ਸਪੋਰਟਸ ਡੈਸਕ- ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਘਰੇਲੂ ਕ੍ਰਿਕਟ ਦੇ ਪ੍ਰਸਾਰਣ ਨੂੰ ਲੈ ਕੇ ਇੱਕ ਬਹੁਤ ਵੱਡਾ ਬਦਲਾਅ ਕਰਨ ਦੀ ਤਿਆਰੀ ਵਿੱਚ ਹੈ। ਇਹ ਫੈਸਲਾ ਖਾਸ ਤੌਰ 'ਤੇ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਵਰਗੇ ਦਿੱਗਜ ਖਿਡਾਰੀਆਂ ਦੇ ਘਰੇਲੂ ਮੈਚਾਂ ਵਿੱਚ ਖੇਡਣ ਅਤੇ ਫੈਨਜ਼ ਦੀ ਭਾਰੀ ਮੰਗ ਨੂੰ ਦੇਖਦੇ ਹੋਏ ਲਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਜਦੋਂ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਵਿਜੇ ਹਜ਼ਾਰੇ ਟਰਾਫੀ ਵਿੱਚ ਖੇਡੇ ਸਨ, ਤਾਂ ਉਨ੍ਹਾਂ ਮੈਚਾਂ ਦਾ ਲਾਈਵ ਪ੍ਰਸਾਰਣ ਨਹੀਂ ਹੋਇਆ ਸੀ। ਇਸ ਗੱਲ ਨੂੰ ਲੈ ਕੇ ਕ੍ਰਿਕਟ ਪ੍ਰੇਮੀ ਬੇਹੱਦ ਨਾਰਾਜ਼ ਸਨ ਅਤੇ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਬੀ.ਸੀ.ਸੀ.ਆਈ. ਦੀ ਕਾਫੀ ਆਲੋਚਨਾ ਕੀਤੀ ਸੀ। ਫੈਨਜ਼ ਦੇ ਪਿਆਰ ਅਤੇ ਮੰਗ ਨੂੰ ਦੇਖਦੇ ਹੋਏ ਹੁਣ ਦੁਨੀਆ ਦਾ ਸਭ ਤੋਂ ਅਮੀਰ ਕ੍ਰਿਕਟ ਬੋਰਡ ਆਪਣੀ ਰਣਨੀਤੀ ਬਦਲਣ ਜਾ ਰਿਹਾ ਹੈ।
ਬੀ.ਸੀ.ਸੀ.ਆਈ. ਦੇ ਮੌਜੂਦਾ ਸਕੱਤਰ devjit saikia ਨੇ ਇਸ ਸਬੰਧੀ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਮੰਨਿਆ ਕਿ ਅੰਤਰਰਾਸ਼ਟਰੀ ਖਿਡਾਰੀਆਂ ਦੀ ਘਰੇਲੂ ਟੂਰਨਾਮੈਂਟਾਂ ਵਿੱਚ ਮੌਜੂਦਗੀ ਕਾਰਨ ਲਾਈਵ ਟੈਲੀਕਾਸਟ ਦੀ ਮੰਗ ਬਹੁਤ ਵਧ ਗਈ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਕਦੇ ਅਜਿਹੇ ਸਵਾਲ ਨਹੀਂ ਪੁੱਛੇ ਜਾਂਦੇ ਸਨ, ਪਰ ਹੁਣ ਜਨਤਾ ਅਤੇ ਮੀਡੀਆ ਵੱਲੋਂ ਸਵਾਲਾਂ ਦੀ ਬਾੜ ਆ ਗਈ ਹੈ।
ਸੈਕੀਆ ਅਨੁਸਾਰ, ਵਰਤਮਾਨ ਵਿੱਚ ਬੋਰਡ ਕੋਲ 100 ਘਰੇਲੂ ਮੈਚਾਂ ਦੇ ਟੈਲੀਵਿਜ਼ਨ ਪ੍ਰਸਾਰਣ ਦਾ ਕੰਟਰੈਕਟ ਹੈ। ਪਰ ਹੁਣ ਨਵੀਂ ਨੀਤੀ ਤਹਿਤ ਅਗਲੇ ਸੀਜ਼ਨ ਤੋਂ ਇਨ੍ਹਾਂ ਮੈਚਾਂ ਦੀ ਗਿਣਤੀ ਵਿੱਚ ਵੱਡਾ ਵਾਧਾ ਕੀਤਾ ਜਾਵੇਗਾ,। ਇਸ ਦੇ ਲਈ ਬੋਰਡ ਆਪਣੇ ਬ੍ਰੌਡਕਾਸਟ ਪਾਰਟਨਰਜ਼ ਨਾਲ ਮਿਲ ਕੇ ਕੰਮ ਕਰ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਮੈਚਾਂ ਦਾ ਸਿੱਧਾ ਪ੍ਰਸਾਰਣ ਕੀਤਾ ਜਾ ਸਕੇ।
ਬੋਰਡ ਦਾ ਮੰਨਣਾ ਹੈ ਕਿ ਜਦੋਂ ਚੋਟੀ ਦੇ ਅੰਤਰਰਾਸ਼ਟਰੀ ਖਿਡਾਰੀ ਘਰੇਲੂ ਕ੍ਰਿਕਟ ਖੇਡਦੇ ਹਨ, ਤਾਂ ਇਸ ਦਾ ਫਾਇਦਾ ਨੌਜਵਾਨ ਖਿਡਾਰੀਆਂ ਨੂੰ ਵੀ ਹੁੰਦਾ ਹੈ,। ਉਨ੍ਹਾਂ ਨੂੰ ਦੇਸ਼ ਦੇ ਸਰਵੋਤਮ ਖਿਡਾਰੀਆਂ ਨਾਲ ਡਰੈਸਿੰਗ ਰੂਮ ਸਾਂਝਾ ਕਰਨ ਦਾ ਮੌਕਾ ਮਿਲਦਾ ਹੈ, ਜਿਸ ਨਾਲ ਉਨ੍ਹਾਂ ਦਾ ਆਤਮ-ਵਿਸ਼ਵਾਸ ਵਧਦਾ ਹੈ ਅਤੇ ਉਨ੍ਹਾਂ ਨੂੰ ਖੇਡ ਦੀਆਂ ਬਾਰੀਕੀਆਂ ਸਿੱਖਣ ਨੂੰ ਮਿਲਦੀਆਂ ਹਨ।
ਹੁਣ ਅਗਲੇ ਸੀਜ਼ਨ ਤੋਂ ਕ੍ਰਿਕਟ ਪ੍ਰੇਮੀਆਂ ਨੂੰ ਆਪਣੇ ਚਹੇਤੇ ਸਿਤਾਰਿਆਂ ਨੂੰ ਘਰੇਲੂ ਮੈਦਾਨਾਂ 'ਤੇ ਲਾਈਵ ਖੇਡਦੇ ਦੇਖਣ ਦਾ ਜ਼ਿਆਦਾ ਮੌਕਾ ਮਿਲੇਗਾ।
ਮੁਸੇਟੀ ਦੇ ਜ਼ਖ਼ਮੀ ਹੋਣ ਤੋਂ ਬਾਅਦ ਜੋਕੋਵਿਚ ਸੈਮੀਫਾਈਨਲ 'ਚ ਪੁੱਜੇ
NEXT STORY