ਸਪੋਰਟਸ ਡੈਸਕ- ਕੁਝ ਸਮਾਂ ਪਹਿਲਾਂ ਹੀ ਅੱਜ ਭਾਰਤ ਤੇ ਪਾਕਿਸਤਾਨ ਵਿਚਾਲੇ ਬਣੀ ਤਣਾਅਪੂਰਨ ਸਥਿਤੀ ਕਾਰਨ ਆਈ.ਪੀ.ਐੱਲ. ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦਾ ਐਲਾਨ ਕੀਤਾ ਗਿਆ ਸੀ। ਹੁਣ ਇਸ ਬਾਰੇ ਇਕ ਹੋਰ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ ਕਿ ਆਈ.ਪੀ.ਐੱਲ. ਦਾ ਮੌਜੂਦਾ ਸੀਜ਼ਨ ਸਿਰਫ਼ 1 ਹਫ਼ਤੇ ਲਈ ਮੁਲਤਵੀ ਕੀਤਾ ਗਿਆ ਹੈ।
ਬੀ.ਸੀ.ਸੀ.ਆਈ. ਦੇ ਉਪ-ਪ੍ਰਧਾਨ ਰਾਜੀਵ ਸ਼ੁਕਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਬੋਰਡ ਨੇ ਟੂਰਨਾਮੈਂਟ ਦੇ ਬਾਕੀ ਹਿੱਸੇ ਨੂੰ ਮੁਅੱਤਲ ਕਰਨ ਦਾ ਫ਼ੈਸਲਾ ਕੀਤਾ ਹੈ। ਇਕ ਹਫ਼ਤੇ ਬਾਅਦ ਦੁਬਾਰਾ ਹਾਲਾਤਾਂ ਦੇ ਮੱਦੇਨਜ਼ਰ ਅੱਗੇ ਦੇ ਮੈਚਾਂ ਬਾਰੇ ਫ਼ੈਸਲਾ ਲਿਆ ਜਾਵੇਗਾ ਤੇ ਸ਼ੈਡਿਊਲ ਜਾਰੀ ਕੀਤਾ ਜਾਵੇਗਾ।
ਇੰਡੀਅਨ ਪ੍ਰੀਮੀਅਰ ਲੀਗ ਨੇ ਇਸ ਬਾਰੇ ਅਪਡੇਟ ਆਪਣੇ ਅਧਿਕਾਰਿਤ ਐਕਸ ਅਕਾਊਂਟ 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ। ਆਈ.ਪੀ.ਐੱਲ. ਨੇ ਆਪਣੀ ਪੋਸਟ 'ਚ ਲਿਖਿਆ, ''ਆਈ.ਪੀ.ਐੱਲ. 2025 ਦੇ ਬਾਕੀ ਬਚੇ ਮੈਚ ਇਕ ਹਫ਼ਤੇ ਲਈ ਮੁਤਲਵੀ ਕਰ ਦਿੱਤੇ ਗਏ ਹਨ।''
🚨 News 🚨
The remainder of ongoing #TATAIPL 2025 suspended with immediate effect for one week.
— IndianPremierLeague (@IPL) May 9, 2025
ਇਹ ਵੀ ਪੜ੍ਹੋ- ਪਾਕਿ ਨੌਜਵਾਨ ਨੇ ਹੀ ਆਪਣੇ ਦੇਸ਼ ਦੀ ਖੋਲ੍ਹ'ਤੀ ਪੋਲ, 'ਸਾਡੇ ਆਲ਼ੇ ਇਕ ਵੀ ਮਿਜ਼ਾਈਲ ਨਹੀਂ ਰੋਕ ਸਕੇ, ਸਭ ਝੂਠ ਐ...'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਤੇਂਦੁਲਕਰ ਨੇ ਰੋਹਿਤ ਦੇ ਵਿਕਾਸ ਦੀ ਕੀਤੀ ਤਾਰੀਫ, ਪੰਤ ਵੱਲੋਂ ਡ੍ਰੈਸਿੰਗ ਰੂਮ ’ਚ ਸ਼ਲਾਘਾ
NEXT STORY