ਸਪੋਰਟਸ ਡੈਸਕ- ਦੱਖਣੀ ਅਫਰੀਕਾ ਖ਼ਿਲਾਫ਼ 5 ਮੈਚਾਂ ਦੀ ਟੀ20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ ਹੋ ਚੁੱਕਾ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਨੇ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 'ਚ ਲਗਾਤਾਰ ਚੰਗਾ ਪ੍ਰਦਰਸ਼ਨ ਕਰਨ ਵਾਲੇ ਯੁਵਾ ਖਿਡਾਰੀਆਂ ਨੂੰ ਮੌਕਾ ਦਿੱਤਾ ਹੈ ਜਿਸ 'ਚੋਂ ਇਕ ਪੰਜਾਬ ਕਿੰਗਜ਼ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਵੀ ਹਨ। ਅਰਸ਼ਦੀਪ ਸਿੰਘ ਪਹਿਲੀ ਵਾਰ ਟੀਮ ਇੰਡੀਆ ਲਈ ਚੁਣੇ ਗਏ ਹਨ। ਟੀਮ 'ਚ ਚੁਣੇ ਜਾਣ ਦੇ ਬਾਅਦ ਲੋਕ ਅਰਸ਼ਦੀਪ ਸਿੰਘ ਨੂੰ ਵਧਾਈਆਂ ਦੇ ਰਹੇ ਹਨ। ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਨੇ ਵੀ ਅਰਸ਼ਦੀਪ ਨੂੰ ਵਧਾਈ ਦਿੱਤੀ ਹੈ।
ਇਹ ਵੀ ਪੜ੍ਹੋ : ਥਾਮਸ ਕੱਪ ਜੇਤੂ ਟੀਮ ਨੂੰ BAI ਨੇ 1 ਕਰੋੜ ਰੁਪਏ ਨਾਲ ਕੀਤਾ ਸਨਮਾਨਿਤ
ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਨੇ ਅਰਸ਼ਦੀਪ ਨੂੰ ਵਧਾਈ ਦਿੰਦੇ ਹੋਏ ਟਵੀਟ ਕੀਤਾ ਹੈ। ਭਗਵੰਤ ਮਾਨ ਨੇ ਪੰਜਾਬੀ 'ਚ ਟਵੀਟ ਕਰਦੇ ਲਿਖਿਆ ਕਿ ਖਰੜ ਦੇ ਸਾਡੇ ਨੌਜਵਾਨ ਅਰਸ਼ਦੀਪ ਸਿੰਘ ਨੂੰ ਭਾਰਤੀ ਕ੍ਰਿਕਟ ਟੀਮ 'ਚ ਚੁਣੇ ਜਾਣ 'ਤੇ ਵਧਾਈ! ਏਸੇ ਤਰ੍ਹਾਂ ਮਿਹਨਤ ਨਾਲ ਦੇਸ਼ ਸਮੇਤ ਪੰਜਾਬ ਦਾ ਨਾਂ ਦੁਨੀਆ ਭਰ 'ਚ ਰੌਸ਼ਨ ਕਰੋ... ਖ਼ੂਬ ਤਰੱਕੀਆਂ ਕਰੋ... ਬਹੁਤ ਸਾਰੀਆਂ ਸ਼ੁੱਭਕਾਮਨਾਵਾਂ।
ਇਹ ਵੀ ਪੜ੍ਹੋ : IPL ਨੇ ਇਸ ਕਸ਼ਮੀਰੀ ਨੌਜਵਾਨ ਨੂੰ ਬਣਾਇਆ ਮਾਲਾਮਾਲ, ਇਸ ਤਰ੍ਹਾਂ ਜਿੱਤੇ 2 ਕਰੋੜ ਰੁਪਏ
ਆਈ. ਪੀ. ਐੱਲ. 'ਚ ਸ਼ਾਨਦਾਰ ਪ੍ਰਦਰਸ਼ਨ ਦਾ ਮਿਲਿਆ ਇਨਾਮ
ਅਰਸ਼ਦੀਪ ਸਿੰਘ ਆਈ. ਪੀ. ਐੱਲ. 'ਚ ਲਗਾਤਾਰ ਚੰਗਾ ਪ੍ਰਦਰਸ਼ਨ ਕਰਦੇ ਆ ਰਹੇ ਹਨ। ਉਹ ਆਪਣੀ ਟੀਮ ਪੰਜਾਬ ਕਿੰਗਜ਼ ਲਈ ਡੈੱਥ ਓਵਰਾਂ 'ਚ ਕਾਫ਼ੀ ਕਿਫ਼ਾਇਤੀ ਰਹੇ ਹਨ। ਅਰਸ਼ਦੀਪ ਸਿੰਘ ਨੇ ਆਈ. ਪੀ. ਐੱਲ. 'ਚ ਅਜੇ ਤਕ 37 ਮੈਚ ਖੇਡੇ ਹਨ ਜਿਸ 'ਚ ਉਨ੍ਹਾਂ ਨੇ 26 ਦੀ ਔਸਤ ਨਾਲ 40 ਵਿਕਟਾਂ ਲਈਆਂ ਹਨ ਜਦਕਿ ਉਨ੍ਹਾਂ ਦਾ ਸਰਵਸ੍ਰੇਸ਼ਠ ਗੇਂਦਬਾਜ਼ੀ ਸਪੈਲ 32 ਦੌੜਾਂ ਦੇ ਕੇ 5 ਵਿਕਟਾਂ ਲੈਣਾ ਹੈ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
BAN vs SL : ਕੁਸਲ ਮੇਂਡਿਸ ਨੂੰ ਮੈਚ ਦੇ ਦੌਰਾਨ ਉਠਿਆ ਸੀਨੇ 'ਚ ਦਰਦ, ਹਸਪਤਾਲ ਲਿਜਾਇਆ ਗਿਆ
NEXT STORY