ਨਵੀਂ ਦਿੱਲੀ : ਭਾਰਤੀ ਕ੍ਰਿਕਟ ਟੀਮ ਇਨ੍ਹੀਂ ਦਿਨੀਂ ਆਸਟਰੇਲਿਆਈ ਦੌਰੇ 'ਤੇ ਹੈ ਅਤੇ ਬਾਇਓ ਸਕਿਓਰ ਬਬਲ ਵਿਚ ਜੰਮ ਕੇ ਅਭਿਆਸ ਕਰ ਰਹੀ ਹੈ। ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਵੀ ਆਸਟਰੇਲੀਆ ਖ਼ਿਲਾਫ਼ ਜੰਮ ਕੇ ਪਸੀਨਾ ਵਹਾ ਰਹੇ ਹਨ। ਵਿਰਾਟ ਕੋਹਲੀ ਮੈਦਾਨ 'ਤੇ ਅਭਿਆਸ ਦੇ ਨਾਲ-ਨਾਲ ਜਿੰਮ ਵਿਚ ਵੀ ਖ਼ੂਬ ਮਿਹਨਤ ਕਰ ਰਹੇ ਹਨ। ਹਾਲ ਹੀ ਵਿਚ ਉਨ੍ਹਾਂ ਨੇ ਆਪਣੇ ਜਿੰਮ ਸੈਸ਼ਨ ਦੀਆਂ ਕੁੱਝ ਤਸਵੀਰਾਂ ਆਪਣੇ ਅਧਿਕਾਰਤ ਟਵਿਟਰ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਵੇਖ ਕੇ ਅੰਦਾਜਾ ਲਗਾਇਆ ਜਾ ਸਕਦਾ ਹੈ ਕਿ ਆਸਟਰੇਲੀਆ ਨੂੰ ਮਾਤ ਦੇਣ ਲਈ ਵਿਰਾਟ ਕੋਹਲੀ ਕਾਫ਼ੀ ਮਿਹਨਤ ਕਰ ਰਹੇ ਹਨ।
ਇਹ ਵੀ ਪੜ੍ਹੋ:ਆਮ ਜਨਤਾ ਨੂੰ ਝੱਟਕਾ, ਲਗਾਤਾਰ ਵੱਧ ਰਹੀਆਂ ਹਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਅੱਜ ਦੇ ਨਵੇਂ ਭਾਅ
ਭਾਰਤ ਅਤੇ ਆਸਟਰੇਲੀਆ ਵਿਚਾਲੇ 3 ਮੈਚਾਂ ਦੀ ਵਨਡੇ, ਤਿੰਨ ਮੈਚਾਂ ਦੀ ਟੀ-20 ਅਤੇ ਇਸ ਦੇ ਬਾਅਦ 4 ਮੈਚਾਂ ਦੀ ਟੈਸਟ ਸੀਰੀਜ਼ ਖੇਡੀ ਜਾਣੀ ਹੈ। ਭਾਰਤ ਦੇ ਆਸਟਰੇਲਿਆਈ ਦੌਰੇ ਦੀ ਸ਼ੁਰੂਆਤ ਵਨਡੇ ਸੀਰੀਜ਼ ਨਾਲ ਹੋਵੇਗੀ, ਜੋ 27 ਨਵੰਬਰ ਤੋਂ ਸ਼ੁਰੂ ਹੋ ਰਹੀ ਹੈ। ਦੂਜਾ ਵਨਡੇ 29 ਨਵੰਬਰ ਅਤੇ ਤੀਜਾ ਵਨਡੇ 2 ਦਸੰਬਰ ਨੂੰ ਖੇਡਿਆ ਜਾਵੇਗਾ। ਵਨਡੇ ਸੀਰੀਜ਼ ਦੇ ਬਾਅਦ 4 ਦਸੰਬਰ ਤੋਂ ਟੀ- 20 ਸੀਰੀਜ਼ ਦਾ ਆਗਾਜ਼ ਹੋਵੇਗਾ। 4 ਦਸੰਬਰ ਨੂੰ ਪਹਿਲਾ ਟੀ-20 6 ਦਸੰਬਰ ਨੂੰ ਦੂਜਾ ਟੀ-20 ਅਤੇ 8 ਦਸੰਬਰ ਨੂੰ ਤੀਜਾ ਟੀ-20 ਮੈਚ ਖੇਡਿਆ ਜਾਵੇਗਾ।
