ਮੈਲਬੋਰਨ- ਆਸਟਰੇਲੀਆ ਨੇ ਆਪਣੇ ਦਿੱਗਜ ਕ੍ਰਿਕਟਰ ਸ਼ੇਨ ਵਾਰਨ ਨੂੰ ਅੰਤਿਮ ਵਿਦਾਈ ਦਿੱਤੀ, ਜਿਸ ਲਈ ਮੈਲਬੋਰਨ ਕ੍ਰਿਕਟ ਗਰਾਊਂਡ ’ਚ ਵੱਡੀ ਗਿਣਤੀ ’ਚ ਉਨ੍ਹਾਂ ਦੇ ਪ੍ਰਸ਼ੰਸਕ ਮੌਜੂਦ ਸਨ। ਆਲ ਟਾਈਮ ਮਹਾਨ ਕ੍ਰਿਕਟਰਾਂ ’ਚੋਂ ਇਕ ਸਾਬਕਾ ਲੈੱਗ ਸਪਿਨਰ ਵਾਰਨ ਦਾ ਇਸ ਮਹੀਨੇ ਦੇ ਸ਼ੁਰੂ ’ਚ ਥਾਈਲੈਂਡ ਦੇ ਕੋਹ ਸਮੁਈ ’ਚ ਛੁੱਟੀਆਂ ਮਨਾਉਣ ਦੌਰਾਨ ਦਿਹਾਂਤ ਹੋ ਗਿਆ ਸੀ।
ਇਹ ਖ਼ਬਰ ਪੜ੍ਹੋ- ਪੁਰਤਗਾਲ ਨੇ ਕੀਤਾ ਕੁਆਲੀਫਾਈ, ਰੋਨਾਲਡੋ ਨੂੰ ਮਿਲਿਆ ਫੀਫਾ ਵਿਸ਼ਵ ਕੱਪ ਜਿੱਤਣ ਦਾ ਇਕ ਹੋਰ ਮੌਕਾ
ਮੰਨਿਆ ਜਾ ਰਿਹਾ ਹੈ ਕਿ ਇਸ 52 ਸਾਲਾ ਖਿਡਾਰੀ ਨੂੰ ਦਿਲ ਦਾ ਦੌਰਾ ਪਿਆ ਸੀ। ਵਾਰਨ ਦਾ ਨਿੱਜੀ ਅੰਤਿਮ ਸੰਸਕਾਰ ਪਹਿਲਾਂ ਹੀ ਕੀਤਾ ਜਾ ਚੁੱਕਿਆ ਹੈ, ਜਿਸ ’ਚ ਇੰਗਲੈਂਡ ਦੇ ਸਾਬਕਾ ਕਪਤਾਨ ਮਾਈਕਲ ਵਾਨ ਸਣੇ ਦਰਜਨਾਂ ਹਸਤੀਆਂ ਸ਼ਾਮਲ ਹੋਈਆਂ ਸਨ। ਬੁੱਧਵਾਰ ਨੂੰ ਸੂਬਾਈ ਸ਼ਰਧਾਂਜਲੀ ਸਭਾ ਆਯੋਜਿਤ ਕੀਤੀ ਗਈ।
ਇਹ ਵੀ ਪੜ੍ਹੋ : ਵਿਰਾਟ ਕੋਹਲੀ ਫਿਰ ਚੁਣੇ ਗਏ ਦੇਸ਼ ਦੇ ਮਸ਼ਹੂਰ ਸੈਲੀਬ੍ਰਿਟੀ ਬ੍ਰਾਂਡ, ਰਣਵੀਰ ਸਿੰਘ ਨੇ ਅਕਸ਼ੈ ਨੂੰ ਪਛਾੜਿਆ
ਨੋਟ- ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।
ਪੁਰਤਗਾਲ ਨੇ ਕੀਤਾ ਕੁਆਲੀਫਾਈ, ਰੋਨਾਲਡੋ ਨੂੰ ਮਿਲਿਆ ਫੀਫਾ ਵਿਸ਼ਵ ਕੱਪ ਜਿੱਤਣ ਦਾ ਇਕ ਹੋਰ ਮੌਕਾ
NEXT STORY