ਨਵੀਂ ਦਿੱਲੀ— ਕ੍ਰਿਕਟ ਪ੍ਰਸ਼ੰਸਕ ਸ਼ੁਭਮਨ ਗਿੱਲ ਦੀ ਸਿਹਤ 'ਤੇ ਅਪਡੇਟ ਲਈ ਉਤਸੁਕ ਹਨ। ਬੀ. ਸੀ. ਸੀ. ਆਈ. ਨੇ ਇੰਨਾ ਸਪੱਸ਼ਟੀਕਰਨ ਦਿੱਤਾ ਹੈ ਕਿ ਗਿੱਲ ਤੇਜ਼ੀ ਨਾਲ ਠੀਕ ਹੋ ਰਿਹਾ ਹੈ ਪਰ ਪ੍ਰਸ਼ੰਸਕ ਅਜੇ ਵੀ ਉਤਸੁਕ ਹਨ ਕਿ ਕੀ ਗਿੱਲ ਪਾਕਿਸਤਾਨ ਖਿਲਾਫ ਵੱਡੇ ਮੈਚ ਤੋਂ ਪਹਿਲਾਂ ਫਿੱਟ ਹੋ ਜਾਣਗੇ ਜਾਂ ਨਹੀਂ।
ਇਹ ਵੀ ਪੜ੍ਹੋ : WC 2023 : ਮਿਸ਼ੇਲ ਸੈਂਟਨਰ ਨੇ 1 ਗੇਂਦ 'ਤੇ ਬਣਾਈਆਂ 13 ਦੌੜਾਂ, ਪ੍ਰਸ਼ੰਸਕਾਂ ਨੂੰ ਯਾਦ ਆ ਗਏ ਯੁਵਰਾਜ ਸਿੰਘ
ਇਸ ਦੌਰਾਨ ਭਾਰਤੀ ਬੱਲੇਬਾਜ਼ੀ ਕੋਚ ਵਿਕਰਮ ਰਾਠੌੜ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸ਼ੁਭਮਨ ਗਿੱਲ ਬੀਮਾਰੀ ਤੋਂ ਠੀਕ ਹੋ ਰਹੇ ਹਨ। ਉਸ ਨੇ ਕਿਹਾ ਕਿ ਸੱਜੇ ਹੱਥ ਦਾ ਸਲਾਮੀ ਬੱਲੇਬਾਜ਼ ਸਾਵਧਾਨੀ ਦੇ ਤੌਰ 'ਤੇ ਹਸਪਤਾਲ ਵਿਚ ਭਰਤੀ ਹੋਣ ਤੋਂ ਬਾਅਦ ਚੇਨਈ ਦੇ ਇਕ ਹੋਟਲ ਵਿਚ ਵਾਪਸ ਆ ਗਿਆ ਹੈ। ਬੀ. ਸੀ. ਸੀ. ਆਈ. ਨੇ ਸੋਮਵਾਰ ਨੂੰ ਸ਼ੁਭਮਨ ਦੀ ਬੀਮਾਰੀ ਦਾ ਖੁਲਾਸਾ ਕੀਤੇ ਬਿਨਾਂ ਕਿਹਾ ਸੀ ਕਿ ਉਹ ਬੁੱਧਵਾਰ ਨੂੰ ਨਵੀਂ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ 'ਚ ਅਫਗਾਨਿਸਤਾਨ ਖਿਲਾਫ ਵਨਡੇ ਵਿਸ਼ਵ ਕੱਪ ਦੇ ਭਾਰਤ ਦੇ ਦੂਜੇ ਮੈਚ 'ਚ ਨਹੀਂ ਖੇਡ ਸਕਣਗੇ।
ਫਿਲਹਾਲ ਉਹ ਮੈਡੀਕਲ ਟੀਮ ਦੀ ਨਿਗਰਾਨੀ 'ਚ ਚੇਨਈ 'ਚ ਰਹਿ ਰਿਹਾ ਹੈ। ਹਾਲਾਂਕਿ ਰਾਠੌਰ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਉਹ (ਸ਼ੁਭਮਨ) ਠੀਕ ਹੋ ਰਿਹਾ ਹੈ। ਹਾਂ, ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ, ਪਰ ਇਹ ਸਾਵਧਾਨੀ ਦੇ ਤੌਰ 'ਤੇ ਸੀ। ਉਹ ਚੇਨਈ ਦੇ ਹੋਟਲ ਵਿੱਚ ਵਾਪਸ ਆ ਗਿਆ ਹੈ ਅਤੇ ਠੀਕ ਹੋ ਰਿਹਾ ਹੈ। ਇਸ ਲਈ ਮੈਡੀਕਲ ਟੀਮ ਵੱਲੋਂ ਉਸ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਅਸੀਂ ਉਮੀਦ ਕਰ ਰਹੇ ਹਾਂ ਕਿ ਉਹ ਜਲਦੀ ਠੀਕ ਹੋ ਜਾਵੇਗਾ ਅਤੇ ਚੰਗਾ ਦਿਖਾਈ ਦੇਵੇਗਾ।
ਇਹ ਵੀ ਪੜ੍ਹੋ : CWC 23 : ਭਾਰਤੀ ਕ੍ਰਿਕਟ ਟੀਮ ਅਫਗਾਨਿਸਤਾਨ ਖਿਲਾਫ ਮੈਚ ਲਈ ਦਿੱਲੀ ਪਹੁੰਚੀ
ਤੁਹਾਨੂੰ ਦੱਸ ਦੇਈਏ ਕਿ ਸ਼ੁਭਮਨ ਗਿੱਲ ਲਈ ਸਾਲ 2023 ਬਹੁਤ ਵਧੀਆ ਰਿਹਾ। ਉਹ ਵਨਡੇ ਫਾਰਮੈਟ ਵਿੱਚ ਇਸ ਸਾਲ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਬੱਲੇਬਾਜ਼ ਬਣ ਗਿਆ ਹੈ। ਉਸਨੇ ਪਿਛਲੇ 4 ਵਨਡੇ ਮੈਚਾਂ ਵਿੱਚ 72.35 ਦੀ ਔਸਤ ਅਤੇ 105.03 ਦੀ ਸਟ੍ਰਾਈਕ ਰੇਟ ਨਾਲ 1230 ਦੌੜਾਂ ਬਣਾਈਆਂ ਹਨ ਜਿਸ ਵਿੱਚ 2 ਸੈਂਕੜੇ ਅਤੇ 2 ਅਰਧ ਸੈਂਕੜੇ ਸ਼ਾਮਲ ਹਨ। ਆਸਟ੍ਰੇਲੀਆ ਖਿਲਾਫ ਮੈਚ 'ਚ ਟੀਮ ਇੰਡੀਆ 'ਚੋਂ ਗਿੱਲ ਨੂੰ ਬਾਹਰ ਕੀਤੇ ਜਾਣ ਦਾ ਨਤੀਜਾ ਕਪਤਾਨ ਰੋਹਿਤ ਸ਼ਰਮਾ ਨੂੰ ਭੁਗਤਣਾ ਪੈ ਸਕਦਾ ਸੀ। ਟੀਮ ਇੰਡੀਆ ਦੇ ਚੋਟੀ ਦੇ 3 ਬੱਲੇਬਾਜ਼ ਖਾਤਾ ਖੋਲ੍ਹੇ ਬਿਨਾਂ ਹੀ ਆਊਟ ਹੋ ਗਏ। ਕੇ. ਐਲ. ਰਾਹੁਲ ਅਤੇ ਵਿਰਾਟ ਕੋਹਲੀ ਨੇ ਵੱਡੀ ਸਾਂਝੇਦਾਰੀ ਕਰਕੇ ਭਾਰਤ ਨੂੰ ਸ਼ਰਮਨਾਕ ਹਾਰ ਤੋਂ ਬਚਾਇਆ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
CWC 23: ਪਾਕਿਸਤਾਨ ਖਿਲਾਫ ਸੈਂਕੜਾ ਲਗਾਉਣ ਤੋਂ ਬਾਅਦ ਬੋਲੇ ਸਮਰਵਿਕਰਮਾ, ਦੱਸਿਆ ਕੀ ਸੀ ਯੋਜਨਾ
NEXT STORY