4 ਟੈਸਟ ਮੈਚਾਂ ਦੀ ਇਸ ਲੜੀ ਦੇ ਮੈਚ ਐਡੀਲੇਡ (ਦਿਨ-ਰਾਤ, 17 ਤੋਂ 21 ਦਸੰਬਰ), ਮੈਲਬੌਰਨ (26 ਤੋਂ 30 ਦਸੰਬਰ), ਸਿਡਨੀ (7 ਤੋਂ 11 ਜਨਵਰੀ 2021) ਅਤੇ ਬ੍ਰਿਸਬੇਨ (15 ਤੋਂ 19 ਜਨਵਰੀ) ਵਿਚਾਲੇ ਆਯੋਜਿਤ ਕੀਤੇ ਜਾਣਗੇ। ਬੀ.ਸੀ.ਸੀ.ਆਈ. ਨੇ ਪਿਛਲੇ ਕਈ ਸਾਲਾਂ ਤੋਂ ਕ੍ਰਿਕਟਰਾਂ ਨੂੰ ਪੈਟਰਨਟੀ ਛੁੱਟੀ ਲੈਣ ਲਈ ਉਤਸ਼ਾਹਿਤ ਕੀਤਾ ਹੈ ਅਤੇ ਭਾਰਤ ਦੇ ਕਪਤਾਨ ਅਤੇ ਸਭ ਤੋਂ ਉੱਤਮ ਬੱਲੇਬਾਜ਼ ਲਈ ਵੀ ਇਹ ਵੱਖ ਨਹੀਂ ਹੋਵੇਗਾ।
ਦੱਸਣਯੋਗ ਹੈ ਕਿ ਵਿਰਾਟ ਕੋਹਲੀ ਆਸਟਰੇਲੀਆ ਖ਼ਿਲਾਫ਼ 4 ਮੈਚਾਂ ਦੀ ਸੀਰੀਜ਼ ਵਿਚ ਸਿਰਫ਼ 1 ਹੀ ਟੈਸਟ ਖੇਡਣ ਵਾਲੇ ਹਨ। ਇਸ ਦੇ ਬਾਅਦ ਉਹ ਭਾਰਤ ਪਰਤ ਆਉਣਗੇ। ਦਰਅਸਲ ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਕੁੱਝ ਸਮਾਂ ਪਹਿਲਾਂ ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਨਾਲ ਖ਼ੁਸ਼ਖ਼ਬਰੀ ਸਾਂਝੀ ਕੀਤੀ ਸੀ ਕਿ ਉਹ ਜਨਵਰੀ ਵਿਚ ਪਿਤਾ ਬਨਣ ਵਾਲੇ ਹਨ। ਅਜਿਹੇ ਵਿਚ ਭਾਰਤੀ ਕਪਤਾਨ ਲਈ ਕਾਫ਼ੀ ਖ਼ਾਸ ਮੌਕਾ ਹੈ। ਇਸ ਕਾਰਨ ਕੋਹਲੀ ਨੇ ਆਸਟਰੇਲੀਆ ਦੌਰੇ ਨੂੰ ਵਿਚਾਲੇ ਛੱਡ ਕੇ ਭਾਰਤ ਵਾਪਸ ਆਉਣ ਦਾ ਫ਼ੈਸਲਾ ਕੀਤਾ। ਬੀ.ਸੀ.ਸੀ.ਆਈ. ਨੇ ਉਨ੍ਹਾਂ ਨੂੰ ਪੈਟਰਨਟੀ ਛੁੱਟੀ ਦਿੱਤੀ ਹੈ।
ਵਿਰਾਟ ਕੋਹਲੀ ਦੀ ਪਤਨੀ ਅਨੁਸ਼ਕਾ ਨੇ 'ਮੈਟਰਨਿਟੀ ਲੀਵ' ਲੈਣ ਤੋਂ ਕੀਤਾ ਸਾਫ਼ ਇਨਕਾਰ, ਜਾਣੋ ਵਜ੍ਹਾ
NEXT STORY