ਅਹਿਮਦਾਬਾਦ- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਨੇ ਦਿੱਲੀ ਕੈਪੀਟਲਸ (ਡੀ. ਸੀ.) ਦੇ ਸਾਰੇ ਖਿਡਾਰੀਆਂ ਅਤੇ ਸਪੋਰਟਸ ਸਟਾਫ ਨੂੰ ਕੁਆਰੰਟੀਨ 'ਚ ਜਾਣ ਦੇ ਲਈ ਕਿਹਾ ਹੈ। ਜਾਣਕਾਰੀ ਅਨੁਸਾਰ ਬੀ. ਸੀ. ਸੀ. ਆਈ. ਨੇ ਦਿੱਲੀ ਕੈਪੀਟਲਸ ਦੇ ਲੈੱਗ ਸਪਿਨਰ ਅਮਿਤ ਮਿਸ਼ਰਾ ਦੇ ਕੋਰੋਨਾ ਪਾਜ਼ੇਟਿਵ ਹੋਣ ਅਤੇ 29 ਅਪ੍ਰੈਲ ਨੂੰ ਦਿੱਲੀ ਦੇ ਕੋਲਕਾਤਾ ਨਾਈਟ ਰਾਈਡਰਜ਼ (ਕੇ. ਕੇ. ਆਰ.) ਦੇ ਵਿਰੁੱਧ ਖੇਡੇ ਗਏ ਮੁਕਾਬਲੇ ਦੇ ਮੱਦੇਨਜ਼ਰ ਇਹ ਨਿਰਦੇਸ਼ ਦਿੱਤਾ ਗਿਆ ਹੈ।
ਇਹ ਖ਼ਬਰ ਪੜ੍ਹੋ- IPL ਮੁਲਤਵੀ ਹੋਣ ਤੋਂ ਬਾਅਦ UAE ’ਚ ਆਯੋਜਿਤ ਕੀਤਾ ਜਾ ਸਕਦੈ ਟੀ20 ਵਿਸ਼ਵ ਕੱਪ
ਕੇ. ਕੇ. ਆਰ. ਦੇ 2 ਖਿਡਾਰੀ ਵਰੁਣ ਚੱਕਰਵਤੀ ਅਤੇ ਸੰਦੀਪ ਵਰੀਅਰ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਦਿੱਲੀ ਦੀ ਟੀਮ ਫਿਲਹਾਲ ਅਹਿਮਦਾਬਾਦ 'ਚ ਹੈ। ਦਿੱਲੀ ਕੈਪੀਟਲਸ ਦੇ ਅਧਿਕਾਰੀ ਨੇ ਇਕ ਬਿਆਨ 'ਚ ਕਿਹਾ ਕਿ ਅਸੀਂ ਆਪਣਾ ਆਖਰੀ ਮੁਕਾਬਲਾ ਕੇ. ਕੇ. ਆਰ. ਵਿਰੁੱਧ ਖੇਡਿਆ ਸੀ, ਇਸ ਲਈ ਅਸੀਂ ਕੁਆਰੰਟੀਨ 'ਚ ਜਾਣ ਦੀ ਸਲਾਹ ਦਿੱਤੀ ਹੈ ਅਤੇ ਅਸੀਂ ਸਾਰੇ ਆਪਣੇ-ਆਪਣੇ ਕਮਰਿਆਂ 'ਚ ਆਈਸੋਲੇਸ਼ਨ ਵਿਚ ਹਾਂ। ਹਾਲਾਂਕਿ ਅਜੇ ਸਾਨੂੰ ਇਹ ਨਹੀਂ ਪਤਾ ਹੈ ਕਿ ਕੁਆਰੰਟੀਨ ਦਾ ਪੀਰੀਅਡ ਕਿੰਨਾ ਹੋਵੇਗਾ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
IPL ਮੁਲਤਵੀ ਹੋਣ ਤੋਂ ਬਾਅਦ UAE ’ਚ ਆਯੋਜਿਤ ਕੀਤਾ ਜਾ ਸਕਦੈ ਟੀ20 ਵਿਸ਼ਵ ਕੱਪ
NEXT STORY