ਨਵੀਂ ਦਿੱਲੀ- ਪਿਛਲੇ ਲੰਬੇ ਸਮੇਂ ਤੋਂ ਸ਼੍ਰੇਅਸ ਅਈਅਰ ਸੱਟ ਦੇ ਕਾਰਨ ਟੀਮ ਇੰਡੀਆ ਦਾ ਹਿੱਸਾ ਨਹੀਂ ਸਨ। ਏਸ਼ੀਆ ਕੱਪ ਦੇ ਲਈ ਭਾਰਤੀ ਟੀਮ 'ਚ ਸ਼੍ਰੇਅਸ ਅਈਅਰ ਦੀ ਵਾਪਸੀ ਹੋਈ। ਪਾਕਿਸਤਾਨ ਦੇ ਖ਼ਿਲਾਫ਼ ਲੀਗ ਸਟੇਜ਼ ਮੁਕਾਬਲੇ 'ਚ ਸ਼੍ਰੇਅਸ ਟੀਮ ਇੰਡੀਆ ਦੀ ਪਲੇਇੰਗ ਇਲੈਵਨ ਦਾ ਹਿੱਸਾ ਸਨ ਪਰ ਉਸ ਤੋਂ ਬਾਅਦ ਫਿਰ ਉਹ ਸੱਟ ਦਾ ਸ਼ਿਕਾਰ ਹੋ ਗਏ। ਏਸ਼ੀਆ ਕੱਪ ਸੁਪਰ 4 ਰਾਊਂਡ 'ਚ ਭਾਰਤੀ ਟੀਮ ਪਾਕਿਸਤਾਨ ਅਤੇ ਸ਼੍ਰੀਲੰਕਾ ਦੇ ਖ਼ਿਲਾਫ਼ ਖੇਡੇ ਪਰ ਸ਼੍ਰੇਅਸ ਅਈਅਰ ਪਲੇਇੰਗ 11 ਦਾ ਹਿੱਸਾ ਨਹੀਂ ਸਨ। ਇਸ ਦੇ ਨਾਲ ਹੀ ਅੱਜ ਭਾਰਤੀ ਟੀਮ ਬੰਗਲਾਦੇਸ਼ ਦੇ ਖ਼ਿਲਾਫ਼ ਸ਼੍ਰੇਅਸ ਦੇ ਬਿਨਾਂ ਮੈਦਾਨ 'ਤੇ ਉਤਰੀ ਹੈ।
ਇਹ ਵੀ ਪੜ੍ਹੋ- ਟੈਨਿਸ : ਡੋਪਿੰਗ ਦੇ ਕਾਰਨ ਸਿਮੋਨਾ ਹਾਲੇਪ 'ਤੇ ਲੱਗੀ 4 ਸਾਲ ਦੀ ਪਾਬੰਦੀ
ਸ਼੍ਰੇਅਸ ਦੀ ਸੱਟ 'ਤੇ ਕੀ ਕਿਹਾ ਬੀਸੀਸੀਆਈ ਨੇ ?
ਸ਼੍ਰੇਅਸ ਅਈਅਰ ਦੀ ਸੱਟ ਕਿੰਨੀ ਗੰਭੀਰ ਹੈ ? ਸ਼੍ਰੇਅਸ ਅਈਅਰ ਕਦੋਂ ਮੈਦਾਨ 'ਤੇ ਵਾਪਸੀ ਕਰਨਗੇ? ਬੀਸੀਸੀਆਈ ਨੇ ਸ਼੍ਰੇਅਸ ਅਈਅਰ ਦੀ ਫਿਟਨੈੱਸ ਨੂੰ ਲੈ ਕੇ ਵੱਡਾ ਅਪਡੇਟ ਦਿੱਤਾ ਹੈ। ਬੀਸੀਸੀਆਈ ਮੁਤਾਬਕ ਸ਼੍ਰੇਅਸ ਅਈਅਰ ਦੀ ਫਿਟਨੈੱਸ 'ਚ ਲਗਾਤਾਰ ਸੁਧਾਰ ਹੋ ਰਿਹਾ ਹੈ ਪਰ ਫਿਲਹਾਲ ਉਹ ਪੂਰੀ ਤਰ੍ਹਾਂ ਫਿੱਟ ਨਹੀਂ ਹਨ। ਹਾਲਾਂਕਿ ਸ਼੍ਰੇਅਸ ਅਈਅਰ ਦੀ ਸੱਟ ਭਾਰਤੀ ਟੀਮ ਪ੍ਰਬੰਧਨ ਲਈ ਤਣਾਅ ਵਧਾਉਣ ਵਾਲੀ ਹੈ। ਏਸ਼ੀਆ ਕੱਪ ਤੋਂ ਬਾਅਦ ਭਾਰਤੀ ਟੀਮ ਆਸਟ੍ਰੇਲੀਆ ਖ਼ਿਲਾਫ਼ 3 ਵਨਡੇ ਮੈਚਾਂ ਦੀ ਸੀਰੀਜ਼ ਖੇਡੇਗੀ। ਆਸਟ੍ਰੇਲੀਆ ਖ਼ਿਲਾਫ਼ ਸੀਰੀਜ਼ ਤੋਂ ਬਾਅਦ ਭਾਰਤੀ ਟੀਮ ਵਿਸ਼ਵ ਕੱਪ 'ਚ ਪ੍ਰਵੇਸ਼ ਕਰੇਗੀ।
