ਕੋਲਕਾਤਾ : ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸ਼ੰਮੀ ਨੂੰ ਚੈੱਕ ਬਾਊਂਸ ਦੇ ਇੱਕ ਮਾਮਲੇ ਵਿੱਚ ਅਲੀਪੁਰ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਉਨ੍ਹਾਂ ਦੀ ਪਤਨੀ ਹਸੀਨ ਜਹਾਂ ਵੱਲੋਂ 1 ਲੱਖ ਰੁਪਏ ਦੇ ਬਾਊਂਸ ਹੋਏ ਚੈੱਕ ਨੂੰ ਲੈ ਕੇ ਲਗਾਏ ਗਏ ਦੋਸ਼ਾਂ ਤੋਂ ਉਨ੍ਹਾਂ ਨੂੰ ਬਰੀ ਕਰ ਦਿੱਤਾ ਹੈ।
ਚਾਰ ਸਾਲਾਂ ਤੋਂ ਲਟਕ ਰਿਹਾ ਸੀ ਮਾਮਲਾ
ਇਹ ਕਾਨੂੰਨੀ ਮਾਮਲਾ ਪਿਛਲੇ ਚਾਰ ਸਾਲਾਂ ਤੋਂ ਅਲੀਪੁਰ ਦੇ ਮੁੱਖ ਨਿਆਂਇਕ ਮੈਜਿਸਟਰੇਟ ਦੀ ਅਦਾਲਤ ਵਿੱਚ ਵਿਚਾਰ ਅਧੀਨ ਸੀ। ਬੁੱਧਵਾਰ ਨੂੰ ਅਦਾਲਤ ਨੇ ਆਪਣਾ ਫੈਸਲਾ ਸੁਣਾਉਂਦਿਆਂ ਕਿਹਾ ਕਿ ਸ਼ੰਮੀ ਵਿਰੁੱਧ ਲਗਾਏ ਗਏ ਦੋਸ਼ ਸਾਬਤ ਨਹੀਂ ਹੋ ਸਕੇ ਹਨ। ਇਹ ਮਾਮਲਾ 2018 ਦਾ ਹੈ, ਜਦੋਂ ਹਸੀਨ ਜਹਾਂ ਨੇ ਦੋਸ਼ ਲਗਾਇਆ ਸੀ ਕਿ ਸ਼ੰਮੀ ਨੇ ਉਨ੍ਹਾਂ ਨੂੰ ਘਰ ਦੇ ਖਰਚੇ ਲਈ 1 ਲੱਖ ਰੁਪਏ ਦਾ ਚੈੱਕ ਦਿੱਤਾ ਸੀ, ਜੋ ਬਾਅਦ ਵਿੱਚ ਬੈਂਕ ਵਿੱਚ ਬਾਊਂਸ ਹੋ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਅਦਾਲਤ ਦਾ ਰੁਖ ਕੀਤਾ ਸੀ ਅਤੇ ਸ਼ੰਮੀ ਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਵਿਰੁੱਧ ਹੋਰ ਵੀ ਕਈ ਸ਼ਿਕਾਇਤਾਂ ਦਰਜ ਕਰਵਾਈਆਂ ਸਨ।
ਸ਼ੰਮੀ ਦਾ ਬਿਆਨ : 'ਮੈਂ ਕੁਝ ਵੀ ਗਲਤ ਨਹੀਂ ਕੀਤਾ' ਬੁੱਧਵਾਰ ਨੂੰ ਅਦਾਲਤ ਵਿੱਚ ਪੇਸ਼ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਮੀ ਨੇ ਕਿਹਾ, "ਮੈਨੂੰ ਪਤਾ ਸੀ ਕਿ ਫੈਸਲਾ ਸਾਡੇ ਪੱਖ ਵਿੱਚ ਆਵੇਗਾ ਕਿਉਂਕਿ ਮੈਂ ਕੁਝ ਵੀ ਗਲਤ ਨਹੀਂ ਕੀਤਾ ਸੀ। ਮੈਂ ਜਿੰਨੀ ਵੀ ਰਕਮ ਚੁਕਾਉਣੀ ਸੀ, ਉਸ ਦਾ ਇੱਕ-ਇੱਕ ਪੈਸਾ ਚੁਕਾ ਦਿੱਤਾ ਹੈ"। ਉਨ੍ਹਾਂ ਅੱਗੇ ਕਿਹਾ ਕਿ ਉਹ ਮੈਦਾਨ ਦੇ ਅੰਦਰ ਹੋਵੇ ਜਾਂ ਬਾਹਰ, ਹਮੇਸ਼ਾ ਹਰ ਸਥਿਤੀ ਨੂੰ ਆਪਣੀ ਪੂਰੀ ਸਮਰੱਥਾ ਨਾਲ ਸੰਭਾਲਣ ਦੀ ਕੋਸ਼ਿਸ਼ ਕਰਦੇ ਹਨ।
IPL 2026 ਵਿੱਚ ਪ੍ਰਦਰਸ਼ਨ
ਮੁਹੰਮਦ ਸ਼ੰਮੀ ਇਸ ਸਮੇਂ ਆਈਪੀਐਲ ਵਿੱਚ ਲਖਨਊ ਸੁਪਰ ਜਾਇੰਟਸ ਦੀ ਨੁਮਾਇੰਦਗੀ ਕਰ ਰਹੇ ਹਨ। ਮੌਜੂਦਾ ਸੀਜ਼ਨ ਵਿੱਚ ਉਨ੍ਹਾਂ ਨੇ ਹੁਣ ਤੱਕ 12 ਮੈਚਾਂ ਵਿੱਚ 10 ਵਿਕਟਾਂ ਲਈਆਂ ਹਨ, ਜਿਸ ਵਿੱਚ ਉਨ੍ਹਾਂ ਦਾ ਸਭ ਤੋਂ ਵਧੀਆ ਪ੍ਰਦਰਸ਼ਨ 9/2 ਰਿਹਾ ਹੈ।
IPL: ਮਨੀਸ਼ ਪਾਂਡੇ ਦੇ ਮੁਰੀਦ ਹੋਏ ਕੋਚ ਸ਼ੇਨ ਵਾਟਸਨ; ਕਿਹਾ- 'ਸਾਡੀ ਟੀਮ ਲਈ ਉਨ੍ਹਾਂ ਦਾ ਹੋਣਾ ਬੇਹੱਦ ਖਾਸ'
NEXT STORY