ਸਪੋਰਟਸ ਡੈਸਕ-ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਜ਼ਿੰਬਾਬਵੇ ਦੌਰੇ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਹੈ। ਟੀਮ 'ਚ ਇਕ ਵਾਰ ਫਿਰ ਵਿਰਾਟ ਕੋਹਲੀ ਦਾ ਨਾਂ ਸ਼ਾਮਲ ਨਹੀਂ ਹੈ ਜਦਕਿ ਨਿਯਮਿਤ ਕਪਤਾਨ ਰੋਹਿਤ ਸ਼ਰਮਾ ਅਤੇ ਜਸਪ੍ਰੀਤ ਬੁਮਰਾਹ ਦਾ ਨਾਂ ਵੀ ਸ਼ਾਮਲ ਨਹੀਂ ਹੈ। ਭਾਵ ਇਨ੍ਹਾਂ ਤਿੰਨਾਂ ਦਿੱਗਜਾਂ ਨੂੰ ਆਰਾਮ ਦਿੱਤਾ ਗਿਆ ਹੈ। ਦੂਜੇ ਪਾਸੇ, ਸ਼ਿਖਰ ਧਵਨ ਇਕ ਵਾਰ ਫਿਰ ਕਪਤਾਨੀ ਕਰਦੇ ਨਜ਼ਰ ਆਉਣਗੇ। ਉਨ੍ਹਾਂ ਨੇ ਵੈਸਟਇੰਡੀਜ਼ ਵਿਰੁੱਧ ਕਪਤਾਨੀ ਕੀਤੀ ਸੀ ਅਤੇ ਟੀਮ ਇੰਡੀਆ ਨੇ ਇਕ ਪਾਸੜ 3-0 ਨਾਲ ਕਲੀਨ ਸਵੀਪ ਕੀਤਾ ਸੀ।ਵਿਰਾਟ ਕੋਹਲੀ ਨੂੰ ਇਸ ਦੌਰੇ ਲਈ ਟੀਮ ਇੰਡੀਆ 'ਚ ਸ਼ਾਮਲ ਕੀਤੇ ਜਾਣ ਦੀ ਚਰਚਾ ਸੀ ਪਰ ਚੋਣਕਾਰਾਂ ਨੇ ਉਨ੍ਹਾਂ ਨੂੰ ਆਰਾਮ ਦੇਣਾ ਉਚਿਤ ਸਮਝਿਆ ਹੈ। ਹਾਲਾਂਕਿ, ਇਸ ਦੇ ਬਾਰੇ 'ਚ ਬੀ.ਸੀ.ਸੀ.ਆਈ. ਵੱਲੋਂ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਕੋਹਲੀ ਇੰਡੀਜ਼ ਦੌਰੇ 'ਤੇ ਵੀ ਵਨਡੇ ਅਤੇ ਟੀ-20 ਟੀਮ 'ਚ ਸ਼ਾਮਲ ਨਹੀਂ ਸੀ। ਉਹ ਇੰਗਲੈਂਡ ਵਿਰੁੱਧ ਸੀਰੀਜ਼ ਦਾ ਹਿੱਸਾ ਸਨ ਪਰ ਉਹ ਬੱਲੇ ਨਾਲ ਪਰਫਾਰਮ ਕਰਨ 'ਚ ਅਸਫਲ ਰਹੇ ਸਨ।
ਇਹ ਵੀ ਪੜ੍ਹੋ :ਬ੍ਰਿਟੇਨ 'ਚ ਟਰੇਨ ਚਾਲਕਾਂ ਦੇ ਹੜਤਾਲ 'ਤੇ ਜਾਣ ਕਾਰਨ ਲੋਕਾਂ ਨੂੰ ਕਰਨਾ ਪਿਆ ਮੁਸ਼ਕਲਾਂ ਦਾ ਸਾਹਮਣਾ
