ਢਾਕਾ- ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਖੇਡਿਆ ਗਿਆ ਵਨਡੇ ਸੀਰੀਜ਼ ਦਾ ਤੀਜਾ ਅਤੇ ਫੈਸਲਾਕੁੰਨ ਮੁਕਾਬਲਾ ਟਾਈ ਰਿਹਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੰਗਲਾਦੇਸ਼ ਦੀ ਮਹਿਲਾ ਟੀਮ ਨੇ 225 ਦੌੜਾਂ ਬਣਾਈਆਂ। ਭਾਰਤ ਦੀ ਸ਼ੁਰੂਆਤ ਖ਼ਰਾਬ ਰਹੀ ਅਤੇ ਉਸ ਨੇ ਦੋ ਵਿਕਟਾਂ ਜਲਦੀ ਗੁਆ ਦਿੱਤੀਆਂ। ਪਰ ਸਮ੍ਰਿਤੀ ਮੰਧਾਨਾ ਅਤੇ ਹਰਲੀਨ ਦਿਓਲ ਦੀ ਅਰਧ ਸੈਂਕੜੇ ਵਾਲੀ ਪਾਰੀ ਨੇ ਭਾਰਤੀ ਟੀਮ ਦੀ ਜਿੱਤ ਪੱਕੀ ਕਰ ਦਿੱਤੀ। ਪਰ ਅੰਤ ਵਿੱਚ ਬੰਗਲਾਦੇਸ਼ੀ ਗੇਂਦਬਾਜ਼ਾਂ ਨੇ ਜ਼ਬਰਦਸਤ ਵਾਪਸੀ ਕੀਤੀ।
ਇਹ ਵੀ ਪੜ੍ਹੋ-ਸੂਰਿਆਕੁਮਾਰ ਯਾਦਵ ਹੋ ਸਕਦੇ ਹਨ ਟੀਮ ਇੰਡੀਆ ਦੇ ਨਵੇਂ ਟੀ-20 ਕਪਤਾਨ, ਜਲਦ ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ
ਆਖਰੀ ਓਵਰ ਵਿੱਚ ਭਾਰਤੀ ਟੀਮ ਨੂੰ 3 ਦੌੜਾਂ ਦੀ ਲੋੜ ਸੀ ਅਤੇ ਇੱਕ ਵਿਕਟ ਬਾਕੀ ਸੀ। ਪਹਿਲੀਆਂ ਦੋ ਗੇਂਦਾਂ 'ਤੇ ਦੋ ਦੌੜਾਂ ਬਣੀਆਂ। ਮੇਘਨਾ ਸਿੰਘ ਨੇ ਤੀਜੀ ਗੇਂਦ 'ਤੇ ਵਿਕਟਕੀਪਰ ਨੂੰ ਕੈਚ ਦੇ ਦਿੱਤਾ। ਇਸ ਤਰ੍ਹਾਂ ਤਿੰਨ ਮੈਚਾਂ ਦੀ ਸੀਰੀਜ਼ 1-1 ਨਾਲ ਬਰਾਬਰ ਹੋ ਗਈ। ਇਹ ਪਹਿਲੀ ਵਾਰ ਹੈ ਜਦੋਂ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਕੋਈ ਅੰਤਰਰਾਸ਼ਟਰੀ ਮੁਕਾਬਲਾ ਟਾਈ ਹੋਇਆ ਹੈ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੋਰੀਆ ਓਪਨ : ਸਾਤਵਿਕ ਅਤੇ ਚਿਰਾਗ ਦੀ ਜੋੜੀ ਫਾਈਨਲ 'ਚ ਪਹੁੰਚੀ
NEXT STORY