ਸਪੋਰਟਸ ਡੈਸਕ- ਭਾਰਤੀ ਟੀਮ ਨੇ ਏਸ਼ੀਆ ਕੱਪ 2023 ਲਈ ਅਭਿਆਸ ਸ਼ੁਰੂ ਕਰ ਦਿੱਤਾ ਹੈ। ਕਪਤਾਨ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਸਮੇਤ ਸਾਰੇ ਖਿਡਾਰੀ ਮੈਦਾਨ 'ਤੇ ਉਤਰੇ ਹਨ। ਦਿੱਗਜ ਕ੍ਰਿਕਟਰ ਏਬੀ ਡਿਵਿਲੀਅਰਸ ਨੇ ਕੋਹਲੀ ਨੂੰ ਲੈ ਕੇ ਸੁਝਾਅ ਦਿੱਤਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਕੋਹਲੀ ਨੂੰ ਚੌਥੇ ਨੰਬਰ 'ਤੇ ਬੱਲੇਬਾਜ਼ੀ ਕਰਨੀ ਚਾਹੀਦੀ ਹੈ। ਉਹ ਇਸ ਪੋਜ਼ੀਸ਼ਨ ਲਈ ਪਰਫੈਕਟ ਹਨ। ਇਸ ਨਾਲ ਉਹ ਮਿਡਲ ਆਰਡਰ ਨੂੰ ਵੀ ਸਪੋਰਟ ਕਰ ਸਕਣਗੇ।
ਇੰਡੀਆ ਟੂਡੇ ਦੀ ਇਕ ਖ਼ਬਰ ਮੁਤਾਬਕ ਡਿਵਿਲੀਅਰਸ ਨੇ ਕੋਹਲੀ ਦਾ ਜ਼ਿਕਰ ਕਰਦੇ ਹੋਏ ਕਿਹਾ, ''ਮੈਨੂੰ ਲੱਗਦਾ ਹੈ ਕਿ ਉਹ ਨੰਬਰ 4 ਲਈ ਪਰਫੈਕਟ ਹੈ। ਉਹ ਕਿਸੇ ਵੀ ਜ਼ਿੰਮੇਵਾਰੀ ਨੂੰ ਚੰਗੀ ਤਰ੍ਹਾਂ ਨਿਭਾ ਸਕਦੇ ਹਨ। ਮੈਨੂੰ ਨਹੀਂ ਪਤਾ ਕਿ ਉਹ ਇਸ ਨੰਬਰ 'ਤੇ ਖੇਡਣਾ ਚਾਹੁੰਣਗੇ ਜਾਂ ਨਹੀਂ। ਪਰ ਸਭ ਤੋਂ ਮਹੱਤਵਪੂਰਨ ਗੱਲ ਟੀਮ ਦੀ ਜ਼ਿੰਮੇਵਾਰੀ ਲੈਣਾ ਹੈ। ਜੋ ਵੀ ਜਿੰਮੇਵਾਰੀ ਮਿਲਦੀ ਹੈ, ਉਸ ਨੂੰ ਨਿਭਾਓ।
ਇਹ ਵੀ ਪੜ੍ਹੋ- ਨਹੀਂ ਰਹੇ WWE ਦੇ ਸਾਬਕਾ ਚੈਂਪੀਅਨ ਬ੍ਰੇ ਵਿਆਟ, 36 ਸਾਲ ਦੀ ਉਮਰ 'ਚ ਦੁਨੀਆ ਨੂੰ ਕਿਹਾ ਅਲਵਿਦਾ
ਭਾਰਤ-ਪਾਕਿਸਤਾਨ ਮੈਚ ਦਾ ਜ਼ਿਕਰ ਕਰਦੇ ਹੋਏ ਡਿਵਿਲੀਅਰਸ ਨੇ ਕਿਹਾ, ਭਾਰਤ ਅਤੇ ਪਾਕਿਸਤਾਨ ਇਸ ਵਾਰ ਏਸ਼ੀਆ ਕੱਪ ਜਿੱਤਣ ਦੇ ਮਜ਼ਬੂਤ ਦਾਅਵੇਦਾਰ ਹਨ। ਹਾਲਾਂਕਿ ਸ਼੍ਰੀਲੰਕਾ ਵੀ ਵੱਡੀਆਂ ਟੀਮਾਂ ਨੂੰ ਪਰੇਸ਼ਾਨ ਕਰਨ ਦੀ ਸਮਰੱਥਾ ਰੱਖਦਾ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਕੋਹਲੀ ਨੇ ਤੀਜੇ ਨੰਬਰ 'ਤੇ ਬੱਲੇਬਾਜ਼ੀ ਕਰਦੇ ਹੋਏ ਵਨਡੇ ਫਾਰਮੈਟ 'ਚ ਸਭ ਤੋਂ ਜ਼ਿਆਦਾ ਮੈਚ ਖੇਡੇ ਹਨ। ਕੋਹਲੀ ਨੇ ਇਸ ਬੱਲੇਬਾਜ਼ੀ ਸਥਿਤੀ 'ਤੇ 210 ਮੈਚ ਖੇਡੇ ਹਨ। ਇਸ ਦੌਰਾਨ 10777 ਦੌੜਾਂ ਬਣਾਈਆਂ ਹਨ। ਕੋਹਲੀ ਨੇ ਇਸ ਫਾਰਮੈਟ 'ਚ 39 ਸੈਂਕੜੇ ਅਤੇ 55 ਅਰਧ ਸੈਂਕੜੇ ਲਗਾਏ ਹਨ। ਉਹ ਨੰਬਰ 4 'ਤੇ ਬੱਲੇਬਾਜ਼ੀ ਕਰਦੇ ਹੋਏ 39 ਮੈਚ ਖੇਡ ਚੁੱਕੇ ਹਨ। ਇਸ ਦੌਰਾਨ 1767 ਦੌੜਾਂ ਬਣਾਈਆਂ ਹਨ। ਕੋਹਲੀ ਨੇ ਇਸ ਬੱਲੇਬਾਜ਼ੀ ਸਥਿਤੀ 'ਤੇ 7 ਸੈਂਕੜੇ ਅਤੇ 8 ਅਰਧ ਸੈਂਕੜੇ ਲਗਾਏ ਹਨ।
ਇਹ ਵੀ ਪੜ੍ਹੋ- ਯੁਗਾਂਡਾ ਦੇ ਰਾਸ਼ਟਰਪਤੀ ICC ਪੁਰਸ਼ ਕ੍ਰਿਕਟ ਵਿਸ਼ਵ ਕੱਪ ਟਰਾਫੀ ਦਾ ਕਰਨਗੇ ਉਦਘਾਟਨ
ਏਸ਼ੀਆ ਕੱਪ ਲਈ ਭਾਰਤ ਦੀ ਟੀਮ- ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਸੂਰਿਆਕੁਮਾਰ ਯਾਦਵ, ਤਿਲਕ ਵਰਮਾ, ਕੇਐੱਲ ਰਾਹੁਲ, ਈਸ਼ਾਨ ਕਿਸ਼ਨ, ਹਾਰਦਿਕ ਪੰਡਿਆ (ਉਪ-ਕਪਤਾਨ), ਰਵਿੰਦਰ ਜਡੇਜਾ, ਅਕਸ਼ਰ ਪਟੇਲ, ਸ਼ਾਰਦੁਲ ਠਾਕੁਰ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ, ਕੁਲਦੀਪ ਯਾਦਵ, ਪ੍ਰਸਿੱਧ ਕ੍ਰਿਸ਼ਨਾ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਸ਼ਵ ਕੱਪ 'ਚ ਟੀਮ ਇੰਡੀਆ ਲਈ ਸੈਂਕੜਾ ਲਗਾਉਣਗੇ ਰੋਹਿਤ, ਸਾਬਕਾ ਕ੍ਰਿਕਟਰ ਨੇ ਕੀਤੀ ਭਵਿੱਖਬਾਣੀ
NEXT STORY