ਢਾਕਾ- ਕਪਤਾਨ ਅਤੇ ਸਲਾਮੀ ਬੱਲੇਬਾਜ਼ ਤਮੀਮ ਇਕਬਾਲ (52), ਵਿਕਟਕੀਪਰ ਮੁਸ਼ਫਿਕੁਰ ਰਹੀਮ (84) ਤੇ ਮਹਿਮੂਦੁੱਲਾ (54) ਦੇ ਸ਼ਾਨਦਾਰ ਅਰਧ ਸੈਂਕੜਿਆਂ ਤੋਂ ਬਾਅਦ ਮਹਿਦੀ ਹਸਨ (30 ਦੌੜਾਂ 'ਤੇ 4 ਵਿਕਟਾਂ) ਦੀ ਸ਼ਾਨਦਾਰ ਗੇਂਦਬਾਜ਼ੀ ਨਾਲ ਬੰਗਲਾਦੇਸ਼ ਨੇ ਸ਼੍ਰੀਲੰਕਾ ਨੂੰ ਪਹਿਲੇ ਵਨ ਡੇ 'ਚ ਐਤਵਾਰ ਨੂੰ 33 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਸੀਰੀਜ਼ 'ਚ 1-0 ਦੀ ਬੜ੍ਹਤ ਬਣਾ ਲਈ ਹੈ।
ਇਹ ਖ਼ਬਰ ਪੜ੍ਹੋ- ਨਿਊਜ਼ੀਲੈਂਡ ਦੇ ਕ੍ਰਿਕਟਰ ਹੇਨਰੀ ਨਿਕੋਲਸ ਨੇ ਕੀਤਾ ਵਿਆਹ, ਦੇਖੋ ਤਸਵੀਰਾਂ
ਬੰਗਲਾਦੇਸ਼ ਨੇ 50 ਓਵਰਾਂ 'ਚ 6 ਵਿਕਟਾਂ 'ਤੇ 257 ਦੌੜਾਂ ਦਾ ਚੁਣੌਤੀਪੂਰਨ ਸਕੋਰ ਬਣਾਇਆ ਅਤੇ ਫਿਰ ਸ਼੍ਰੀਲੰਕਾ ਨੂੰ 48.1 ਓਵਰ 'ਚ 224 ਦੌੜਾਂ 'ਤੇ ਢੇਰ ਕਰ ਦਿੱਤਾ। ਮਹਿਦੀ ਹਸਨ ਦੀਆਂ ਚਾਰ ਵਿਕਟਾਂ ਤੋਂ ਇਲਾਵਾ ਰਹਿਮਾਨ ਨੇ 34 ਦੌੜਾਂ 'ਤੇ ਤਿੰਨ ਵਿਕਟਾਂ ਅਤੇ ਮੁਹੰਮਦ ਸੈਫੂਦੀਨ ਨੇ 49 ਦੌੜਾਂ 'ਤੇ 2 ਵਿਕਟਾਂ ਹਾਸਲ ਕੀਤੀਆਂ। ਸ਼੍ਰੀਲੰਕਾ ਵਲੋਂ 8ਵੇਂ ਨੰਬਰ ਦੇ ਬੱਲੇਬਾਜ਼ ਹਸਾਰੰਗਾ ਨੇ 60 ਗੇਂਦਾਂ 'ਤੇ ਤਿੰਨ ਚੌਕਿਆਂ ਤੇ 5 ਛੱਕਿਆਂ ਦੀ ਮਦਦ ਨਾਲ ਸਭ ਤੋਂ ਜ਼ਿਆਦਾ 74 ਦੌੜਾਂ ਬਣਾਈਆਂ।
ਇਹ ਖ਼ਬਰ ਪੜ੍ਹੋ- ਰਾਜਸਥਾਨ 'ਚ 8 ਜੂਨ ਤੱਕ ਵਧਾਇਆ ਗਿਆ ਲਾਕਡਾਊਨ
ਉਹ 8ਵੇਂ ਬੱਲੇਬਾਜ਼ ਦੇ ਰੂਪ 'ਚ ਟੀਮ ਦੇ 211 ਦੇ ਸਕੋਰ 'ਤੇ ਆਊਟ ਹੋਏ ਅਤੇ ਉਸਦੇ ਆਊਟ ਹੋਣ ਦੇ ਨਾਲ ਹੀ ਸ਼੍ਰੀਲੰਕਾ ਦੇ ਮੈਚ ਜਿੱਤਣ ਦੀਆਂ ਉਮੀਦਾਂ ਖਤਮ ਹੋ ਗਈਆਂ। ਬੰਗਲਾਦੇਸ਼ ਦੀ ਪਾਰੀ 'ਚ ਸਭ ਤੋਂ ਜ਼ਿਆਦਾ 84 ਦੌੜਾਂ ਬਣਾਉਣ ਵਾਲੇ ਮੁਸ਼ਫਿਕੁਰ ਰਹੀਮ ਨੂੰ 'ਪਲੇਅਰ ਆਫ ਦਿ ਮੈਚ' ਦਾ ਪੁਰਸਕਾਰ ਦਿੱਤਾ ਗਿਆ। ਦੂਜਾ ਵਨ ਡੇ ਮੈਚ 25 ਮਈ ਨੂੰ ਢਾਕਾ 'ਚ ਖੇਡਿਆ ਜਾਵੇਗਾ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਨਿਕੋਲਸ ਪੂਰਨ CPL ’ਚ ਇਸ ਟੀਮ ਦੀ ਕਰਨਗੇ ਕਪਤਾਨੀ
NEXT STORY