ਸਪੋਰਟਸ ਡੈਸਕ- ਨਿਊਜ਼ੀਲੈਂਡ ਦੀ ਟੀਮ ਇਸ ਸਮੇਂ ਭਾਰਤ ਨਾਲ ਵਨਡੇ ਸੀਰੀਜ਼ ਖੇਡਣ ਲਈ ਭਾਰਤ ਆਈ ਹੋਈ ਹੈ। ਲੜੀ ਦੇ ਪਹਿਲੇ ਮੁਕਾਬਲੇ 'ਚ ਜਿੱਥੇ ਭਾਰਤ ਨੇ ਰੋਮਾਂਚਕ ਅੰਦਾਜ਼ 'ਚ 4 ਵਿਕਟਾਂ ਨਾਲ ਸ਼ਾਨਦਾਰ ਜਿੱਤ ਦਰਜ ਕੀਤੀ ਸੀ, ਉੱਥੇ ਹੀ ਭਾਰਤੀ ਕ੍ਰਿਕਟ ਟੀਮ ਨਾਲ ਜੁੜੀ ਇਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਭਾਰਤੀ ਆਲਰਾਊਂਡਰ ਵਾਸ਼ਿੰਗਟਨ ਸੁੰਦਰ ਖਿਚਾਅ ਕਾਰਨ ਲੜੀ ਦੇ ਬਾਕੀ 2 ਮੈਚਾਂ 'ਚੋਂ ਬਾਹਰ ਹੋ ਗਏ ਹਨ।
ਵਾਸ਼ਿੰਗਟਨ ਸੁੰਦਰ ਨੂੰ ਵਡੋਦਰਾ ਵਿੱਚ ਖੇਡੇ ਗਏ ਪਹਿਲੇ ਵਨਡੇ ਦੌਰਾਨ ਗੇਂਦਬਾਜ਼ੀ ਕਰਦੇ ਸਮੇਂ ਆਪਣੀ ਖੱਬੀ ਪਸਲੀ ਦੇ ਹੇਠਲੇ ਹਿੱਸੇ ਵਿੱਚ ਤੇਜ਼ ਦਰਦ ਮਹਿਸੂਸ ਹੋਇਆ ਸੀ। ਉਨ੍ਹਾਂ ਦੀ ਸੱਟ ਦੀ ਗੰਭੀਰਤਾ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਆਰਾਮ ਤੇ ਇਲਾਜ ਲਈ ਲੜੀ ਦੇ ਬਾਕੀ ਮੁਕਾਬਲਿਆਂ 'ਚੋਂ ਬਾਹਰ ਕਰ ਦਿੱਤਾ ਗਿਆ ਹੈ ਤੇ ਉਨ੍ਹਾਂ ਦੀ ਜਗ੍ਹਾ ਟੀਮ ਮੈਨੇਜਮੈਂਟ ਨੇ 26 ਸਾਲਾ ਆਯੁਸ਼ ਬਦੋਨੀ ਨੂੰ ਟੀਮ ਵਿੱਚ ਸ਼ਾਮਲ ਕੀਤਾ ਹੈ, ਜੋ ਪਹਿਲੀ ਵਾਰ ਭਾਰਤੀ ਟੀਮ ਵੱਲੋਂ ਖੇਡਦੇ ਨਜ਼ਰ ਆ ਸਕਦੇ ਹਨ। ਬਦੋਨੀ ਨੇ 27 ਲਿਸਟ-ਏ ਮੈਚਾਂ ਵਿੱਚ 693 ਦੌੜਾਂ ਬਣਾਈਆਂ ਹਨ ਅਤੇ 18 ਵਿਕਟਾਂ ਲਈਆਂ ਹਨ। ਉਹ ਰਾਜਕੋਟ ਵਿੱਚ ਹੋਣ ਵਾਲੇ ਦੂਜੇ ਵਨਡੇ ਲਈ ਟੀਮ ਨਾਲ ਜੁੜਨਗੇ।
ਇਹ ਵੀ ਪੜ੍ਹੋ- ਏਅਸਟ੍ਰਾਈਕ ਮਗਰੋਂ ਅਮਰੀਕਾ ਨੇ ਕਰ ਲਿਆ ਇਸ ਦੇਸ਼ 'ਤੇ ਕਬਜ਼ਾ ! ਟਰੰਪ ਨੇ ਖ਼ੁਦ ਨੂੰ ਐਲਾਨ'ਤਾ 'ਰਾਸ਼ਟਰਪਤੀ'
ਇਸ ਤੋਂ ਪਹਿਲਾਂ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਵੀ ਪ੍ਰੈਕਟਿਸ ਦੌਰਾਨ ਜ਼ਖ਼ਮੀ ਹੋ ਕੇ ਲੜੀ 'ਚੋਂ ਬਾਹਰ ਹੋ ਗਏ ਸਨ ਤੇ ਉਨ੍ਹਾਂ ਦੀ ਜਗ੍ਹਾ ਧਰੁਵ ਜੁਰੇਲ ਨੂੰ ਟੀਮ 'ਚ ਸ਼ਾਮਲ ਕੀਤਾ ਗਿਆ ਹੈ। ਸੁੰਦਰ ਦੀ ਸੱਟ ਆਉਣ ਵਾਲੇ ਘਰੇਲੂ T20 ਵਿਸ਼ਵ ਕੱਪ ਦੀਆਂ ਤਿਆਰੀਆਂ ਲਈ ਇੱਕ ਵੱਡਾ ਝਟਕਾ ਮੰਨੀ ਜਾ ਰਹੀ ਹੈ ਤੇ ਟੀਮ ਮੈਨੇਜਮੈਂਟ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰ ਰਿਹਾ ਹੈ।
ਦੂਜੇ ਅਤੇ ਤੀਜੇ ਵਨਡੇ ਲਈ ਇੰਝ ਹੋਵੇਗੀ ਟੀਮ
ਸ਼ੁਭਮਨ ਗਿੱਲ (ਕਪਤਾਨ), ਰੋਹਿਤ ਸ਼ਰਮਾ, ਵਿਰਾਟ ਕੋਹਲੀ, ਕੇ.ਐੱਲ. ਰਾਹੁਲ (ਵਿਕਟਕੀਪਰ), ਸ਼੍ਰੇਅਸ ਅਈਅਰ, ਰਵਿੰਦਰ ਜਡੇਜਾ, ਮੁਹੰਮਦ ਸਿਰਾਜ, ਹਰਸ਼ਿਤ ਰਾਣਾ, ਪ੍ਰਸਿੱਧ ਕ੍ਰਿਸ਼ਨਾ, ਕੁਲਦੀਪ ਯਾਦਵ, ਨਿਤੀਸ਼ ਕੁਮਾਰ ਰੈੱਡੀ, ਅਰਸ਼ਦੀਪ ਸਿੰਘ, ਯਸ਼ਸਵੀ ਜਾਇਸਵਾਲ, ਧਰੁਵ ਜੁਰੇਲ ਅਤੇ ਆਯੁਸ਼ ਬਡੋਨੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੁਣ ਭਾਰਤ ਨੂੰ ਰੋਕਣਾ ਮੁਸ਼ਕਿਲ! ਕੀਵੀਆਂ ਨੂੰ ਹਰਾ ਕੇ ਟੀਮ ਇੰਡੀਆ ਨੇ ਰਚਿਆ 'ਅਨੋਖਾ' ਇਤਿਹਾਸ
NEXT STORY