ਨਵੀਂ ਦਿੱਲੀ— ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਉਪ ਪ੍ਰਧਾਨ ਰਾਜੀਵ ਸ਼ੁਕਲਾ ਨੇ ਸੋਮਵਾਰ ਨੂੰ ਕਿਹਾ ਕਿ ਅਗਲੇ ਸਾਲ ਪਾਕਿਸਤਾਨ 'ਚ ਹੋਣ ਵਾਲੀ ਚੈਂਪੀਅਨਸ ਟਰਾਫੀ ਲਈ ਭਾਰਤ ਸਰਕਾਰ ਦੀ ਇਜਾਜ਼ਤ ਤੋਂ ਬਾਅਦ ਹੀ ਭਾਰਤੀ ਕ੍ਰਿਕਟ ਟੀਮ ਨੂੰ ਉੱਥੇ ਭੇਜਿਆ ਜਾਵੇਗਾ।
BCCI ਦੇ ਉਪ ਪ੍ਰਧਾਨ ਰਾਜੀਵ ਸ਼ੁਕਲਾ ਨੇ ਕਿਹਾ, 'ਚੈਂਪੀਅਨ ਟਰਾਫੀ ਦੇ ਮਾਮਲੇ 'ਚ ਸਰਕਾਰ ਸਾਨੂੰ ਜੋ ਵੀ ਕਰਨ ਲਈ ਕਹੇਗੀ ਅਸੀਂ ਉਹੀ ਕਰਾਂਗੇ। ਅਸੀਂ ਆਪਣੀ ਟੀਮ ਉਦੋਂ ਹੀ ਭੇਜਦੇ ਹਾਂ ਜਦੋਂ ਸਰਕਾਰ ਸਾਨੂੰ ਅਜਿਹਾ ਕਰਨ ਦੀ ਇਜਾਜ਼ਤ ਦਿੰਦੀ ਹੈ। ਅਸੀਂ ਸਰਕਾਰ ਦੇ ਫੈਸਲੇ ਦੀ ਪਾਲਣਾ ਕਰਾਂਗੇ।
ਪਾਕਿਸਤਾਨ ਆਈਸੀਸੀ ਚੈਂਪੀਅਨਜ਼ ਟਰਾਫੀ 2025 ਦੀ ਮੇਜ਼ਬਾਨੀ ਕਰ ਰਿਹਾ ਹੈ। ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਨੇ ਇਸ ਟੂਰਨਾਮੈਂਟ ਨੂੰ ਆਪਣੇ ਸਥਾਨ 'ਤੇ ਕਰਵਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਚੈਂਪੀਅਨਸ ਟਰਾਫੀ ਦੇ ਮੈਚ ਲਾਹੌਰ, ਕਰਾਚੀ ਅਤੇ ਰਾਵਲਪਿੰਡੀ ਵਿੱਚ ਖੇਡੇ ਜਾਣਗੇ। ਹਾਲਾਂਕਿ ਟੂਰਨਾਮੈਂਟ ਦੀਆਂ ਤਰੀਕਾਂ ਦਾ ਅਜੇ ਐਲਾਨ ਨਹੀਂ ਕੀਤਾ ਗਿਆ ਹੈ।
ਟੀ-20 ਸੀਰੀਜ਼ : ਵੀਜ਼ਾ ਮੁੱਦੇ ਕਾਰਨ ਆਮਿਰ ਦੇ ਆਇਰਲੈਂਡ ਦੌਰੇ 'ਚ ਹੋ ਸਕਦੀ ਹੈ ਦੇਰੀ
NEXT STORY