ਸਪੋਰਟਸ ਡੈਸਕ - ਦੱਖਣੀ ਅਫ਼ਰੀਕਾ ਦੀ ਟੀਮ ਪਿਛਲੇ ਕੁਝ ਸਮੇਂ ਵਿੱਚ ਲਗਾਤਾਰ ਚੰਗਾ ਪ੍ਰਦਰਸ਼ਨ ਕਰ ਰਹੀ ਹੈ। ਖਾਸ ਤੌਰ 'ਤੇ ਉਸ ਨੇ ਵਨਡੇ ਅਤੇ ਟੀ-20 ਫਾਰਮੈਟਾਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਕਈ ਆਈ.ਸੀ.ਸੀ. ਟੂਰਨਾਮੈਂਟਾਂ 'ਚ ਆਪਣੀ ਤਾਕਤ ਦਿਖਾਈ ਹੈ। ਹਾਲ ਹੀ 'ਚ ਉਹ ਚੈਂਪੀਅਨਸ ਟਰਾਫੀ ਦੇ ਸੈਮੀਫਾਈਨਲ 'ਚ ਪਹੁੰਚੀ ਸੀ। ਇਸ ਤੋਂ ਪਹਿਲਾਂ ਇਹ ਟੀ-20 ਵਿਸ਼ਵ ਕੱਪ 2024 ਵਿੱਚ ਫਾਈਨਲ ਵਿੱਚ ਪਹੁੰਚੀ ਸੀ ਅਤੇ ਉਪ ਜੇਤੂ ਰਹੀ ਸੀ। ਟੀਮ ਦੇ ਮੁੱਖ ਕੋਚ ਰੌਬ ਵਾਲਟਰ ਨੇ ਇਸ ਸਾਰੇ ਪ੍ਰਦਰਸ਼ਨ ਵਿੱਚ ਅਹਿਮ ਭੂਮਿਕਾ ਨਿਭਾਈ। ਪਰ ਹੁਣ ਉਨ੍ਹਾਂ ਨੇ ਅਚਾਨਕ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦੇ ਜਾਣ ਨਾਲ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਦੱਖਣੀ ਅਫਰੀਕਾ ਕ੍ਰਿਕਟ ਬੋਰਡ ਨੇ 1 ਅਪ੍ਰੈਲ ਨੂੰ ਇਹ ਜਾਣਕਾਰੀ ਦਿੱਤੀ। ਹਾਲਾਂਕਿ ਉਨ੍ਹਾਂ ਦੱਸਿਆ ਕਿ ਉਹ 30 ਅਪ੍ਰੈਲ ਤੱਕ ਟੀਮ ਦੇ ਨਾਲ ਰਹਿਣਗੇ।
IPL ਨੇ ਬਦਲੀ ਇਕ ਹੋਰ ਕ੍ਰਿਕਟਰ ਦੀ ਜ਼ਿੰਦਗੀ! ਇੰਝ ਤੈਅ ਕੀਤਾ ਕਿਰਾਏ ਦੇ ਘਰ ਤੋਂ ਸੁਪਨਿਆਂ ਦੇ ਘਰ ਤਕ ਦਾ ਸਫਰ
NEXT STORY