ਢਾਕਾ- ਕਪਤਾਨ ਮਹਿਮੂਦਉੱਲਾ (52) ਦੇ ਸ਼ਾਨਦਾਰ ਅਰਧ ਸੈਂਕੜਾ ਅਤੇ ਗੇਂਦਬਾਜ਼ਾਂ ਦੇ ਧਮਾਕੇਦਾਰ ਪ੍ਰਦਰਸ਼ਨ ਨਾਲ ਬੰਗਲਾਦੇਸ਼ ਨੇ ਮੁਸ਼ਕਿਲ ਪਿੱਚ 'ਤੇ ਆਸਟਰੇਲੀਆ ਨੂੰ ਤੀਜੇ ਟੀ-20 ਮੁਕਾਬਲੇ ਵਿਚ ਸ਼ੁੱਕਰਵਾਰ ਨੂੰ 10 ਦੌੜਾਂ ਨਾਲ ਹਰਾ ਕੇ ਪੰਜ ਮੈਚਾਂ ਦੀ ਸੀਰੀਜ਼ ਵਿਚ 3-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਬੰਗਲਾਦੇਸ਼ ਨੇ 20 ਓਵਰਾਂ ਵਿਚ 9 ਵਿਕਟਾਂ 'ਤੇ 127 ਦੌੜਾਂ ਦਾ ਸਕੋਰ ਬਣਾਉਣ ਤੋਂ ਬਾਅਦ ਆਸਟਰੇਲੀਆ ਨੂੰ 20 ਓਵਰਾਂ ਵਿਚ ਚਾਰ ਵਿਕਟਾਂ 'ਤੇ 117 ਦੌੜਾਂ 'ਤੇ ਰੋਕ ਕੇ ਜਿੱਤ ਆਪਣੇ ਨਾਂ ਕੀਤੀ।
ਇਹ ਖ਼ਬਰ ਪੜ੍ਹੋ- ਕੈਲੀਫੋਰਨੀਆ 'ਚ ਸਿਹਤ ਕਰਮਚਾਰੀਆਂ ਲਈ ਜ਼ਰੂਰੀ ਹੋਵੇਗੀ ਕੋਰੋਨਾ ਵੈਕਸੀਨ

ਇਹ ਪਹਿਲੀ ਵਾਰ ਹੈ ਜਦੋਂ ਬੰਗਲਾਦੇਸ਼ ਨੇ ਕਿਸੇ ਵੀ ਫਾਰਮੈੱਟ ਵਿਚ ਆਸਟਰੇਲੀਆ ਦੇ ਵਿਰੁੱਧ ਲਗਾਤਾਰ ਤਿੰਨ ਮੈਚਾਂ ਵਿਚ ਜਿੱਤ ਹਾਸਲ ਕੀਤੀ ਹੈ। ਬੰਗਲਾਦੇਸ਼ ਦੀ ਪਾਰੀ ਵਿਚ ਕਪਤਾਨ ਮਹਿਮੂਦਉੱਲਾ ਨੇ 53 ਗੇਂਦਾਂ 'ਤੇ ਚਾਰ ਚੌਕਿਆਂ ਦੀ ਮਦਦ ਨਾਲ 52 ਦੌੜਾਂ ਬਣਾਈਆਂ। ਆਸਟਰੇਲੀਆ ਵਲੋਂ ਮਿਸ਼ੇਲ ਮਾਰਸ਼ ਨੇ 47 ਗੇਂਦਾਂ 'ਤੇ 6 ਚੌਕਿਆਂ ਅਤੇ ਇਕ ਛੱਕੇ ਦੀ ਮਦਦ ਨਾਲ 51 ਦੌੜਾਂ ਬਣਾਈਆਂ ਜਦਕਿ ਅਲੈਕਸ ਕੈਰੀ ਨੇ ਅਜੇਤ 20 ਦੌੜਾਂ ਬਣਾਈਆਂ ਪਰ ਉਹ ਟੀਮ ਨੂੰ ਜਿੱਤ ਦੀ ਮੰਜ਼ਿਲ 'ਤੇ ਨਹੀਂ ਲੈ ਜਾ ਸਕੇ। ਮਹਿਮੂਦਉੱਲਾ ਨੂੰ ਉਸਦੀ ਸ਼ਾਨਦਾਰ ਪਾਰੀ ਦੇ ਲਈ ਪਲੇਅਰ ਆਫ ਦਿ ਮੈਚ ਦਾ ਪੁਰਸਕਾਰ ਮਿਲਿਆ।
ਇਹ ਖ਼ਬਰ ਪੜ੍ਹੋ- ENG v IND : ਐਂਡਰਸਨ ਨੇ ਭਾਰਤ ਦੇ ਇਸ ਗੇਂਦਬਾਜ਼ ਦਾ ਤੋੜਿਆ ਇਹ ਰਿਕਾਰਡ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
150 ਟਰੱਕ ਡਰਾਈਵਰਾਂ ਨੂੰ ਘਰ ਬੁਲਾ ਕੇ ਮੀਰਾਬਾਈ ਨੇ ਕੀਤਾ ਸਨਮਾਨਿਤ
NEXT STORY