ਸਪੋਰਟਸ ਡੈਸਕ- ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਐਤਵਾਰ ਨੂੰ ਪਹਿਲਵਾਨਾਂ ਨੂੰ ਨਾਰਕੋ ਟੈਸਟ ਕਰਵਾਉਣ ਦੀ ਚੁਣੌਤੀ ਦਿੱਤੀ। ਓਲੰਪਿਕ ਤਮਗਾ ਜੇਤੂ ਪਹਿਲਵਾਨ ਬਜਰੰਗ ਪੂਨੀਆ ਨੇ ਇਸ ਚੁਣੌਤੀ ਨੂੰ ਸਵੀਕਾਰ ਕਰ ਲਿਆ ਹੈ। ਬਜਰੰਗ ਨੇ ਬ੍ਰਿਜ ਭੂਸ਼ਣ 'ਤੇ ਪਲਟਵਾਰ ਕਰਦੇ ਹੋਏ ਕਿਹਾ ਕਿ ਜੇਕਰ ਸੰਘ ਵਲੋਂ ਕੀਤੇ ਗਏ ਘਪਲਿਆਂ ਦੀ ਗਿਣਤੀ ਕਰਨੀ ਹੈ ਤਾਂ ਅਸੀਂ ਨਾਰਕੋ ਟੈਸਟ ਕਰਵਾਉਣ ਲਈ ਤਿਆਰ ਹਾਂ। ਬਜਰੰਗ ਨੇ ਕਿਹਾ- ਜਿਨ੍ਹਾਂ ਕੁੜੀਆਂ ਨੇ ਸ਼ਿਕਾਇਤ ਕੀਤੀ ਹੈ, ਉਹ ਵੀ ਨਾਰਕੋ ਟੈਸਟ ਕਰਵਾਉਣ ਲਈ ਤਿਆਰ ਹਨ।
ਇਹ ਵੀ ਪੜ੍ਹੋ : IPL 'ਚ ਬੈਕ ਟੂ ਬੈਕ ਸੈਂਕੜੇ ਲਗਾ ਕੇ ਕੋਹਲੀ ਨੇ ਕੀਤੀ ਆਲੋਚਕਾਂ ਦੀ ਬੋਲਤੀ ਬੰਦ, ਆਖੀ ਵੱਡੀ ਗੱਲ
ਇਸ ਦੇ ਨਾਲ ਹੀ ਬਜਰੰਗ ਨੇ ਕੋਚ ਵਿਨੋਦ ਤੋਮਰ, ਜਤਿੰਦਰ ਅਤੇ ਧੀਰੇਂਦਰ ਦੇ ਨਾਰਕੋ ਟੈਸਟ ਦੀ ਮੰਗ ਵੀ ਕੀਤੀ ਹੈ। ਇਸ ਤੋਂ ਪਹਿਲਾਂ ਬ੍ਰਿਜ ਭੂਸ਼ਣ ਨੇ ਫੇਸਬੁੱਕ 'ਤੇ ਆਪਣੀ ਇਕ ਫੋਟੋ ਸ਼ੇਅਰ ਕਰਦੇ ਹੋਏ ਕਿਹਾ ਸੀ ਕਿ ਉਹ ਨਾਰਕੋ ਜਾਂ ਲਾਈ ਡਿਟੈਕਟਰ ਟੈਸਟ ਕਰਵਾਉਣ ਲਈ ਤਿਆਰ ਹਨ ਪਰ ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਨੂੰ ਵੀ ਇਹੀ ਟੈਸਟ ਕਰਵਾਉਣਾ ਹੋਵੇਗਾ।
ਬ੍ਰਿਜਭੂਸ਼ਣ ਨੇ ਲਿਖਿਆ, ''ਮੈਂ ਆਪਣਾ ਨਾਰਕੋ ਟੈਸਟ, ਪੋਲੀਗ੍ਰਾਫੀ ਟੈਸਟ ਜਾਂ ਲਾਈ ਡਿਟੈਕਟਰ ਕਰਵਾਉਣ ਲਈ ਤਿਆਰ ਹਾਂ, ਪਰ ਮੇਰੀ ਸ਼ਰਤ ਇਹ ਹੈ ਕਿ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੂੰ ਵੀ ਮੇਰੇ ਨਾਲ ਇਹ ਟੈਸਟ ਕਰਵਾਉਣੇ ਚਾਹੀਦੇ ਹਨ। ਜੇਕਰ ਦੋਵੇਂ ਪਹਿਲਵਾਨ ਆਪਣਾ ਟੈਸਟ ਕਰਵਾਉਣ ਲਈ ਤਿਆਰ ਹਨ। ਪ੍ਰੈੱਸ ਨੂੰ ਬੁਲਾਓ ਅਤੇ ਘੋਸ਼ਣਾ ਕਰੋ ਅਤੇ ਮੈਂ ਉਨ੍ਹਾਂ ਨਾਲ ਵਾਅਦਾ ਕਰਦਾ ਹਾਂ ਕਿ ਮੈਂ ਵੀ ਇਸ ਲਈ ਤਿਆਰ ਹਾਂ... ਬ੍ਰਿਜ ਭੂਸ਼ਣ ਸ਼ਰਨ ਸਿੰਘ ਐਮ.ਪੀ. ਕੈਸਰਗੰਜ। ਮੈਂ ਅਜੇ ਵੀ ਆਪਣੇ ਬਚਨ 'ਤੇ ਕਾਇਮ ਹਾਂ ਅਤੇ ਦੇਸ਼ ਵਾਸੀਆਂ ਨਾਲ ਹਮੇਸ਼ਾ ਇਸ ਦੇ ਨਾਲ ਖੜੇ ਰਹਿਣ ਦਾ ਵਾਅਦਾ ਕਰਦਾ ਹਾਂ.... ਰਘੂਕੁਲ ਰੀਤੀ ਸਦਾ ਚਲੀ ਆਈ, ਪ੍ਰਾਣ ਜਾਏ ਪਰ ਬਚਨ ਨਾ ਜਾਏ...ਜੈ ਸ਼੍ਰੀ ਰਾਮ"
