ਸਪੋਰਟਸ ਡੈਸਕ- ਪਾਕਿਸਤਾਨ ਤੇ ਦੁਬਈ 'ਚ ਖੇਡੀ ਗਈ ਚੈਂਪੀਅਨਜ਼ ਟਰਾਫ਼ੀ 2025 'ਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਖ਼ਿਤਾਬ ਆਪਣੇ ਨਾਂ ਕਰਨ ਵਾਲੀ ਭਾਰਤੀ ਕ੍ਰਿਕਟ ਟੀਮ ਨੂੰ ਬੀ.ਸੀ.ਸੀ.ਆਈ. ਨੇ ਵੱਡਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਭਾਰਤੀ ਕ੍ਰਿਕਟ ਬੋਰਡ ਨੇ ਚੈਂਪੀਅਨਜ਼ ਟਰਾਫੀ ਜੇਤੂ ਟੀਮ ਲਈ 58 ਕਰੋੜ ਰੁਪਏ ਨਕਦ ਰਾਸ਼ੀ ਇਨਾਮ ਵਜੋਂ ਦੇਣ ਦਾ ਐਲਾਨ ਕੀਤਾ ਹੈ। ਇਹ ਰਾਸ਼ੀ ਖਿਡਾਰੀਆਂ, ਕੋਚਿੰਗ ਸਟਾਫ਼, ਸਪੋਰਟਿੰਗ ਸਟਾਫ ਤੇ ਚੋਣ ਕਮੇਟੀ ਵਿਚਾਲੇ ਵੰਡੀ ਜਾਵੇਗੀ।
🚨 NEWS 🚨
BCCI Announces Cash Prize for India's victorious ICC Champions Trophy 2025 contingent.
Details 🔽 #TeamIndia | #ChampionsTrophy https://t.co/si5V9RFFgX
— BCCI (@BCCI) March 20, 2025
ਜ਼ਿਕਰਯੋਗ ਹੈ ਕਿ ਰੋਹਿਤ ਸ਼ਰਮਾ ਦੀ ਕਪਤਾਨੀ 'ਚ ਭਾਰਤੀ ਟੀਮ ਨੇ ਚੈਂਪੀਅਨਜ਼ ਟਰਾਫੀ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਖਿਤਾਬ 'ਤੇ ਕਬਜ਼ਾ ਕੀਤਾ। ਭਾਰਤੀ ਟੀਮ ਨੇ ਆਪਣੇ ਪਹਿਲੇ ਮੁਕਾਬਲੇ 'ਚ ਬੰਗਲਾਦੇਸ਼ ਨੂੰ 6 ਵਿਕਟਾਂ ਨਾਲ ਹਰਾ ਕੇ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼ ਕੀਤਾ। ਇਸ ਤੋਂ ਬਾਅਦ ਅਗਲੇ ਮੁਕਾਬਲੇ 'ਚ ਟੀਮ ਨੇ ਪੁਰਾਣੇ ਵਿਰੋਧੀ ਪਾਕਿਸਤਾਨ ਨੂੰ ਵੀ 6 ਵਿਕਟਾਂ ਨਾਲ ਕਰਾਰੀ ਮਾਤ ਦਿੱਤੀ। ਇਸ ਤੋਂ ਬਾਅਦ ਆਪਣੇ ਆਖ਼ਰੀ ਗਰੁੱਪ ਸਟੇਜ ਮੁਕਾਬਲੇ 'ਚ ਭਾਰਤੀ ਟੀਮ ਨੇ ਸ਼ਾਨਦਾਰ ਫਾਰਮ 'ਚ ਚੱਲ ਰਹੀ ਨਿਊਜ਼ੀਲੈਂਡ ਨੂੰ 44 ਦੌੜਾਂ ਨਾਲ ਹਰਾ ਕੇ ਸੈਮੀਫਾਈਨਲ 'ਚ ਜਗ੍ਹਾ ਬਣਾਈ।

ਟੂਰਨਾਮੈਂਟ ਦੇ ਸੈਮੀਫਾਈਨਲ ਮੁਕਾਬਲੇ 'ਚ ਭਾਰਤੀ ਟੀਮ ਨੇ ਵਿਰਾਟ ਕੋਹਲੀ (84) ਤੇ ਸ਼੍ਰੇਅਸ ਅਈਅਰ (45) ਦੀਆਂ ਸ਼ਾਨਦਾਰ ਪਾਰੀਆਂ ਦੀ ਬਦੌਲਤ ਨੇ ਖ਼ਤਰਨਾਕ ਦਿਖ ਰਹੀ ਆਸਟ੍ਰੇਲੀਆਈ ਟੀਮ ਨੂੰ 4 ਵਿਕਟਾਂ ਨਾਲ ਹਰਾ ਕੇ ਖਿਤਾਬੀ ਮੁਕਾਬਲੇ 'ਚ ਜਗ੍ਹਾ ਬਣਾਈ। 9 ਮਾਰਚ ਨੂੰ ਦੁਬਈ 'ਚ ਖੇਡੇ ਗਏ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ 'ਚ ਭਾਰਤੀ ਟੀਮ ਦਾ ਸਾਹਮਣਾ ਇਕ ਵਾਰ ਫ਼ਿਰ ਤੋਂ ਨਿਊਜ਼ੀਲੈਂਡ ਨਾਲ ਹੋਇਆ, ਜਿੱਥੇ ਕਪਤਾਨ ਰੋਹਿਤ ਸ਼ਰਮਾ (76) ਦੀ ਤੂਫ਼ਾਨੀ ਪਾਰੀ ਨੇ ਨਿਊਜ਼ੀਲੈਂਡ ਦੀਆਂ ਉਮੀਦਾਂ 'ਤੇ ਪਾਣੀ ਫੇਰ ਦਿੱਤਾ ਤੇ ਭਾਰਤੀ ਟੀਮ ਨੂੰ 4 ਵਿਕਟਾਂ ਨਾਲ ਜਿਤਾ ਕੇ ਇਕ ਵਾਰ ਫ਼ਿਰ ਤੋਂ ਚੈਂਪੀਅਨ ਬਣਾ ਦਿੱਤਾ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
‘ਇੰਪੈਕਟ ਪਲੇਅਰ’ ਨਿਯਮ ’ਚ ਸ਼ੁਰੂਆਤੀ ਇਲੈਵਨ ’ਚ ਜਗ੍ਹਾ ਬਣਾਉਣ ਲਈ ਪੂਰੀ ਤਰ੍ਹਾਂ ਆਲਰਾਊਂਡਰ ਹੋਣਾ ਪਵੇਗਾ : ਪੰਡਯਾ
NEXT STORY