ਦੁਬਈ— ਪਾਕਿਸਤਾਨ ਤੇ ਆਸਟਰੇਲੀਆ ਵਿਚਾਲੇ 5 ਵਨ ਡੇ ਮੈਚਾਂ ਦੀ ਸੀਰੀਜ਼ ਦਾ ਚੌਥਾ ਮੈਚ ਸ਼ੁੱਕਰਵਾਰ ਨੂੰ ਦੁਬਈ 'ਚ ਖੇਡਿਆ ਗਿਆ। ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟਰੇਲੀਆ ਨੇ ਪਾਕਿਸਤਾਨ ਨੂੰ 278 ਦੌੜਾਂ ਦਾ ਟੀਚਾ ਦਿੱਤਾ। ਜਵਾਬ 'ਚ ਬੱਲੇਬਾਜ਼ੀ ਕਰਨ ਉਤਰੀ ਪਾਕਿਸਤਾਨ ਦੀ ਟੀਮ 50 ਓਵਰਾਂ 'ਚ 271 ਦੌੜਾਂ ਹੀ ਬਣਾ ਸਕੀ ਤੇ ਆਸਟਰੇਲੀਆ ਨੇ ਇਹ ਮੈਚ 6 ਦੌੜਾਂ ਨਾਲ ਜਿੱਤ ਲਿਆ। ਇਸ ਦੇ ਨਾਲ ਹੀ ਆਸਟਰੇਲੀਆ ਨੇ 5 ਵਨ ਡੇ ਮੈਚਾਂ ਦੀ ਸੀਰੀਜ਼ 'ਚ 4-0 ਨਾਲ ਪਾਕਿਸਤਾਨ 'ਤੇ ਬੜ੍ਹਤ ਬਣਾ ਲਈ ਹੈ।

ਆਸਟਰੇਲੀਆ ਟੀਮ ਵਲੋਂ ਬੱਲੇਬਾਜ਼ੀ ਕਰਦੇ ਹੋਏ ਮੈੱਕਸਵੈਲ ਨੇ 98 ਦੌੜਾਂ ਦਾ ਯੋਗਦਾਨ ਦਿੱਤਾ।

ਪਾਕਿਸਤਾਨ ਟੀਮ ਵਲੋਂ ਬੱਲੇਬਾਜ਼ੀ ਕਰਦੇ ਹੋਏ ਆਬਿਦ ਅਲੀ ਨੇ 112 ਦੌੜਾਂ ਤੇ ਵਿਕਟਕੀਪਰ ਮੁਹੰਮਦ ਰਿਜ਼ਵਾਨ ਨੇ 104 ਦੌੜਾਂ ਬਣਾਈਆਂ। ਆਸਟਰੇਲੀਆ ਟੀਮ ਵਲੋਂ ਗੇਂਦਬਾਜ਼ੀ ਕਰਦੇ ਹੋਏ ਨਾਥਨ ਕੋਲਟਰ ਨਾਈਲ ਨੇ 3 ਵਿਕਟਾਂ ਹਾਸਲ ਕੀਤੀਆਂ। ਹੁਣ 5 ਵਨ ਡੇ ਮੈਚਾਂ ਦੀ ਸੀਰੀਜ਼ ਦਾ ਆਖਰੀ ਮੈਚ ਦੁਬਈ 'ਚ 31 ਮਾਰਚ ਨੂੰ ਖੇਡਿਆ ਜਾਵੇਗਾ।
ਸਾਡਾ ਸਕੋਰ ਵਧੀਆ ਸੀ ਪਰ ਵਾਰਨਰ ਸਾਹਮਣੇ ਕੁਝ ਨਹੀਂ ਕਰ ਸਕਦੇ : ਰਹਾਣੇ
NEXT STORY