ਕਾਰਡਿਫ- ਪਾਕਿਸਤਾਨ ਅਤੇ ਇੰਗਲੈਂਡ ਦੇ ਵਿਚ 3 ਮੈਚਾਂ ਦੀ ਵਨ ਡੇ ਸੀਰੀਜ਼ ਦਾ ਪਹਿਲਾਂ ਮੈਚ ਕਾਰਡਿਫ ਦੇ ਮੈਦਾਨ 'ਚ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿਚ ਇੰਗਲੈਂਡ ਦੀ ਕਪਤਾਨੀ ਕਰ ਰਹੇ ਬੇਨ ਸਟੋਕਸ ਨੇ ਟਾਸ ਜਿੱਤ ਕੇ ਪਾਕਿਸਤਾਨ ਟੀਮ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਦੇ ਲਈ ਪਾਕਿਸਤਾਨ ਦੀ ਟੀਮ ਦੀ ਸ਼ੁਰੂਆਤ ਬਹੁਤ ਖਰਾਬ ਰਹੀ ਅਤੇ ਪਹਿਲੇ ਹੀ ਓਵਰ ਦੀਆਂ ਤਿੰਨ ਗੇਂਦਾਂ ਵਿਚ 2 ਵਿਕਟਾਂ ਗੁਆ ਦਿੱਤੀਆਂ। ਜਿਸ 'ਚ ਦੁਨੀਆ ਦੇ ਨੰਬਰ ਇਕ ਬੱਲੇਬਾਜ਼ ਅਤੇ ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਦਾ ਵੀ ਵਿਕਟ ਸ਼ਾਮਲ ਸੀ। ਇਸ ਦੇ ਨਾਲ ਹੀ ਬਾਬਰ ਆਜ਼ਮ ਨੇ ਆਪਣੇ ਨਾਂ ਖਰਾਬ (ਅਜੀਬ) ਰਿਕਾਰਡ ਕਰ ਲਿਆ ਹੈ। ਪਾਕਿਸਤਾਨ ਦੀ ਪੂਰੀ ਟੀਮ 35.02 ਓਵਰਾਂ ਵਿਚ 141 ਦੌੜਾਂ 'ਤੇ ਢੇਰ ਹੋ ਗਈ।
ਇਹ ਖ਼ਬਰ ਪੜ੍ਹੋ-Euro 2020 : ਇੰਗਲੈਂਡ ਪਹੁੰਚਿਆ ਫਾਈਨਲ 'ਚ, ਇਟਲੀ ਨਾਲ ਹੋਵੇਗੀ ਖਿਤਾਬੀ ਟੱਕਰ
ਟਾਸ ਜਿੱਤ ਕੇ ਬੇਨ ਸਟੋਕਸ ਨੇ ਪਹਿਲਾ ਓਵਰ ਸਾਕਿਬ ਮਕਸੂਦ ਨੂੰ ਦਿੱਤਾ। ਮਕਸੂਦ ਬੇਨ ਸਟੋਕਸ ਦੀਆਂ ਉਮੀਦਾਂ 'ਤੇ ਖਰਾ ਉਤਰੇ। ਮਕਸੂਦ ਨੇ ਮੈਚ ਦੀ ਪਹਿਲੀ ਹੀ ਗੇਂਦ 'ਤੇ ਸਲਾਮੀ ਬੱਲੇਬਾਜ਼ ਇਮਾਮ ਉਲ ਹਕ ਨੂੰ ਜ਼ੀਰੋ 'ਤੇ ਆਊਟ ਕੀਤਾ। ਇਸ ਤੋਂ ਬਾਅਦ ਬੱਲੇਬਾਜ਼ੀ ਦੇ ਲਈ ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੂੰ ਵੀ ਮਕਸੂਦ ਨੇ ਆਪਣੀ ਤੀਜੀ ਗੇਂਦ 'ਤੇ ਸਲਿਪ 'ਚ ਜ਼ੀਰੋ 'ਤੇ ਕੈਚ ਆਊਟ ਕਰਵਾ ਦਿੱਤਾ। ਇਸ ਤੋਂ ਬਾਅਦ ਬਾਬਰ ਆਜ਼ਮ ਪਾਕਿਸਤਾਨ ਦੇ ਲਈ ਤਿੰਨੇ ਫਾਰਮੈੱਟ 'ਚ ਜ਼ੀਰੋ 'ਤੇ ਆਊਟ ਹੋਣ ਵਾਲੇ ਪਹਿਲੇ ਕਪਤਾਨ ਬਣ ਗਏ ਹਨ।
ਜ਼ਿਕਰਯੋਗ ਹੈ ਕਿ ਪਾਕਿਸਤਾਨ ਦੀ ਟੀਮ ਇੰਗਲੈਂਡ ਦੇ ਦੌਰੇ 'ਤੇ ਹੈ। ਇਸ ਦੌਰੇ 'ਤੇ ਪਾਕਿਸਤਾਨ ਦੀ ਟੀਮ ਨੂੰ ਪਹਿਲਾਂ ਤਿੰਨ ਮੈਚਾਂ ਦੀ ਵਨ ਡੇ ਸੀਰੀਜ਼ ਖੇਡਣੀ ਹੈ। ਇਸ ਵਨ ਡੇ ਸੀਰੀਜ਼ ਤੋਂ ਪਹਿਲਾਂ ਹੀ ਇੰਗਲੈਂਡ ਦੀ ਟੀਮ ਦੇ 7 ਮੈਂਬਰ ਕੋਰੋਨਾ ਪਾਜ਼ੇਟਿਵ ਆ ਗਏ ਸਨ। ਜਿਸ ਕਾਰਨ ਇੰਗਲੈਂਡ ਕ੍ਰਿਕਟ ਬੋਰਡ ਨੂੰ ਪਕਿਸਤਾਨ ਵਿਰੁੱਧ ਨਵੀਂ ਟੀਮ ਚੁਣਨੀ ਪਈ। ਇਸ ਟੀਮ ਦਾ ਕਪਤਾਨ ਬੇਨ ਸਟੋਕਸ ਨੂੰ ਬਣਾਇਆ ਗਿਆ ਹੈ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
Euro 2020 : ਇੰਗਲੈਂਡ ਪਹੁੰਚਿਆ ਫਾਈਨਲ 'ਚ, ਇਟਲੀ ਨਾਲ ਹੋਵੇਗੀ ਖਿਤਾਬੀ ਟੱਕਰ
NEXT STORY