ਨਵੀਂ ਦਿੱਲੀ- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਸਕੱਤਰ ਦੇਵਜੀਤ ਸੈਕੀਆ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਵਨਡੇ ਵਿਸ਼ਵ ਕੱਪ ਜਿੱਤਣ ਲਈ 51 ਕਰੋੜ ਰੁਪਏ ਦਿੱਤੇ ਜਾਣਗੇ। ਹਰਮਨਪ੍ਰੀਤ ਕੌਰ ਦੀ ਅਗਵਾਈ ਵਿੱਚ, ਭਾਰਤੀ ਮਹਿਲਾ ਟੀਮ ਨੇ ਐਤਵਾਰ ਨੂੰ ਫਾਈਨਲ ਵਿੱਚ ਦੱਖਣੀ ਅਫਰੀਕਾ ਨੂੰ 52 ਦੌੜਾਂ ਨਾਲ ਹਰਾ ਕੇ ਪਹਿਲੀ ਵਾਰ ਗਲੋਬਲ ਟਰਾਫੀ ਜਿੱਤੀ।
ਸੈਕੀਆ ਨੇ ਸੋਮਵਾਰ ਨੂੰ ਪੀਟੀਆਈ ਨੂੰ ਦੱਸਿਆ, "ਬੀਸੀਸੀਆਈ ਵਿਸ਼ਵ ਕੱਪ ਜਿੱਤਣ ਲਈ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਸਨਮਾਨ ਵਜੋਂ 51 ਕਰੋੜ ਰੁਪਏ ਦਾ ਨਕਦ ਇਨਾਮ ਦੇਵੇਗਾ। ਇਸ ਵਿੱਚ ਸਾਰੀਆਂ ਖਿਡਾਰਨਾਂ, ਸਹਾਇਕ ਸਟਾਫ਼ ਅਤੇ ਰਾਸ਼ਟਰੀ ਚੋਣ ਕਮੇਟੀ ਦੇ ਮੈਂਬਰ ਸ਼ਾਮਲ ਹਨ।"
ਜ਼ਿਕਰਯੋਗ ਹੈ ਕਿ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਐਤਵਾਰ ਨੂੰ ਇਤਿਹਾਸ ਰਚ ਦਿੱਤਾ ਜਦੋਂ ਭਾਰਤੀ ਧੀਆਂ ਨੇ ਆਈਸੀਸੀ ਮਹਿਲਾ ਵਨਡੇ ਵਿਸ਼ਵ ਕੱਪ ਦੇ ਫਾਈਨਲ ਵਿੱਚ ਦੱਖਣੀ ਅਫਰੀਕਾ ਨੂੰ ਹਰਾ ਕੇ ਪਹਿਲੀ ਵਾਰ ਇਹ ਖਿਤਾਬ ਜਿੱਤਿਆ ਹੈ। ਵਿਸ਼ਵ ਕੱਪ ਦੇ 52 ਸਾਲਾਂ ਦੇ ਇਤਿਹਾਸ ਵਿੱਚ ਤੀਜੀ ਵਾਰ ਭਾਰਤੀ ਮਹਿਲਾ ਟੀਮ ਨੇ ਵਿਸ਼ਵ ਕੱਪ ਦੇ ਫਾਈਨਲ ਵਿੱਚ ਪ੍ਰਵੇਸ਼ ਕੀਤਾ ਸੀ ਅਤੇ ਆਖਰਕਾਰ ਇਸ ਵਾਰ ਹਰਮਨ ਬ੍ਰਿਗੇਡ ਨੇ ਟਰਾਫੀ ਜਿੱਤੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਮਹਿਲਾ ਟੀਮ ਨੇ ਦੱਖਣੀ ਅਫਰੀਕਾ ਨੂੰ 299 ਦੌੜਾਂ ਦਾ ਟੀਚਾ ਦਿੱਤਾ ਸੀ। ਸ਼ੈਫਾਲੀ ਅਤੇ ਦੀਪਤੀ ਨੇ ਫਿਫਟੀ ਕੀਤੀ ਸੀ, ਪਰ ਜਵਾਬ 'ਚ ਦੱਖਣੀ ਅਫਰੀਕਾ ਦੀ ਟੀਮ 246 ਦੌੜਾਂ 'ਤੇ ਆਲਆਊਟ ਹੋ ਗਈ। ਭਾਰਤ ਨੇ ਇਹ ਮੈਚ 52 ਦੌੜਾਂ ਨਾਲ ਜਿੱਤ ਲਿਆ। ਇਸ ਜਿੱਤ ਦੇ ਨਾਲ ਹੀ ਭਾਰਤੀ ਮਹਿਲਾ ਟੀਮ 'ਤੇ ਪੈਸਿਆਂ ਦੀ ਬਾਰਿਸ਼ ਹੋਵੇਗੀ।
ਸਿਰਫ ਯੋਜਨਾਵਾਂ ਨੂੰ ਲਾਗੂ ਕਰਨ ’ਤੇ ਧਿਆਨ ਦਿੰਦਾ ਹਾਂ : ਅਰਸ਼ਦੀਪ
NEXT STORY