ਖੇਡ ਡੈਸਕ : ਭਾਰਤ-ਆਸਟ੍ਰੇਲੀਆ ਦੇ ਵਿਚਕਾਰ ਤੀਸਰਾ ਅਤੇ ਆਖਰੀ ਵਨਡੇਅ (IND vs AUS 3rd ODI) ਅੱਜ ਯਾਨੀ 25 ਅਕਤੂਬਰ ਨੂੰ ਸਿਡਨੀ ਵਿੱਚ ਹੋ ਰਿਹਾ ਹੈ। ਇਸ ਮੈਚ ਦੇ ਸ਼ੁਰੂ ਹੋਣ ਤੋਂ ਪਹਿਲਾਂ ਦੋਵਾਂ ਟੀਮਾਂ ਵਲੋਂ ਟਾਸ ਕੀਤੀ ਗਈ। ਇਸ ਦੌਰਾਨ ਆਸਟ੍ਰੇਲੀਆ ਦੇ ਕਪਤਾਨ ਮਿਸ਼ੇਲ ਮਾਰਸ਼ ਨੇ ਭਾਰਤ ਵਿਰੁੱਧ ਤੀਜੇ ਵਨਡੇ ਮੈਚ ਵਿੱਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।
ਪੜ੍ਹੋ ਇਹ ਵੀ : ਬੱਸ 'ਚੋਂ ਜ਼ਿੰਦਾ ਨਿਕਲੇ ਚਸ਼ਮਦੀਦ ਨੇ ਬਿਆਨ ਕੀਤਾ ਦਿਲ ਦਹਿਲਾਉਂਦਾ ਮੰਜਰ, ਕਿਹਾ ਅਸੀਂ ਸ਼ੀਸ਼ੇ ਤੋੜ...
ਦੱਸ ਦੇਈਏ ਕਿ ਭਾਰਤੀ ਕ੍ਰਿਕਟ ਟੀਮ ਪਹਿਲੀ ਵਾਰ ਸ਼ੁਭਮਨ ਗਿਲ ਦੀ ਕਪਤਾਨੀ ਵਿੱਚ ਆਸਟਰੇਲੀਆ ਦੌਰੇ 'ਤੇ ਵਨਡੇ ਸੀਰੀਜ਼ ਖੇਡ ਰਹੀ ਹੈ। ਭਾਰਤ ਟੀਮ ਇਹ ਸੀਰੀਜ਼ ਹਾਰ ਗਈ ਹੈ ਪਰ ਇਸਦੇ ਬਾਵਜੂਦ ਟੀਮ ਤੀਜੇ ਵਨਡੇ ਵਿੱਚ ਜਿੱਤ ਹਾਸਲ ਕਰਕੇ ਇਸ ਸੀਰੀਜ਼ ਨੂੰ ਖਤਮ ਕਰਨਾ ਚਾਹੁੰਦੀ ਹੈ। ਆਸਟ੍ਰੇਲੀਆਈ ਟੀਮ ਪਿਛਲੇ ਦੋ ਮੈਚਾਂ ਵਿਚੋਂ ਜਿੱਤ ਹਾਸਲ ਕਰਕੇ ਸੀਰੀਜ਼ 'ਚ 2-0 ਨਾਲ ਅੱਗੇ ਚੱਲ ਰਹੀ ਹੈ।
ਸਿਡਨੀ ਵਨਡੇ ਲਈ ਭਾਰਤ ਦੀ ਪਲੇਇੰਗ ਇਲੈਵਨ: ਸ਼ੁਭਮਨ ਗਿੱਲ (ਕਪਤਾਨ), ਰੋਹਿਤ ਸ਼ਰਮਾ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਅਕਸ਼ਰ ਪਟੇਲ, ਕੇਐਲ ਰਾਹੁਲ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ, ਪ੍ਰਸਿਧ ਕ੍ਰਿਸ਼ਨਾ, ਹਰਸ਼ਿਤ ਰਾਣਾ ਅਤੇ ਮੁਹੰਮਦ ਸਿਰਾਜ।
ਸਿਡਨੀ ਵਨਡੇ ਲਈ ਆਸਟ੍ਰੇਲੀਆ ਦੇ ਪਲੇਇੰਗ 11 ਖਿਡਾਰੀ: ਮਿਸ਼ੇਲ ਮਾਰਸ਼ (ਕਪਤਾਨ), ਟ੍ਰੈਵਿਸ ਹੈੱਡ, ਮੈਥਿਊ ਸ਼ਾਰਟ, ਮੈਥਿਊ ਰੇਨਸ਼ਾ, ਐਲੇਕਸ ਕੈਰੀ (ਵਿਕਟਕੀਪਰ), ਕੂਪਰ ਕੌਨੋਲੀ, ਮਿਚ ਓਵਨ, ਮਿਸ਼ੇਲ ਸਟਾਰਕ, ਜੋਸ਼ ਹੇਜ਼ਲਵੁੱਡ, ਨਾਥਨ ਐਲਿਸ ਅਤੇ ਐਡਮ ਜ਼ਾਂਪਾ।
ਪੜ੍ਹੋ ਇਹ ਵੀ : ਹਾਈਵੇਅ 'ਤੇ ਰੂਹ ਕੰਬਾਊ ਘਟਨਾ: ਹਾਦਸੇ ਦੌਰਾਨ ਬੱਸ ਨੂੰ ਲੱਗੀ ਅੱਗ, 20 ਤੋਂ ਵੱਧ ਲੋਕਾਂ ਦੀ ਮੌਤ
ਇਕ ਵਾਰ ਜਦੋਂ ਵਿਰਾਟ ਤੇਜ਼ੀ ਨਾਲ ਸਟ੍ਰਾਈਕ ਰੋਟੇਟ ਕਰਨਾ ਸ਼ੁਰੂ ਕਰ ਦਿੰਦੈ ਤਾਂ ਫਿਰ ਉਸ ਨੂੰ ਰੋਕਣਾ ਬਹੁਤ ਮੁਸ਼ਕਿਲ ਹੋ ਜਾਂਦੈ : ਇਰਫਾਨ
NEXT STORY