ਢਾਕਾ- ਸਲਾਮੀ ਬੱਲੇਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਤੇ ਗੇਂਦਬਾਜ਼ਾਂ ਦੀ ਕਿਫਾਈਤੀ ਗੇਂਦਬਾਜ਼ੀ ਦੀ ਬਦੌਲਤ ਬੰਗਲਾਦੇਸ਼ ਨੇ ਇੱਥੇ ਸ਼ੁੱਕਰਵਾਰ ਨੂੰ ਦੂਜੇ ਟੀ-20 ਮੁਕਾਬਲੇ ਵਿਚ ਨਿਊਜ਼ੀਲੈਂਡ ਨੂੰ ਚਾਰ ਦੌੜਾਂ ਨਾਲ ਹਰਾ ਦਿੱਤਾ। ਇਸ ਜਿੱਤ ਦੇ ਨਾਲ ਬੰਗਲਾਦੇਸ਼ ਨੇ ਪੰਜ ਮੈਚਾਂ ਦੀ ਸੀਰੀਜ਼ ਵਿਚ 2-0 ਦੀ ਬੜ੍ਹਤ ਬਣਾ ਲਈ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਬੰਗਲਾਦੇਸ਼ ਦੀ ਟੀਮ ਨੇ 20 ਓਵਰਾਂ ਵਿਚ 6 ਵਿਕਟਾਂ 'ਤੇ 141 ਦੌੜਾਂ ਦਾ ਸਕੋਰ ਬਣਾਇਆ। ਜਵਾਬ ਵਿਚ ਮਹਿਮਾਨ ਟੀਮ ਨਿਊਜ਼ੀਲੈਂਡ ਆਪਣੇ 20 ਓਵਰਾਂ ਵਿਚ ਪੰਜ ਵਿਕਟਾਂ 'ਤੇ 137 ਦੌੜਾਂ ਹੀ ਬਣਾ ਸਕੀ ਅਤੇ ਜਿੱਤ ਦੇ ਨੇੜੇ ਪਹੁੰਚ ਕੇ ਚਾਰ ਦੌੜਾਂ ਨਾਲ ਮੁਕਾਬਲਾ ਹਾਰ ਗਈ। ਬੰਗਲਾਦੇਸ਼ ਵਲੋਂ ਚੋਟੀ ਕ੍ਰਮ ਵਿਚ ਮੁਹੰਮਦ ਨਈਮ ਅਤੇ ਲਿਟਨ ਦਾਸ ਅਤੇ ਮੱਧਕ੍ਰਮ ਵਿਚ ਕਪਤਾਨ ਮਹਿਮੂਦਉੱਲਾ ਨੇ ਸ਼ਾਨਦਾਰ ਬੱਲੇਬਾਜ਼ੀ ਕੀਤੀ। ਤਿੰਨਾਂ ਕ੍ਰਮਵਾਰ- ਤਿੰਨ ਚੌਕਿਆਂ ਦੀ ਮਦਦ ਨਾਲ 39 ਗੇਂਦਾਂ 'ਤੇ 39 ਦੌੜਾਂ, ਤਿੰਨ ਚੌਕਿਆਂ ਅਤੇ ਇਕ ਛੱਕੇ ਦੀ ਮਦਦ ਨਾਲ 29 ਗੇਂਦਾਂ 'ਤੇ 22 ਅਤੇ ਪੰਜ ਚੌਕਿਆਂ ਦੀ ਮਦਦ ਨਾਲ 32 ਗੇਂਦਾਂ 'ਤੇ 37 ਦੌੜਾਂ ਬਣਾਈਆਂ। ਗੇਂਦਬਾਜ਼ੀ ਵਿਚ ਸਭ ਤੋਂ ਸ਼ਾਨਦਾਰ ਗੇਂਦਬਾਜ਼ ਮੇਹਦੀ ਹਸਨ ਰਹੇ। ਉਨ੍ਹਾਂ ਨੇ ਚਾਰ ਓਵਰਾਂ ਵਿਚ 12 ਦੌੜਾਂ 'ਤੇ 2 ਵਿਕਟਾਂ ਹਾਸਲ ਕੀਤੀਆਂ।
ਇਹ ਖ਼ਬਰ ਪੜ੍ਹੋ- IND v ENG : ਉਮੇਸ਼ ਦੀ ਸ਼ਾਨਦਾਰ ਵਾਪਸੀ, ਰੂਟ ਨੂੰ ਕੀਤਾ ਕਲੀਨ ਬੋਲਡ (ਵੀਡੀਓ)
ਅਨੁਭਵੀ ਆਲ ਰਾਊਂਡਰ ਸ਼ਾਕਿਬ ਅਲ ਹਸਨ ਨੂੰ ਵੀ ਚਾਰ ਓਵਰਾਂ ਵਿਚ 2 ਵਿਕਟਾਂ ਹਾਸਲ ਹੋਈਆਂ। ਨਸੁਮ ਅਹਿਮਦ ਨੂੰ ਇਕ ਵਿਕਟ ਹਾਸਲ ਹੋਈ। ਮਹਿਮੂਦਉੱਲਾ ਨੂੰ 37 ਦੌੜਾਂ ਦੀ ਅਜੇਤੂ ਪਾਰੀ ਦੇ ਲਈ ਪਲੇਅਰ ਆਫ ਦਿ ਮੈਚ ਚੁਣਿਆ ਗਿਆ। ਨਿਊਜ਼ੀਲੈਂਡ ਵਲੋਂ ਆਖਰ ਤੱਕ ਕ੍ਰੀਜ਼ 'ਤੇ ਡਟੇ ਰਹੇ ਕਪਤਾਨ ਟਾਮ ਲੇਥਮ ਨੇ ਪ੍ਰਭਾਵਿਤ ਕੀਤਾ। ਉਨ੍ਹਾਂ ਨੇ 6 ਚੌਕਿਆਂ ਤੇ ਇਕ ਛੱਕੇ ਦੀ ਮਦਦ ਨਾਲ 49 ਗੇਂਦਾਂ 'ਤੇ 65 ਦੌੜਾਂ ਦੀ ਅਜੇਤੂ ਪਾਰੀ ਖੇਡੀ। ਵਿਲ ਯੰਗ ਨੇ 28 ਗੇਂਦਾਂ 'ਤੇ 22 ਦੌੜਾਂ ਅਤੇ ਕੋਲ ਮੈਕਕੋਨਚੀ ਨੇ ਆਖਰ 'ਚ 12 ਗੇਂਦਾਂ 'ਤੇ 15 ਦੌੜਾਂ ਦੀ ਅਜੇਤੂ ਪਾਰੀ ਖੇਡੀ।
ਇਹ ਖ਼ਬਰ ਪੜ੍ਹੋ- ਅਮਰੀਕਾ 'ਚ ਕੋਰੋਨਾ ਵੈਕਸੀਨ ਦੀਆਂ ਲੱਗੀਆਂ 372.1 ਮਿਲੀਅਨ ਖੁਰਾਕਾਂ : CDC
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
IND v ENG : ਉਮੇਸ਼ ਦੀ ਸ਼ਾਨਦਾਰ ਵਾਪਸੀ, ਰੂਟ ਨੂੰ ਕੀਤਾ ਕਲੀਨ ਬੋਲਡ (ਵੀਡੀਓ)
NEXT STORY