ਇਹ ਵੀ ਪੜ੍ਹੋ- ਵਿਸ਼ਵ ਕੱਪ ਤੋਂ ਪਹਿਲਾ ਪਾਕਿ ਲਈ ਬੁਰੀ ਖ਼ਬਰ, ਸ਼ੁਰੂਆਤੀ ਮੈਚਾਂ ਤੋਂ ਬਾਹਰ ਹੋ ਸਕਦੈ ਇਹ ਗੇਂਦਬਾਜ਼
ਕੀ ਵਿਸ਼ਵ ਕੱਪ ਤੱਕ ਫਿੱਟ ਰਹਿਣਗੇ ਸ਼੍ਰੇਅਸ ਅਈਅਰ?
ਹਾਲਾਂਕਿ ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਸ਼੍ਰੇਅਸ ਅਈਅਰ ਵਿਸ਼ਵ ਕੱਪ ਤੱਕ ਪੂਰੀ ਤਰ੍ਹਾਂ ਫਿੱਟ ਹੋਣਗੇ ਜਾਂ ਨਹੀਂ। ਪਰ ਮੰਨਿਆ ਜਾ ਰਿਹਾ ਹੈ ਕਿ ਸ਼੍ਰੇਅਸ ਅਈਅਰ ਵਿਸ਼ਵ ਕੱਪ ਤੱਕ ਪੂਰੀ ਤਰ੍ਹਾਂ ਠੀਕ ਹੋ ਜਾਣਗੇ। ਜੇਕਰ ਸ਼੍ਰੇਅਸ ਅਈਅਰ ਵਿਸ਼ਵ ਕੱਪ ਤੱਕ ਪੂਰੀ ਤਰ੍ਹਾਂ ਫਿੱਟ ਨਹੀਂ ਰਹਿੰਦੇ ਤਾਂ ਟੀਮ ਇੰਡੀਆ ਲਈ ਇਹ ਵੱਡਾ ਗੱਲ ਹੋਵੇਗੀ। ਭਾਰਤੀ ਟੀਮ ਵਿਸ਼ਵ ਕੱਪ 'ਚ ਆਪਣਾ ਪਹਿਲਾ ਮੈਚ ਆਸਟ੍ਰੇਲੀਆ ਖ਼ਿਲਾਫ਼ ਖੇਡੇਗੀ। ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਮੈਚ 8 ਅਕਤੂਬਰ ਨੂੰ ਚੇਨਈ 'ਚ ਖੇਡਿਆ ਜਾਵੇਗਾ। ਇਸ ਤੋਂ ਬਾਅਦ ਭਾਰਤੀ ਟੀਮ ਅਫਗਾਨਿਸਤਾਨ ਖ਼ਿਲਾਫ਼ ਮੈਦਾਨ 'ਚ ਉਤਰੇਗੀ। ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਮੈਚ 11 ਅਕਤੂਬਰ ਨੂੰ ਖੇਡਿਆ ਜਾਣਾ ਹੈ।
ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਰਨ ਔਜਲਾ ਦੇ ਦੀਵਾਨੇ ਹੋਏ ਭਾਰਤੀ ਕ੍ਰਿਕਟਰ ਵਿਰਾਟ ਕੋਹਲੀ, ਇੰਸਟਾਗ੍ਰਾਮ 'ਤੇ ਕੀਤਾ ਫਾਲੋ
NEXT STORY