ਜੈਪੁਰ (ਭਾਸ਼ਾ)- ਕੇਂਦਰੀ ਖੇਡ ਅਤੇ ਯੁਵਾ ਮਾਮਲਿਆਂ ਬਾਰੇ ਮੰਤਰੀ ਅਨੁਰਾਗ ਠਾਕੁਰ ਨੇ ਬੁੱਧਵਾਰ ਨੂੰ ਕਿਹਾ ਕਿ ਪਿਛਲੇ ਕੁਝ ਸਾਲਾਂ ਵਿਚ ਦੇਸ਼ ਵਿਚ ਖੇਡਾਂ ਵਿਚ ਵੱਡਾ ਬਦਲਾਅ ਆਇਆ ਹੈ ਅਤੇ ਖੇਲੋ ਇੰਡੀਆ ਨੇ ਇਸ ਵਿਚ ਵੱਡੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਖੇਲੋ ਇੰਡੀਆ ਨੇ ਖਿਡਾਰੀਆਂ ਨੂੰ ਵਧੀਆ ਪ੍ਰਦਰਸ਼ਨ ਕਰਨ ਲਈ ਅਨੁਕੂਲ ਮਾਹੌਲ ਪ੍ਰਦਾਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਮਹਿਲਾ ਖਿਡਾਰਨਾਂ ਵੀ ਦੇਸ਼ ਵਿੱਚ ਚੰਗਾ ਪ੍ਰਦਰਸ਼ਨ ਕਰ ਰਹੀਆਂ ਹਨ। ਠਾਕੁਰ ਜੈਪੁਰ ਦੇ ਸਵਾਈ ਮਾਨ ਸਿੰਘ ਸਟੇਡੀਅਮ 'ਚ 'ਖੇਲੋ ਇੰਡੀਆ ਸੈਂਟਰ' ਦਾ ਉਦਘਾਟਨ ਕਰਨ ਤੋਂ ਬਾਅਦ ਇਕ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਖੇਡਾਂ ਰਾਜ ਦਾ ਵਿਸ਼ਾ ਹੈ ਪਰ ਕੇਂਦਰ ਸਰਕਾਰ ਵੀ ਦੇਸ਼ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਸੂਬਾ ਅਤੇ ਕੇਂਦਰ ਸਰਕਾਰਾਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਮਿਲ ਕੇ ਕੰਮ ਕਰਨ ਤਾਂ ਦੇਸ਼ ਦੇ ਖਿਡਾਰੀ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਜ਼ਰੂਰ ਚੰਗਾ ਪ੍ਰਦਰਸ਼ਨ ਕਰਨਗੇ। ਕੇਂਦਰੀ ਮੰਤਰੀ ਨੇ ਰਾਜ ਵਿੱਚ ਨਵੇਂ ਜ਼ਿਲ੍ਹਿਆਂ ਦੇ ਗਠਨ ਦੇ ਮੱਦੇਨਜ਼ਰ ਰਾਜਸਥਾਨ ਵਿੱਚ ਹੋਰ ‘ਖੇਲੋ ਇੰਡੀਆ’ ਕੇਂਦਰ ਅਤੇ ਨੈਸ਼ਨਲ ਸੈਂਟਰ ਆਫ ਐਕਸੀਲੈਂਸ ਖੋਲ੍ਹਣ ਦਾ ਐਲਾਨ ਕੀਤਾ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
ਭਾਰਤੀ ਕ੍ਰਿਕਟ ਟੀਮ ਦੇ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੇ ਵਨਡੇ ਰੈਂਕਿੰਗ 'ਚ ਲਗਾਈ ਛਲਾਂਗ
NEXT STORY