ਸਪੋਰਟਸ ਡੈਸਕ— ਸ਼੍ਰੀਲੰਕਾ ਦੇ ਬੱਲੇਬਾਜ਼ ਅਵਿਸ਼ਕਾ ਫਰਨਾਂਡੋ ਇੰਗਲੈਂਡ ਖ਼ਿਲਾਫ਼ ਆਗਾਮੀ ਤਿੰਨ ਮੈਚਾਂ ਦੀ ਵਨ-ਡੇ ਸੀਰੀਜ਼ ਤੋਂ ਬਾਹਰ ਹੋ ਗਏ ਹਨ। ਉਨ੍ਹਾਂ ਦੇ ਕਵਾਡਿ੍ਰਸੇਪਟਸ ’ਚ ਗ੍ਰੇਡ 2 ਦੀ ਸੱਟ ਕਾਰਨ ਉਨ੍ਹਾਂ ਨੂੰ ਸੀਰੀਜ਼ ਤੋਂ ਬਾਹਰ ਕਰ ਦਿੱਤਾ ਗਿਆ ਹੈ।
ਫਰਨਾਂਡੋ ਨੂੰ ਇੰਗਲੈਂਡ ਖ਼ਿਲਾਫ਼ ਤਿੰਨ ਮੈਚਾਂ ਦੀ ਸੀਰੀਜ਼ ਦੇ ਦੂਜੇ ਟੀ-20 ਕੌਮਾਂਤਰੀ ਮੈਚ ’ਚ ਫ਼ੀਲਡਿੰਗ ਕਰਦੇ ਸਮੇਂ ਸੱਟ ਲੱਗ ਗਈ ਸੀ, ਤੇ ਉਨ੍ਹਾਂ ਨੇ ਤੀਜੇ ਤੇ ਆਖ਼ਰੀ ਟੀ-20 ਮੈਚ ’ਚ ਵੀ ਹਿੱਸਾ ਨਹੀਂ ਲਿਆ ਸੀ। ਸ਼੍ਰੀਲੰਕਾ ਕ੍ਰਿਕਟ (ਐੱਸ. ਐੱਲ. ਸੀ.) ਦੇ ਅਧਿਕਾਰਤ ਹੈਂਡਲ ਤੋਂ ਟਵੀਟ ਕਰਦੇ ਹੋਏ ਕਿਹਾ ਗਿਆ ਕਿ ਅਵਿਸ਼ਕਾ ਫਰਨਾਂਡੋ ਦੇ ਸੱਜੇੇ ਕਵਾਡਿ੍ਰਸੇਪਟਸ (ਗ੍ਰੇਡ 2 ਟੀਅਰ) ’ਚ ਸੱਟ ਲੱਗੀ ਹੈ।
ਇਹ ਸੱਟ ਫਰਨਾਂਡੋ ਲਈ ਇਕ ਵੱਡਾ ਝਟਕਾ ਹੈ ਕਿਉਂਕਿ ਇੰਗਲੈਂਡ ਦੌਰਾ ਕੋਵਿਡ-19 ਮਹਾਮਾਰੀ ਦੀ ਸ਼ੁਰੂਆਤ ਦੇ ਬਾਅਦ ਤੋਂ ਰਾਸ਼ਟਰੀ ਟੀਮ ਦੇ ਨਾਲ ਉਨ੍ਹਾਂ ਦਾ ਪਹਿਲਾ ਦੌਰਾ ਸੀ। ਉਹ ਇਸ ਤੋਂ ਪਹਿਲਾਂ ਵੈਸਟਇੰਡੀਜ਼ ਤੇ ਬੰਗਲਾਦੇਸ਼ ਦੇ ਦੌਰੇ ’ਚ ਚੋਣ ਲਈ ਖੁੰਝੇ ਗਏ ਸਨ। ਇੰਗਲੈਂਡ ਤੇ ਸ਼੍ਰੀਲੰਕਾ ਹੁਣ ਚੇਸਟਰ-ਲੇ-ਸਟ੍ਰੀਟ ’ਚ ਮੰਗਲਵਾਰ ਤੋਂ ਸ਼ੁਰੂ ਹੋਣ ਵਾਲੀ ਤਿੰਨ ਮੈਚਾਂ ਦੀ ਵਨ-ਡੇ ਸੀਰੀਜ਼ ’ਚ ਆਹਮੋ-ਸਾਹਮਣੇ ਹੋਣਗੇ।
ਸ਼੍ਰੀਲੰਕਾ ਦੌਰੇ ਲਈ ਰਵਾਨਾ ਹੋਈ ਭਾਰਤੀ ਟੀਮ ਨੂੰ ਹਰਭਜਨ ਸਿੰਘ ਨੇ ਦਿੱਤੀਆਂ ਸ਼ੁੱਭਕਾਮਨਾਵਾਂ
NEXT STORY