ਸਪੋਰਟਸ ਡੈਸਕ- ਕ੍ਰਿਕਟ ਪ੍ਰੇਮੀਆਂ ਲਈ ਇੱਕ ਨਿਰਾਸ਼ਾਜਨਕ ਖ਼ਬਰ ਸਾਹਮਣੇ ਆਈ ਹੈ। ਲੰਬੇ ਸਮੇਂ ਬਾਅਦ ਘਰੇਲੂ ਕ੍ਰਿਕਟ (ਵਿਜੇ ਹਜ਼ਾਰੇ ਟਰਾਫੀ) ਵਿੱਚ ਵਾਪਸੀ ਕਰ ਰਹੇ ਵਿਰਾਟ ਕੋਹਲੀ ਨੂੰ ਦੇਖਣ ਦਾ ਪ੍ਰਸ਼ੰਸਕਾਂ ਦਾ ਸੁਪਨਾ ਅਧੂਰਾ ਰਹਿ ਜਾਵੇਗਾ। ਦਿੱਲੀ ਅਤੇ ਆਂਧਰਾ ਪ੍ਰਦੇਸ਼ ਵਿਚਾਲੇ 24 ਦਸੰਬਰ ਨੂੰ ਬੈਂਗਲੁਰੂ ਦੇ ਐਮ. ਚਿੰਨਾਸਵਾਮੀ ਸਟੇਡੀਅਮ ਵਿੱਚ ਹੋਣ ਵਾਲਾ ਇਹ ਮੁਕਾਬਲਾ ਖਾਲੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ।
ਕਰਨਾਟਕ ਸਰਕਾਰ ਨੇ ਸੁਰੱਖਿਆ ਚਿੰਤਾਵਾਂ ਅਤੇ ਸਟੇਡੀਅਮ ਵਿੱਚ ਜਾਰੀ ਮੁਰੰਮਤ ਦੇ ਕੰਮ ਦਾ ਹਵਾਲਾ ਦਿੰਦੇ ਹੋਏ ਦਰਸ਼ਕਾਂ ਦੀ ਐਂਟਰੀ 'ਤੇ ਰੋਕ ਲਗਾ ਦਿੱਤੀ ਹੈ। ਜ਼ਿਕਰਯੋਗ ਹੈ ਕਿ 4 ਜੂਨ ਨੂੰ ਇਸੇ ਸਟੇਡੀਅਮ ਵਿੱਚ ਹੋਈ ਭਗਦੜ ਕਾਰਨ 11 ਲੋਕਾਂ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਇੱਥੇ ਵੱਡੇ ਮੈਚਾਂ ਲਈ ਸਖ਼ਤ ਨਿਯਮ ਲਾਗੂ ਕੀਤੇ ਗਏ ਹਨ। ਹੋਮ ਡਿਪਾਰਟਮੈਂਟ ਦੀ ਕਮੇਟੀ ਨੇ ਰਿਪੋਰਟ ਦਿੱਤੀ ਹੈ ਕਿ ਸਟੇਡੀਅਮ ਨੇ ਅਜੇ ਤੱਕ ਸੁਰੱਖਿਆ ਮਾਪਦੰਡਾਂ ਦੀ ਪੂਰੀ ਪਾਲਣਾ ਨਹੀਂ ਕੀਤੀ ਹੈ, ਜਿਸ ਕਾਰਨ ਭੀੜ ਨੂੰ ਕੰਟਰੋਲ ਕਰਨਾ ਮੁਸ਼ਕਿਲ ਹੋ ਸਕਦਾ ਹੈ। ਇਸੇ ਲਈ ਮੈਚ ਦਰਸ਼ਕਾਂ ਦੇ ਬਿਨਾ ਖਾਲੀ ਸਟੇਡੀਅਮ 'ਚ ਖੇਡਿਆ ਜਾਵੇਗਾ।
Year Ender: ਚਾਹਲ ਤੋਂ ਲੈ ਕੇ ਮੰਧਾਨਾ ਤਕ, 2025 'ਚ ਇਨ੍ਹਾਂ ਖਿਡਾਰੀਆਂ ਦੇ ਬ੍ਰੇਕਅਪ ਨਾਲ ਟੁੱਟੇ ਦਿਲ
NEXT STORY