ਨਵੀਂ ਦਿੱਲੀ— ਲੰਬੇ ਸਮੇਂ ਤੋਂ ਉਡੀਕਿਆ ਜਾ ਰਿਹਾ ਏਸ਼ੀਆ ਕੱਪ ਕ੍ਰਿਕਟ ਟੂਰਨਾਮੈਂਟ ਇਸ ਸਾਲ 27 ਅਗਸਤ ਤੋਂ ਸ਼ੁਰੂ ਹੋਵੇਗਾ। ਟੂਰਨਾਮੈਂਟ ਦੀ ਸ਼ੁਰੂਆਤ ਸ਼੍ਰੀਲੰਕਾ ਅਤੇ ਅਫਗਾਨਿਸਤਾਨ ਵਿਚਾਲੇ 27 ਅਗਸਤ ਨੂੰ ਹੋਣ ਵਾਲੇ ਮੈਚ ਨਾਲ ਹੋਵੇਗੀ, ਜਦੋਂਕਿ ਅਗਲੇ ਦਿਨ 28 ਅਗਸਤ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾਵੇਗਾ। ਟੂਰਨਾਮੈਂਟ ਦਾ ਸੁਪਰ ਫੋਰ ਪੜਾਅ 3 ਸਤੰਬਰ ਤੋਂ ਸ਼ੁਰੂ ਹੋਵੇਗਾ। ਟੂਰਨਾਮੈਂਟ ਦਾ ਫਾਈਨਲ ਮੁਕਾਬਲਾ 11 ਸਤੰਬਰ ਨੂੰ ਹੋਵੇਗਾ।
ਇਹ ਵੀ ਪੜ੍ਹੋ : CWG 2022 : ਪੰਜਾਬ ਦੀ ਧੀ ਹਰਜਿੰਦਰ ਕੌਰ ਨੇ ਦੇਸ਼ ਦਾ ਨਾਮ ਕੀਤਾ ਰੌਸ਼ਨ, ਵੇਟਲਿਫਟਿੰਗ 'ਚ ਜਿੱਤਿਆ ਕਾਂਸੀ ਦਾ ਤਮਗਾ
ਬੀ. ਸੀ. ਸੀ. ਆਈ. ਸਕੱਤਰ ਨੇ ਟਵੀਟ ਕੀਤਾ ਕਿ ਆਖਰਕਾਰ ਇੰਤਜ਼ਾਰ ਖਤਮ ਹੋ ਗਿਆ ਹੈ ਕਿਉਂਕਿ ਏਸ਼ੀਆ 'ਚ ਦਬਦਬੇ ਦੀ ਜੰਗ 27 ਅਗਸਤ ਨੂੰ ਸ਼ੁਰੂ ਹੋ ਕੇ 11 ਸਤੰਬਰ ਨੂੰ ਸਭ ਤੋਂ ਮਹੱਤਵਪੂਰਨ ਫਾਈਨਲ ਦੇ ਨਾਲ ਖਤਮ ਹੋਵੇਗੀ। ਏਸ਼ੀਅਨ ਕ੍ਰਿਕਟ ਕੌਂਸਲ ਦੇ ਪ੍ਰਧਾਨ ਜੈ ਸ਼ਾਹ ਨੇ ਕਿਹਾ, ਏਸ਼ੀਆ ਕੱਪ ਦਾ 15ਵਾਂ ਐਡੀਸ਼ਨ ਆਈ. ਸੀ. ਸੀ. ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਇੱਕ ਆਦਰਸ਼ ਤਿਆਰੀ ਵਜੋਂ ਕੰਮ ਕਰੇਗਾ।
ਇਹ ਵੀ ਪੜ੍ਹੋ : ਜਲੰਧਰ ਦੀ ਦਿਵਿਆਂਗ ਕੁੜੀ ਮਲਿਕਾ ਹਾਂਡਾ ਲਗਾਤਾਰ ਅੱਠਵੀਂ ਵਾਰ ਰਾਸ਼ਟਰੀ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ
ਏਸ਼ੀਅਨ ਕ੍ਰਿਕਟ ਕੌਂਸਲ (ਏ. ਸੀ. ਸੀ.) ਨੇ ਜੁਲਾਈ ਦੇ ਅਖੀਰ ਵਿੱਚ ਐਲਾਨ ਕੀਤਾ ਸੀ ਕਿ ਟਾਪੂ ਦੇਸ਼ ਸ਼੍ਰੀਲੰਕਾ ਵਿੱਚ ਮੌਜੂਦਾ ਸਥਿਤੀ ਦੇ ਕਾਰਨ ਏਸ਼ੀਆ ਕੱਪ 2022 ਸੰਯੁਕਤ ਅਰਬ ਅਮੀਰਾਤ ਵਿੱਚ ਆਯੋਜਿਤ ਕੀਤਾ ਜਾਵੇਗਾ। ਭਾਰਤ ਨੇ ਅਜੇ ਏਸ਼ੀਆ ਕੱਪ 2022 ਲਈ ਆਪਣੀ ਟੀਮ ਦਾ ਐਲਾਨ ਕਰਨਾ ਹੈ। ਟੂਰਨਾਮੈਂਟ ਦਾ ਪਿਛਲਾ ਐਡੀਸ਼ਨ 2018 ਵਿੱਚ ਹੋਇਆ ਸੀ, ਜਿੱਥੇ ਭਾਰਤ ਨੇ ਫਾਈਨਲ ਵਿੱਚ ਬੰਗਲਾਦੇਸ਼ ਨੂੰ ਤਿੰਨ ਵਿਕਟਾਂ ਨਾਲ ਹਰਾ ਕੇ ਸੱਤਵਾਂ ਖਿਤਾਬ ਜਿੱਤਿਆ ਸੀ। ਭਾਰਤ ਇਸ ਟੂਰਨਾਮੈਂਟ ਦੇ ਇਤਿਹਾਸ ਦੀ ਸਭ ਤੋਂ ਸਫਲ ਟੀਮ ਹੈ।
ਨੋਟ : ਇਸ ਖ਼ਬਰ ਬਾਰੇ ਕੀ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
CWG 2022 : ਲਾਨ ਬਾਲਸ ਦੀ ਮਹਿਲਾ ਟ੍ਰਿਪਲਸ ਪ੍ਰਤੀਯੋਗਿਤਾ 'ਚ ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾਇਆ
NEXT STORY