱਪ ਟੂਰਨਾਮੈਂਟ ਦੇ ਕੁਝ ਮੈਚਾਂ ਦੀ ਮੇਜ਼ਬਾਨੀ ਲਈ ਨਿਊ ਚੰਡੀਗੜ੍ਹ ਵਿੱਚ ਨਵੇਂ ਸਟੇਡੀਅਮ ਨੂੰ ਸਮੇਂ ਸਿਰ ਪੂਰਾ ਕਰਨਾ ਹੈ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
ਲੌਂਗੋਵਾਲ ਵਿਖੇ ਬਣੇਗਾ 3.96 ਕਰੋੜ ਰੁਪਏ ਦੀ ਲਾਗਤ ਵਾਲਾ ਖੇਡ ਸਟੇਡੀਅਮ : ਮੀਤ ਹੇਅਰ
NEXT STORY