ਆਬੂ ਧਾਬੀ- ਆਸਟਰੇਲੀਆ ਨੇ ਨਿਊਜ਼ੀਲੈਂਡ ਨੂੰ ਆਈ. ਸੀ. ਸੀ. ਟੀ-20 ਵਿਸ਼ਵ ਕੱਪ ਦੇ ਅਭਿਆਸ ਮੈਚ ਵਿਚ ਸੋਮਵਾਰ ਨੂੰ ਤਿੰਨ ਵਿਕਟਾਂ ਨਾਲ ਹਰਾ ਦਿੱਤਾ। ਨਿਊਜ਼ੀਲੈਂਡ ਨੇ 20 ਓਵਰਾਂ ਵਿਚ ਸੱਤ ਵਿਕਟਾਂ 'ਤੇ 158 ਦੌੜਾਂ ਬਣਾਈਆਂ ਜਦਕਿ ਆਸਟਰੇਲੀਆ ਨੇ 19.5 ਓਵਰਾਂ ਵਿਚ ਸੱਤ ਵਿਕਟਾਂ 'ਤੇ 159 ਦੌੜਾਂ ਬਣਾ ਕੇ ਜਿੱਤ ਹਾਸਲ ਕਰ ਲਈ।
ਇਹ ਖ਼ਬਰ ਪੜ੍ਹੋ- ਧੋਨੀ ਪਹਿਲਾਂ ਵੀ ਸਾਡੇ ਲਈ ਇਕ ਮੇਂਟਰ ਹੀ ਸਨ ਤੇ ਅੱਗੇ ਵੀ ਰਹਿਣਗੇ : ਵਿਰਾਟ
ਓਪਨਰ ਡੇਵਿਡ ਵਾਰਨਰ ਦੇ ਜ਼ੀਰੋ 'ਤੇ ਆਊਟ ਹੋਣ ਤੋਂ ਬਾਅਦ ਕਪਤਾਨ ਆਰੋਨ ਫਿੰਚ ਨੇ 24, ਮਿਸ਼ੇਲ ਮਾਰਸ਼ ਨੇ 24, ਸਟੀਵਨ ਸਮਿਥ ਨੇ 35, ਮਾਕਰਸ ਨੇ 21, ਐਸ਼ਟਨ ਅਗਰ ਨੇ 23 ਅਤੇ ਮਿਸ਼ੇਲ ਸਟਾਰ ਨੇ ਅਜੇਤੂ 13 ਦੌੜਾਂ ਬਣਾ ਕੇ ਆਸਟਰੇਲੀਆ ਨੂੰ ਇਕ ਗੇਂਦ ਰਹਿੰਦੇ ਜਿੱਤ ਦੀ ਮੰਜਿਲ 'ਤੇ ਪਹੁੰਚਾ ਦਿੱਤਾ। ਇਸ ਤੋਂ ਪਹਿਲਾਂ ਨਿਊਜ਼ੀਲੈਂਡ ਦੀ ਪਾਰੀ ਵਿਚ ਕਪਤਾਨ ਕੇਨ ਵਿਲੀਅਮਸਨ ਨੇ ਸਭ ਤੋਂ ਜ਼ਿਆਦਾ 37, ਡੇਰੀਲ ਮਿਸ਼ੇਲ ਨੇ 33 ਤੇ ਮਾਰਟਿਨ ਗੁਪਟਿਲ ਨੇ 30 ਦੌੜਾਂ ਬਣਾਈਆਂ। ਜੇਮਸ ਨੀਸ਼ਮ ਨੇ 18 ਗੇਂਦਾਂ 'ਤੇ ਤਿੰਨ ਚੌਕਿਆਂ ਤੇ 2 ਛੱਕਿਆਂ ਦੀ ਮਦਦ ਨਾਲ 31 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ।
ਇਹ ਖ਼ਬਰ ਪੜ੍ਹੋ- ਆਇਰਲੈਂਡ ਦੇ ਤੇਜ਼ ਗੇਂਦਬਾਜ਼ ਦਾ ਕਮਾਲ, ਹਾਸਲ ਕੀਤੀ ਇਹ ਉਪਲੱਬਧੀ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਟੀ20 ਵਿਸ਼ਵ ਕੱਪ : ਸ਼੍ਰੀਲੰਕਾ ਨੇ ਨਾਮੀਬੀਆ ਨੂੰ 7 ਵਿਕਟਾਂ ਨਾਲ ਹਰਾਇਆ
NEXT STORY