ਨਵੀਂ ਦਿੱਲੀ : ਵਿਸ਼ਵ ਮਹਾਂਮਾਰੀ ਬਣ ਚੁੱਕੇ ਕੋਵਿਡ -19 ਦੇ ਵੱਧ ਦੇ ਕਹਿਰ ਕਾਰਨ ਵਿਸ਼ਵ ਭਰ ਵਿੱਚ ਕ੍ਰਿਕਟ ਗਤੀਵਿਧੀਆਂ ਠੱਪ ਪੈ ਜਾਣ ਕਾਰਨ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਸੁਝਾਅ ਦਿੱਤਾ ਹੈ ਕਿ ਆਈਸੀਸੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਨੂੰ ਰੱਦ ਕਰ ਦਿੱਤਾ ਜਾਵੇ। ਵਿਸ਼ਵ ਦੀ ਨੰਬਰ ਇਕ ਟੈਸਟ ਟੀਮ ਇੰਡੀਆ ਟੈਸਟ ਚੈਂਪੀਅਨਸ਼ਿਪ ਟੇਬਲ ਵਿੱਚ ਪਹਿਲੇ ਸਥਾਨ 'ਤੇ ਮਜ਼ਬੂਤੀ ਨਾਲ ਬੈਠੀ ਹੈ ਅਤੇ ਫਾਈਨਲ ਲਈ ਕੁਆਲੀਫਾਈ ਕਰਨ ਲਈ ਮਜ਼ਬੂਤ ਦਾਅਵੇਦਾਰ ਹੈ। ਆਸਟਰੇਲੀਆ ਦੂਜੇ ਸਥਾਨ 'ਤੇ ਹੈ। ਭਾਰਤ ਅਤੇ ਆਸਟਰੇਲੀਆ ਵਿੱਚ ਇਸ ਸਾਲ ਦੇ ਅੰਤ ਵਿੱਚ ਚਾਰ ਟੈਸਟ ਮੈਚਾਂ ਦੀ ਲੜੀ ਖੇਡਣੀ ਹੈ ਜਦਕਿ ਆਸਟਰੇਲੀਆ ਪੰਜ ਟੈਸਟਾਂ ਦੀ ਇਹ ਲੜੀ ਕਰਵਾਉਣ ਦੀ ਯੋਜਨਾ ਬਣਾ ਰਿਹਾ ਹੈ।

ਕੋਵਿਡ -19 ਦੇ ਦੁਨੀਆ ਭਰ ਵਿੱਚ ਲਗਾਤਾਰ ਵੱਧ ਰਹੇ ਮਾਮਲਿਆਂ ਕਾਰਨ ਕ੍ਰਿਕਟ ਦੇ ਪ੍ਰੋਗਰਾਮ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ, ਜਿਸ ਕਾਰਨ ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ (ਆਈਸੀਸੀ) 2023 ਤੱਕ ਆਪਣੇ ਭਵਿੱਖ ਦੇ ਪ੍ਰੋਗਰਾਮਾਂ ਵਿੱਚ ਤਬਦੀਲੀਆਂ ਬਾਰੇ ਵਿਚਾਰ ਕਰੇਗੀ। ਆਈਸੀਸੀ ਨੇ ਵੀਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਮੀਟਿੰਗ ਤੋਂ ਬਾਅਦ ਇਹ ਜਾਣਕਾਰੀ ਦਿੱਤੀ। ਆਈਸੀਸੀ ਦੇ 12 ਫੁਲ ਟਾਈਮ ਮੈਂਬਰਾਂ ਅਤੇ ਤਿੰਨ ਸਹਿਕਾਰੀ ਨੁਮਾਇੰਦਗੀ ਦੇਸ਼ਾਂ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਨੇ 2023 ਤੱਕ ਭਵਿੱਖ ਦੇ ਦੌਰਿਆਂ ਅਤੇ ਪ੍ਰੋਗਰਾਮਾਂ (ਐਫਟੀਪੀ) ਵਿੱਚ ਲੋੜ ਅਨੁਸਾਰ ਬਦਲਾਅ ਕਰਨ ਉੱਤੇ ਸਹਿਮਤੀ ਪ੍ਰਗਟਾਈ ਸੀ।

ਇਸ ਬੈਠਕ ਤੋਂ ਬਾਅਦ, ਬੀਸੀਸੀਆਈ ਨੇ ਸੁਝਾਅ ਦਿੱਤਾ ਹੈ ਕਿ ਵਿਸ਼ਵ ਚੈਂਪੀਅਨਸ਼ਿਪ ਮੁਲਤਵੀ ਕੀਤੀ ਜਾਵੇ ਕਿਉਂਕਿ 2023 ਦੇ ਭਵਿੱਖ ਦੇ ਟੂਰ ਸ਼ੈਡਿਊਲ ਨੂੰ ਬਦਲਣ ਦੀ ਯੋਜਨਾ ਹੈ। ਬੈਠਕ ਵਿੱਚ ਕੋਈ ਵੱਡਾ ਫ਼ੈਸਲਾ ਨਹੀਂ ਲਿਆ ਜਾ ਸਕਿਆ ਪਰ ਬਾਅਦ ਵਿੱਚ ਇਸ ਬੈਠਕ ਵਿੱਚ ਸਹਿਮਤੀ ਹੋ ਗਈ ਕਿ ਅਕਤੂਬਰ-ਨਵੰਬਰ ਵਿੱਚ ਆਸਟਰੇਲੀਆ ਵਿੱਚ ਹੋਣ ਵਾਲਾ ਟੀ -20 ਵਰਲਡ ਕੱਪ ਅਤੇ ਫਰਵਰੀ-ਮਾਰਚ ਵਿੱਚ ਨਿਊਜ਼ੀਲੈਂਡ ਵਿੱਚ ਹੋਣ ਵਾਲਾ ਔਰਤਾਂ ਦਾ ਇਕ ਰੋਜ਼ਾ ਵਿਸ਼ਵ ਕੱਪ 2021 ਆਪਣੇ ਨਿਰਧਾਰਤ ਪ੍ਰੋਗਰਾਮ ਅਨੁਸਾਰ ਹੋਵੇਗਾ।
ਵਿਸ਼ਵ ਕੱਪ ਤੋਂ ਬਾਅਦ ਧੋਨੀ ਦੇ ਵਾਰੇ 'ਚ ਕੁਝ ਨਹੀਂ ਸੁਣਿਆ : ਰੋਹਿਤ
NEXT STORY