ਚਟਗਾਂਓ- ਲਿਟਨ ਦਾਸ (ਅਜੇਤੂ 113) ਦੇ ਸ਼ਾਨਦਾਰ ਸੈਂਕੜੇ ਤੇ ਉਸਦੀ ਮੁਸ਼ਫਿਕੁਰ ਰਹੀਮ (ਅਜੇਤੂ 82) ਦੇ ਨਾਲ ਪੰਜਵੇਂ ਵਿਕਟ ਦੇ ਲਈ 204 ਦੌੜਾਂ ਦੀ ਅਜੇਤੂ ਸਾਂਝੇਦਾਰੀ ਦੀ ਬਦੌਲਤ ਬੰਗਲਾਦੇਸ਼ ਨੇ ਪਾਕਿਸਤਾਨ ਦੇ ਵਿਰੁੱਧ ਪਹਿਲੇ ਕ੍ਰਿਕਟ ਟੈਸਟ ਮੈਚ ਦੇ ਪਹਿਲੇ ਦਿਨ ਸ਼ੁੱਕਰਵਾਰ ਨੂੰ ਚਾਰ ਵਿਕਟਾਂ 'ਤੇ 253 ਦੌੜਾਂ ਦਾ ਸਕੋਰ ਬਣਾ ਲਿਆ ਹੈ।
ਇਹ ਖ਼ਬਰ ਪੜ੍ਹੋ- ਅਈਅਰ ਨੇ ਨਿਊਜ਼ੀਲੈਂਡ ਵਿਰੁੱਧ ਡੈਬਿਊ 'ਚ ਲਗਾਇਆ ਸੈਂਕੜਾ, ਬਣਾਇਆ ਇਹ ਰਿਕਾਰਡ
ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ ਪਰ ਉਸਦੀ ਸ਼ੁਰੂਆਤ ਬੇਹੱਦ ਖਰਾਬ ਰਹੀ ਤੇ ਉਸਨੇ ਆਪਣੇ ਚੋਟੀ ਦੇ ਚਾਰ ਬੱਲੇਬਾਜ਼ ਸਿਰਫ 49 ਦੌੜਾਂ ਤੱਕ ਗੁਆ ਦਿੱਤੇ ਸਨ। ਇਸ ਤੋਂ ਬਾਅਦ ਮੁਸ਼ਫਿਕੁਰ ਤੇ ਲਿਟਨ ਨੇ ਮੋਰਚਾ ਸੰਭਾਲਿਆ। ਲਿਟਨ ਨੇ 225 ਗੇਂਦਾਂ 'ਤੇ ਅਜੇਤੂ 113 ਦੌੜਾਂ 'ਚ 11 ਚੌਕੇ ਤੇ ਇਕ ਛੱਕਾ ਲਗਾਇਆ ਜਦਕਿ ਉਸਦਾ ਸ਼ਾਨਦਾਰ ਸਾਥ ਨਿਭਾਉਂਦੇ ਹੋਏ ਮੁਸ਼ਫਿਕੁਰ ਨੇ 190 ਗੇਂਦਾਂ 'ਤੇ ਅਜੇਤੂ 82 ਦੌੜਾਂ 'ਚ 10 ਚੌਕੇ ਲਗਾਏ। ਪਾਕਿਸਤਾਨ ਵਲੋਂ ਸ਼ਾਹੀਨ ਆਫਰੀਦੀ, ਹਸਨ ਅਲੀ, ਫਹੀਮ ਅਸ਼ਰਫ ਤੇ ਸਾਜ਼ਿਦ ਖਾਨ ਨੇ 1-1 ਵਿਕਟ ਹਾਸਲ ਕੀਤਾ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਅਈਅਰ ਨੇ ਨਿਊਜ਼ੀਲੈਂਡ ਵਿਰੁੱਧ ਡੈਬਿਊ 'ਚ ਲਗਾਇਆ ਸੈਂਕੜਾ, ਬਣਾਇਆ ਇਹ ਰਿਕਾਰਡ
NEXT STORY