ਇਹ ਵੀ ਪੜ੍ਹੋ : IPL 2023 : ਇਨ੍ਹਾਂ ਚਾਰ ਟੀਮਾਂ ਵਿਚਾਲੇ ਹੋਵੇਗੀ ਪਲੇਅ ਆਫ ਦੀ ਜੰਗ, ਜਾਣੋ ਕਿਹੜੀ ਟੀਮ, ਕਿਸ ਦਿਨ ਤੇ ਕਿਸ ਨਾਲ ਭਿੜੇਗੀ
ਕੀ ਹੈ ਮਾਮਲਾ ?
ਜਨਵਰੀ 2023 ਵਿੱਚ, ਦੇਸ਼ ਦੇ ਚੋਟੀ ਦੇ ਪਹਿਲਵਾਨਾਂ ਨੇ ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਅਤੇ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਲਈ ਕਿਹਾ। ਪਹਿਲਵਾਨਾਂ ਦੀ ਮੰਗ 'ਤੇ ਬ੍ਰਿਜ ਭੂਸ਼ਣ ਖਿਲਾਫ ਜਾਂਚ ਕਮੇਟੀ ਬਣਾਈ ਗਈ ਅਤੇ ਧਰਨਾ ਖਤਮ ਕਰ ਦਿੱਤਾ ਗਿਆ। ਹਾਲਾਂਕਿ ਜਾਂਚ ਕਮੇਟੀ ਦੀ ਰਿਪੋਰਟ ਅਪ੍ਰੈਲ 'ਚ ਆਉਣ ਦੇ ਬਾਵਜੂਦ ਬ੍ਰਿਜ ਭੂਸ਼ਣ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਤੋਂ ਬਾਅਦ ਪਹਿਲਵਾਨ ਮੁੜ ਧਰਨੇ 'ਤੇ ਬੈਠ ਗਏ ਅਤੇ ਬ੍ਰਿਜ ਭੂਸ਼ਣ ਵਿਰੁੱਧ ਐਫਆਈਆਰ ਦਰਜ ਹੋਣ ਦੇ ਬਾਵਜੂਦ ਧਰਨੇ 'ਤੇ ਬੈਠੇ ਹਨ ਅਤੇ ਉਸ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ। ਪਹਿਲਵਾਨਾਂ ਨੂੰ ਖਾਪ ਅਤੇ ਕਈ ਸਿਆਸੀ ਪਾਰਟੀਆਂ ਦਾ ਸਮਰਥਨ ਮਿਲ ਰਿਹਾ ਹੈ। ਇਸ ਦੇ ਨਾਲ ਹੀ ਬ੍ਰਿਜ ਭੂਸ਼ਣ ਸਿੰਘ ਸ਼ੁਰੂ ਤੋਂ ਹੀ ਆਪਣੇ ਆਪ ਨੂੰ ਬੇਕਸੂਰ ਦੱਸ ਰਹੇ ਹਨ। ਬ੍ਰਿਜ ਭੂਸ਼ਣ ਖ਼ਿਲਾਫ਼ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ ਉਸ ਖ਼ਿਲਾਫ਼ ਜਾਂਚ ਚੱਲ ਰਹੀ ਹੈ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
ਅਸੀਂ ਪਲੇਅ ਆਫ ਲਈ ਕੁਆਲੀਫਾਈ ਨਹੀਂ ਕਰ ਸਕੇ, ਮੈਂ ਬਹੁਤ ਨਿਰਾਸ਼ ਹਾਂ : ਡੁਪਲੇਸਿਸ
NEXT STORY