ਜ਼ਿਕਰਯੋਗ ਹੈ ਕਿ ਇਹ ਮੈਚ ਆਈ.ਸੀ.ਸੀ. ਇਕ ਦਿਨੀ ਸੁਪਰ ਲੀਗ ਦਾ ਹਿੱਸਾ ਹੋਣਗੇ ਅਤੇ ਇਨ੍ਹਾਂ ਨੂੰ ਕ੍ਰਮਵਾਰ 18,20 ਅਤੇ 22 ਅਗਸਤ ਨੂੰ ਖੇਡਿਆ ਜਾਵੇਗਾ। ਇਹ ਸਾਰੇ ਮੈਚ ਹਰਾਰੇ ਸਪੋਰਟਸ ਕਲੱਬ 'ਚ ਖੇਡੇ ਜਾਣਗੇ। ਜ਼ਿੰਬਾਬਵੇ ਲਈ ਇਹ ਲੜੀ ਮਹੱਤਵਪੂਰਨ ਹੋਵੇਗੀ ਕਿਉਂਕਿ ਇਸ ਦੇ ਅੰਕ ਅਗਲੇ ਸਾਲ ਦੇ ਇਕ ਦਿਨੀ ਵਿਸ਼ਵ ਕੱਪ ਲਈ ਕੁਆਲੀਫਾਈ ਲਈ ਗਿਣੇ ਜਾਣਗੇ।ਭਾਰਤ ਦੇ ਦੌਰੇ ਦੇ ਬਾਰੇ 'ਚ ਜ਼ਿੰਬਾਬਵੇ ਕ੍ਰਿਕਟ (ਜ਼ੈੱਡ.ਸੀ.) ਦੇ ਇਕ ਅਧਿਕਾਰੀ ਨੇ ਕਿਹਾ ਕਿ ਅਸੀਂ ਭਾਰਤ ਦੀ ਮੇਜ਼ਬਾਨੀ ਕਰਨ ਨੂੰ ਲੈ ਕੇ ਬਹੁਤ ਖੁਸ਼ ਹਾਂ। ਅਸੀਂ ਇਕ ਮੁਕਾਬਲੇ ਅਤੇ ਯਾਦਗਾਰ ਲੜੀ ਦੀ ਉਮੀਦ ਕਰਦੇ ਹਾਂ।
ਇਹ ਵੀ ਪੜ੍ਹੋ : ਬਿਜਲੀ ਕੰਪਨੀਆਂ ਦੇ 2.5 ਲੱਖ ਕਰੋੜ ਰੁਪਏ ਦੇ ਬਕਾਏ ਦਾ ਭੁਗਤਾਨ ਕਰਨ ਸੂਬੇ : PM ਮੋਦੀ
ਭਾਰਤ ਦੀ ਟੀਮ
ਸ਼ਿਖਰ ਧਵਨ (ਕਪਤਾਨ), ਰੁਤੁਰਾਜ ਗਾਇਕਵਾੜ, ਸ਼ੁਭਮਨ ਗਿੱਲ, ਦੀਪਕ ਹੁੱਡਾ, ਰਾਹੁਲ ਤ੍ਰਿਪਾਠੀ, ਈਸ਼ਾਨ ਕਿਸ਼ਨ (ਵਿਕਟਕੀਪਰ), ਸੰਜੂ ਸੈਮਸਨ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਸ਼ਾਰਦੁਲ ਠਾਕੁਰ, ਕੁਲਦੀਪ ਯਾਦਵ, ਅਕਸ਼ਰ ਪਟੇਲ, ਅਵੇਸ਼ ਖਾਨ, ਪ੍ਰਸਿੱਧ ਕ੍ਰਿਸ਼ਨਾ, ਮੁਹੰਮਦ ਸਿਰਾਜ, ਦੀਪਕ ਚਾਹਰ।
ਇਹ ਵੀ ਪੜ੍ਹੋ :ਪਾਕਿ ਦੀ ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ 'ਚ ਪ੍ਰਧਾਨ ਮੰਤਰੀ ਸ਼ਾਹਬਾਜ਼ ਤੇ ਉਨ੍ਹਾਂ ਦੇ ਬੇਟੇ ਹਮਜ਼ਾ ਨੂੰ ਕੀਤਾ ਤਲਬ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
CWG 2022 ’ਚ ਸਿਲਵਰ ਮੈਡਲ ਜਿੱਤਣ ਵਾਲੇ ਸੰਕੇਤ ਸਰਗਰ ਨੂੰ PM ਮੋਦੀ ਸਣੇ ਕਈ ਦਿੱਗਜਾਂ ਨੇ ਦਿੱਤੀਆਂ ਵਧਾਈਆਂ
NEXT STORY