ਨਵੀਂ ਦਿੱਲੀ- ਏਸ਼ੀਆ ਕੱਪ 2021 ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਇਸ ਦਾ ਆਯੋਜਨ 2023 'ਚ ਕੀਤਾ ਜਾਵੇਗਾ। ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਕਾਰਨ ਏਸ਼ੀਆਈ ਕ੍ਰਿਕਟ ਪ੍ਰੀਸ਼ਦ (ਏ. ਸੀ. ਸੀ.) ਨੂੰ ਇਹ ਫੈਸਲਾ ਲੈਣ ਦੇ ਲਈ ਮਜ਼ਬੂਰ ਹੋਣਾ ਪਿਆ।
ਇਹ ਖ਼ਬਰ ਪੜ੍ਹੋ- ਨਿਊਜ਼ੀਲੈਂਡ ਦੇ ਕ੍ਰਿਕਟਰ ਹੇਨਰੀ ਨਿਕੋਲਸ ਨੇ ਕੀਤਾ ਵਿਆਹ, ਦੇਖੋ ਤਸਵੀਰਾਂ
ਏ. ਸੀ. ਸੀ. ਨੇ ਮੀਡੀਆ ਨੂੰ ਜਾਰੀ ਬਿਆਨ 'ਚ ਕਿਹਾ ਕਿ ਕੋਵਿਡ-19 ਮਹਾਮਾਰੀ ਦੇ ਕਾਰਨ ਏ. ਸੀ. ਸੀ. ਕਾਰਜਕਾਰੀ ਬੋਰਡ ਨੂੰ ਏਸ਼ੀਆ ਕੱਪ ਨੂੰ 2023 'ਚ ਲੈ ਜਾਣ ਦਾ ਮੁਸ਼ਕਿਲ ਫੈਸਲਾ ਕਰਨਾ ਪੈ ਰਿਹਾ ਹੈ, ਉਸ ਤੋਂ ਬਾਅਦ ਏ. ਸੀ. ਸੀ. ਆਪਣੇ ਸਾਥੀਆਂ ਅਤੇ ਸ਼ੇਅਰ ਧਾਰਕਾਂ ਦੇ ਨਾਲ ਇਹ ਯਕੀਨੀ ਕਰਨ ਦਾ ਕੰਮ ਕਰੇਗੀ ਕਿ ਇਹ ਟੂਰਨਾਮੈਂਟ ਹਰ ਸਾਲ ਆਯੋਜਿਤ ਹੋਵੇ। ਬੋਰਡ ਨੇ ਇਸ ਮਾਮਲੇ 'ਤੇ ਧਿਆਨ ਨਾਲ ਵਿਚਾਰ ਕਰਨ ਤੋਂ ਬਾਅਦ ਤੈਅ ਕੀਤਾ ਕਿ ਇਸ ਟੂਰਨਾਮੈਂਟ ਨੂੰ ਮੁਅੱਤਲ ਕਰਨ ਤੋਂ ਇਲਾਵਾ ਕੋਈ ਹੋਰ ਚਾਰਾ ਨਹੀਂ ਹੈ। ਇਹ ਟੂਰਨਾਮੈਂਟ ਹੁਣ 2023 'ਚ ਕਰਨਾ ਹੀ ਸੰਭਵ ਹੋਵੇਗਾ ਕਿਉਂਕਿ 2022 'ਚ ਪਹਿਲਾਂ ਤੋਂ ਹੀ ਏਸ਼ੀਆ ਕੱਪ ਦਾ ਆਯੋਜਨ ਹੋਣਾ ਹੈ। ਏਸ਼ੀਆ ਕੱਪ ਦੇ ਲਈ ਤਾਰੀਖਾਂ ਦਾ ਐਲਾਨ ਨਿਰਧਾਰਤ ਸਮੇਂ ਦੇ ਅੰਦਰ ਦੱਸ ਦਿੱਤਾ ਜਾਵੇਗਾ। ਇਹ ਦੂਜਾ ਮੌਕਾ ਹੈ, ਜਦੋ ਇਸ ਟੂਰਨਾਮੈਂਟ ਦੇ ਆਯੋਜਨ 'ਤੇ ਪਾਣੀ ਫਿਰਿਆ ਹੋਵੇ। ਪਹਿਲਾਂ ਇਹ ਮੁਕਾਬਲਾ ਪਿਛਲੇ ਸਾਲ 2020 'ਚ ਪਾਕਿਸਤਾਨ 'ਚ ਹੋਣਾ ਸੀ ਪਰ ਕੋਰੋਨਾ ਮਹਾਮਾਰੀ ਦੇ ਚੱਲਦੇ ਇਕ ਸਾਲ ਦੇ ਲਈ ਮੁਲਤਵੀ ਕਰ ਦਿੱਤਾ ਗਿਆ ਸੀ। ਪਾਕਿਸਤਾਨ ਨੇ ਸ਼੍ਰੀਲੰਕਾ ਤੋਂ ਅਧਿਕਾਰ ਦੀ ਅਦਲਾ-ਬਦਲੀ ਕੀਤੀ ਸੀ ਇਸ ਲਈ ਜੂਨ 2021 'ਚ ਏਸ਼ੀਆ ਕੱਪ ਸ਼੍ਰੀਲੰਕਾ 'ਚ ਹੋਵੇਗਾ ਜਦਕਿ ਪਾਕਿਸਤਾਨ ਕ੍ਰਿਕਟ ਬੋਰਡ 2022 'ਚ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ।
ਇਹ ਖ਼ਬਰ ਪੜ੍ਹੋ- ਰਾਜਸਥਾਨ 'ਚ 8 ਜੂਨ ਤੱਕ ਵਧਾਇਆ ਗਿਆ ਲਾਕਡਾਊਨ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
BAN v SL : ਬੰਗਲਾਦੇਸ਼ ਨੇ ਪਹਿਲੇ ਵਨ ਡੇ 'ਚ ਸ਼੍ਰੀਲੰਕਾ ਨੂੰ 33 ਦੌੜਾਂ ਨਾਲ ਹਰਾਇਆ
NEXT STORY