ਸਪੋਰਟਸ ਡੈਸਕ : ਭਾਰਤ ਤੇ ਆਸਟ੍ਰੇਲੀਆ ਦਰਮਿਆਨ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ ਅੱਜ ਵਿਸ਼ਾਖਾਪਟਨਮ ਦੇ ਕੇਵਾਈਐਸ ਰਾਜਸ਼ੇਖਰ ਰੈੱਡੀ ਕ੍ਰਿਕਟ ਸਟੇਡੀਅਮ 'ਚ ਖੇਡਿਆ ਗਿਆ। ਮੈਚ 'ਚ ਆਸਟ੍ਰੇਲੀਆ ਨੇ ਭਾਰਤ ਨੂੰ 10 ਵਿਕਟਾਂ ਨਾਲ ਹਰਾਇਆ। ਮੈਚ 'ਚ ਆਸਟ੍ਰੇਲੀਆ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਨ ਆਈ ਭਾਰਤੀ ਟੀਮ ਨੇ ਖਰਾਬ ਪ੍ਰਦਰਸ਼ਨ ਕਰਦੇ ਹੋਏ ਸਿਰਫ਼ 26 ਓਵਰਾਂ 'ਚ ਸਾਰੀਆਂ ਵਿਕਟਾਂ ਗੁਆ ਕੇ 117 ਦੌੜਾਂ ਹੀ ਬਣਾਈਆਂ। ਇਸ ਤਰ੍ਹਾਂ ਭਾਰਤ ਆਸਟ੍ਰੇਲੀਆ ਨੂੰ ਜਿੱਤ ਲਈ 118 ਦੌੜਾਂ ਦਾ ਟੀਚਾ ਦਿੱਤਾ। ਬੇਹੱਦ ਆਸਾਨ ਟੀਚੇ ਦਾ ਪਿੱਛਾ ਕਰਦੇ ਹੋਏ ਆਸਟ੍ਰੇਲੀਆ ਨੇ ਸਿਰਫ 11 ਓਵਰਾਂ 'ਚ ਬਿਨਾ ਕੋਈ ਵਿਕਟ ਗੁਆਏ 121 ਦੌੜਾਂ ਬਣਾ ਕੇ ਭਾਰਤ ਨੂੰ 10 ਵਿਕਟਾਂ ਨਾਲ ਹਰਾ ਦਿੱਤਾ। ਆਸਟ੍ਰੇਲੀਆ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮਿਸ਼ੇਲ ਮਾਰਸ਼ ਨੇ 66 ਦੌੜਾਂ ਤੇ ਟ੍ਰੈਵਿਸ ਹੈੱਡ ਨੇ 51 ਦੌੜਾਂ ਬਣਾਈਆਂ ਤੇ ਮੈਚ ਆਸਟ੍ਰੇਲੀਆ ਦੀ ਝੋਲੀ 'ਚ ਪਾ ਦਿੱਤਾ।
ਇਹ ਵੀ ਪੜ੍ਹੋ : WPL 2023 : ਯੂਪੀ ਨੇ ਰੋਮਾਂਚਕ ਮੈਚ 'ਚ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਟੀਮ ਇੰਡੀਆ ਨੇ ਬੇਹੱਦ ਖਰਾਬ ਪ੍ਰਦਰਸ਼ਨ ਕੀਤਾ। ਟੀਮ ਦਾ ਕੋਈ ਵੀ ਖਿਡਾਰੀ ਟਿੱਕ ਕੇ ਨਹੀਂ ਖੇਡ ਸਕਿਆ। ਵਿਰਾਟ ਕੋਹਲੀ ਨੇ 31 ਦੌੜਾਂ, ਅਕਸ਼ਰ ਪਟੇਲ ਨੇ 29 ਦੌੜਾਂ ਸ਼ੁਭਮਨ ਗਿੱਲ ਨੇ 0 ਦੌੜ, ਕਪਤਾਨ ਰੋਹਿਤ ਸ਼ਰਮਾ ਨੇ 13 ਦੌੜਾਂ, ਸੂਰਯਕੁਮਾਰ ਯਾਦਵ 0 ਦੌੜ, ਕੇ. ਐੱਲ. ਰਾਹੁਲ 9 ਦੌੜਾਂ ਤੇ ਹਾਰਦਿਕ ਪੰਡਯਾ ਨੇ 2 ਦੌੜਾਂ ਤੇ ਰਵਿੰਦਰ ਜਡੇਜਾ ਨੇ 16 ਦੌੜਾਂ ਬਣਾਈਆਂ। ਆਸਟ੍ਰੇਲੀਆ ਵਲੋਂ ਮਿਸ਼ੇਲ ਸਟਾਰਕ ਨੇ 5, ਸੀਨ ਐਬਾਟ ਨੇ 3 ਤੇ ਨਾਥਨ ਐਲਿਸ ਨੇ 2 ਵਿਕਟਾਂ ਝਟਕਾਈਆਂ। ਇਸ ਮੈਚ ਤੋਂ ਪਹਿਲਾਂ ਵਾਨਖੇੜੇ ਸਟੇਡੀਅਮ ਵਿੱਚ ਖੇਡੇ ਗਏ ਪਹਿਲੇ ਮੈਚ ਵਿੱਚ ਭਾਰਤੀ ਟੀਮ ਨੇ 5 ਵਿਕਟਾਂ ਨਾਲ ਜਿੱਤ ਦਰਜ ਕੀਤੀ ਸੀ।
ਇਹ ਵੀ ਪੜ੍ਹੋ : WPL 2023 : ਸੋਫੀ ਡਿਵਾਈਨ ਦੀ ਧਾਕੜ ਪਾਰੀ, ਬੈਂਗਲੁਰੂ ਨੇ ਗੁਜਰਾਤ ਨੂੰ 8 ਵਿਕਟਾਂ ਨਾਲ ਹਰਾਇਆ
ਦੋਵਾਂ ਦੇਸ਼ਾਂ ਦੀ ਪਲੇਇੰਗ 11
ਭਾਰਤ : ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸੂਰਯਕੁਮਾਰ ਯਾਦਵ, ਕੇਐਲ ਰਾਹੁਲ (ਵਿਕਟਕੀਪਰ), ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਕੁਲਦੀਪ ਯਾਦਵ, ਮੁਹੰਮਦ ਸਿਰਾਜ, ਮੁਹੰਮਦ ਸ਼ਮੀ
ਆਸਟਰੇਲੀਆ : ਟ੍ਰੈਵਿਸ ਹੈੱਡ, ਮਿਸ਼ੇਲ ਮਾਰਸ਼, ਸਟੀਵਨ ਸਮਿਥ (ਕਪਤਾਨ), ਮਾਰਨਸ ਲੈਬੁਸ਼ਗਨ, ਅਲੈਕਸ ਕੈਰੀ (ਵਿਕਟਕੀਪਰ), ਕੈਮਰੂਨ ਗ੍ਰੀਨ, ਮਾਰਕਸ ਸਟੋਇਨਿਸ, ਸੀਨ ਐਬਟ, ਨਾਥਨ ਐਲਿਸ, ਮਿਸ਼ੇਲ ਸਟਾਰਕ, ਐਡਮ ਜ਼ਾਂਪਾ
ਨੋਟ : ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
WPL 2023 : ਸੋਫੀ ਡਿਵਾਈਨ ਦੀ ਧਾਕੜ ਪਾਰੀ, ਬੈਂਗਲੁਰੂ ਨੇ ਗੁਜਰਾਤ ਨੂੰ 8 ਵਿਕਟਾਂ ਨਾਲ ਹਰਾਇਆ
NEXT STORY